ਪੰਜਾਬ ਅਤੇ ਹਰਿਆਣਾ ਵਿਚ, ਕਿਸਾਨਾਂ ਵੱਲੋਂ ਭਾਜਪਾ ਨੇਤਾਵਾਂ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਉਦੋਂ ਤੱਕ ਉਨ੍ਹਾਂ ਨੂੰ ਕੋਈ ਪ੍ਰੋਗਰਾਮ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ।
ਅੱਜ ਰੂਪਨਗਰ ਦੇ ਭਾਜਪਾ ਨੇਤਾ ਤੇ ਜ਼ਿਲ੍ਹਾ ਪ੍ਰਧਾਨ SSP ਰੂਪਨਗਰ ਨੂੰ ਇੱਕ ਮੰਗ ਪੱਤਰ ਦੇਣ ਪਹੁੰਚੇ। ਇਹ ਮੰਗ ਪੱਤਰ ਭਾਜਪਾ ਨੇਤਾਵਾਂ ਦਾ ਪੰਜਾਬ ਵਿਚ ਹੋ ਰਹੇ ਹਮਲਿਆਂ ਨੂੰ ਲੈ ਕੇ ਸੀ ਕਿ ਲਗਾਤਾਰ ਭਾਜਪਾ ਵਰਕਰਾਂ ਤੇ ਨੇਤਾਵਾਂ ‘ਤੇ ਹਮਲੇ ਹੋ ਰਹੇ ਹਨ। ਜ਼ਿਲ੍ਹਾ ਪ੍ਰਧਾਨ ਦਾ ਕਹਿਣਾ ਹੈ ਕਿ ਇਹ ਹਮਲੇ ਸ਼ਰਾਰਤੀ ਤੱਤ ਸਾਜ਼ਿਸ਼ ਤਹਿਤ ਕਰ ਰਹੇ ਹਨ। ਉਹ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ।
ਇਹ ਵੀ ਪੜ੍ਹੋ : ਸਿਮਰਜੀਤ ਸਿੰਘ ਬੈਂਸ ਖਿਲਾਫ਼ ਜਬਰ-ਜਨਾਹ ਦਾ ਮਾਮਲਾ ਦਰਜ
ਉਨ੍ਹਾਂ ਕਿਹਾ ਕਿ ਭਾਜਪਾ ਵਰਕਰ ਇਸ ਤੋਂ ਡਰਨ ਵਾਲੇ ਨਹੀਂ ਹਨ ਅਤੇ ਜਨਤਾ ਦੇ ਹਿਤ ਵਿਚ ਲਏ ਗਏ ਫੈਸਲਿਆਂ ਦੇ ਸਮਰਥਨ ਵਿਚ ਕੰਮ ਕਰਦੇ ਰਹਿਣਗੇ। ਸ਼ਰਾਰਤੀ ਤੱਤਾਂ ‘ਤੇ ਕਾਰਵਾਈ ਨਾ ਕਰਕੇ ਪੰਜਾਬ ਸਰਕਾਰ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਇਨ੍ਹਾਂ ਪ੍ਰਦਰਸ਼ਨਾਂ ਦਾ ਪੂਰਾ ਸਮਰਥਨ ਦੇ ਰਹੀ ਹੈ।
ਜਿਵੇਂ ਹੀ ਇਸ ਬਾਰੇ ਕਿਸਾਨਾਂ ਨੂੰ ਪਤਾ ਲੱਗਿਆ ਤਾਂ ਕਿਸਾਨਾਂ ਨੇ ਵਿਰੋਧ ਜਤਾਇਆ ਪਰ ਭਾਰੀ ਪੁਲਿਸ ਪ੍ਰਬੰਧਾਂ ਕਾਰਨ ਕਿਸਾਨ ਦੂਰ ਰਹਿ ਕੇ ਅਤੇ ਕਾਲੇ ਝੰਡਿਆਂ ਅਤੇ ਨਾਅਰੇਬਾਜ਼ੀ ਕਰਕੇ ਭਾਜਪਾ ਵਰਕਰਾਂ ਤੱਕ ਨਹੀਂ ਪਹੁੰਚ ਸਕੇ।
ਇਹ ਵੀ ਪੜ੍ਹੋ : ਅੱਜ ਸਿਵਲ ਹਸਪਤਾਲ ਦੇ ਵੈਕਸੀਨੇਸ਼ਨ ਸੈਂਟਰ ‘ਤੇ ਲੱਗੇਗੀ ਵੈਕਸੀਨ