ਜੰਮੂ-ਕਸ਼ਮੀਰ ਦੇ ਪੁਲਵਾਮਾ ਸੈਕਟਰ ਵਿੱਚ ਬੁੱਧਵਾਰ ਸਵੇਰੇ ਭਾਰਤੀ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋਈ । ਮਿਲੀ ਜਾਣਕਾਰੀ ਅਨੁਸਾਰ ਹੁਣ ਤੱਕ ਤਿੰਨ ਅੱਤਵਾਦੀ ਮਾਰੇ ਜਾ ਚੁੱਕੇ ਹਨ ਜਦੋਂਕਿ ਹੋਰ ਅੱਤਵਾਦੀਆਂ ਦੀ ਭਾਲ ਲਈ ਇਲਾਕੇ ਵਿੱਚ ਸਰਚ ਆਪ੍ਰੇਸ਼ਨ ਜਾਰੀ ਹੈ।
ਮਿਲੀ ਜਾਣਕਾਰੀ ਅਨੁਸਾਰ ਭਾਰਤੀ ਸੁਰੱਖਿਆ ਬਲਾਂ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਪੁਲਵਾਮਾ ਸੈਕਟਰ ਵਿੱਚ ਕੁਝ ਅੱਤਵਾਦੀ ਲੁਕੇ ਹੋਏ ਹਨ । ਖੁਫੀਆ ਜਾਣਕਾਰੀ ਦੇ ਅਧਾਰ ‘ਤੇ ਸੁਰੱਖਿਆ ਬਲਾਂ ਨੇ ਸਥਾਨਕ ਪੁਲਿਸ ਦੇ ਨਾਲ ਮਿਲ ਕੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ।
ਇਹ ਵੀ ਪੜ੍ਹੋ: ਵੈਟਰਨਰੀ ਡਾਕਟਰਾਂ ਨੇ ਬੰਦ ਕੀਤੀਆਂ ਸਿਹਤ ਸੇਵਾਵਾਂ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
ਦੱਸਿਆ ਜਾ ਰਿਹਾ ਹੈ ਕਿ ਆਪਣੇ ਆਪ ਨੂੰ ਘਿਰਦਾ ਹੋਇਆ ਦੇਖ ਕੇ ਅੱਤਵਾਦੀਆਂ ਨੇ ਵੀ ਫਾਇਰਿੰਗ ਕੀਤੀ ਅਤੇ ਇਲਾਕੇ ਵਿੱਚ ਹੀ ਕਿਤੇ ਲੁਕ ਗਏ । ਜਾਣਕਾਰੀ ਅਨੁਸਾਰ ਹੁਣ ਤੱਕ ਤਿੰਨ ਅੱਤਵਾਦੀ ਮਾਰੇ ਜਾ ਚੁੱਕੇ ਹਨ ਜਦੋਂਕਿ ਕੁਝ ਅੱਤਵਾਦੀ ਅਜੇ ਵੀ ਇਸ ਇਲਾਕੇ ਵਿੱਚ ਲੁਕੇ ਹੋਏ ਹਨ।
ਇਸ ਸਬੰਧੀ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਪੁਲਵਾਮਾ ਵਿੱਚ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ । ਅੱਤਵਾਦੀਆਂ ਦੇ ਸੁਰੱਖਿਆ ਬਲਾਂ ‘ਤੇ ਗੋਲੀਆਂ ਚਲਾਉਣ ਦੇ ਅਭਿਆਨ ਤੋਂ ਬਾਅਦ ਇਹ ਕਾਰਵਾਈ ਮੁੱਠਭੇੜ ਵਿੱਚ ਤਬਦੀਲ ਹੋ ਗਈ।