ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਮੰਗਲਵਾਰ ਨੂੰ ਜਨਰਲ ਸੱਕਤਰ ਦਲਜੀਤ ਸਿੰਘ ਭੋਲਾ ਰਾਘਵ ਚੱਢਾ ਅਤੇ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਏ। ਸੋਮਵਾਰ ਨੂੰ ਉਨ੍ਹਾਂ ਨੇ ਦੇਰ ਰਾਤ ਕਾਂਗਰਸ ਛੱਡਣ ਦੇ ਆਪਣੇ ਫੈਸਲੇ ਦੀ ਘੋਸ਼ਣਾ ਕਰਨ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਸਤੀਫਾ ਭੇਜ ਦਿੱਤਾ ਸੀ।
ਇਸ ਤੋਂ ਪਹਿਲਾਂ ਵੀ ਭੋਲਾ ਆਮ ਆਦਮੀ ਪਾਰਟੀ ਵਿਚ ਰਹਿ ਚੁੱਕੇ ਸਨ ਅਤੇ ਲੁਧਿਆਣਾ ਦੇ ਜ਼ਿਲ੍ਹਾ ਪ੍ਰਧਾਨ ਸਨ। ਉਹ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਵਿਚ ਸ਼ਾਮਲ ਹੋਏ ਸਨ। ਭੋਲਾ ਨੂੰ ਕਾਂਗਰਸ ਵਿਚ ਸ਼ਾਮਲ ਹੋਣ ਤੋਂ ਬਾਅਦ ਕੋਈ ਅਹੁਦਾ ਨਹੀਂ ਮਿਲਿਆ। ਹਾਲਾਂਕਿ, ਉਨ੍ਹਾਂ ਨੂੰ ਚੇਅਰਮੈਨ ਬਣਾਉਣ ਦਾ ਭਰੋਸਾ ਦਿੱਤਾ ਗਿਆ ਸੀ। ਭੋਲਾ ‘ਆਪ’ ਤੋਂ ਪਹਿਲਾਂ ਅਕਾਲੀ ਦਲ ਅਤੇ ਸਿਮਰਜੀਤ ਸਿੰਘ ਬੈਂਸ ਦੇ ਨਾਲ ਵੀ ਸਨ।
ਇਹ ਵੀ ਪੜ੍ਹੋ :ਸੰਸਦ ਮੈਂਬਰ ਰਵਨੀਤ ਬਿੱਟੂ ਦੀ ਵਧਾਈ ਗਈ ਸੁਰੱਖਿਆ, Gemer ਤੇ ਬੁਲੇਟਪਰੂਫ ਗੱਡੀ ਨਾਲ ਮਿਲੇ 30 ਗੰਨਮੈਨ
ਅਜਿਹੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਗਰੇਵਾਲ ਨੂੰ ਕਿਸੇ ਨਿਗਮ ਜਾਂ ਬੋਰਡ ਵਿੱਚ ਚੇਅਰਮੈਨ ਦਾ ਅਹੁਦਾ ਦਿੱਤਾ ਜਾਵੇਗਾ ਪਰ ਅਜਿਹਾ ਨਹੀਂ ਹੋਇਆ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਪੂਰਬੀ ਤੋਂ ਟਿਕਟ ਮਿਲਣ ਦਾ ਵੀ ਕੋਈ ਸੰਭਾਵਨਾ ਨਹੀਂ ਹੈ। ਉਥੋਂ ਪਹਿਲਾਂ ਹੀ ਕਾਂਗਰਸੀ ਵਿਧਾਇਕ ਸੰਜੇ ਤਲਵਾੜ ਹਨ। ਵਿਧਾਇਕ ਤਲਵਾੜ ਅਤੇ ਗਰੇਵਾਲ ਵਿਚਾਲੇ ਤਕਰਾਰ ਚਲਦੀ ਆ ਰਹੀ ਹੈ।
ਪੰਜਾਬ ਵਿਚ ਪਿਛਲੀਆਂ 2017 ਵਿਚ ਹੋਈਆਂ ਵਿਧਾਨ ਸਭਾ ਚੋਣਾਂ ਦਲਜੀਤ ਭੇਲਾ ਅਤੇ ਵਿਧਾਇਕ ਸੰਜੇ ਤਲਵਾੜ ਨੇ ਇਕ ਦੂਜੇ ਦੇ ਵਿਰੁੱਧ ਲੜੀਆਂ ਸਨ। ਗਰੇਵਾਲ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਵਿਚ ਵੀ ਰਹਿ ਚੁੱਕੇ ਹਨ ਅਤੇ ਲੰਮੇ ਸਮੇਂ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨਾਲ ਵੀ ਰਹੇ ਹਨ। ਜ਼ਿਕਰਯੋਗ ਹੈ ਕਿ ਅਗਲੇ ਸਾਲ ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਲਬਦਲ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਕਈ ਆਗੂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ।
ਇਹ ਵੀ ਪੜ੍ਹੋ : 7 ਦਿਨਾਂ ਦੀ ਬੱਚੀ ਨੂੰ ਮਿਲੀ ਨਵੀਂ ਜ਼ਿੰਦਗੀ- ਫਰੀਦਕੋਟ ਦੇ ਡਾਕਟਰਾਂ ਨੇ 3 ਘੰਟੇ ‘ਚ ਸਫਲ ਆਪ੍ਰੇਸ਼ਨ ਕਰ ਪਿੱਠ ਤੋਂ ਹਟਾਈ ਤੀਜੀ ਲੱਤ