ਪਟਿਆਲਾ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਅਜੇ ਐਲਾਨ ਨਹੀਂ ਕੀਤਾ ਗਿਆ ਹੈ ਪਰ ਨਵਜੋਤ ਸਿੰਘ ਸਿੱਧੂ ਨੇ ਰਾਜਨੀਤਿਕ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ। ਦਰਅਸਲ, ਕੱਲ੍ਹ ਵੱਡੀ ਗਿਣਤੀ ਵਿੱਚ ਕਾਂਗਰਸੀ ਵਿਧਾਇਕ ਸਿੱਧੂ ਦੇ ਘਰ ਪਹੁੰਚੇ ਅਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਕਈ ਵਿਧਾਇਕਾਂ ਨੇ ਉਨ੍ਹਾਂ ਨਾਲ ਦੁਪਹਿਰ ਦਾ ਖਾਣਾ ਵੀ ਖਾਧਾ।
ਲਗਭਗ 30 ਕਾਂਗਰਸੀ ਨੇਤਾ ਉਨ੍ਹਾਂ ਨਾਲ ਮਿਲੇ ਸਨ। ਇਸ ਤੋਂ ਪਹਿਲਾਂ ਸਿੱਧੂ ਨੇ ਚੰਡੀਗੜ੍ਹ ਵਿਖੇ ਆਪਣੀ ਰਿਹਾਇਸ਼ ‘ਤੇ ਕੁਝ ਵਿਧਾਇਕਾਂ, ਮੰਤਰੀਆਂ ਅਤੇ ਪਾਰਟੀ ਦੇ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕੀਤੀ ਸੀ। ਸਿੱਧੂ ਨੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨਾਲ ਮੁਲਾਕਾਤ ਕੀਤੀ ਸੀ।
ਬੈਠਕ ਅਜਿਹੇ ਸਮੇਂ ਹੋਈ ਜਦੋਂ ਸਿੱਧੂ ਨੂੰ ਕਾਂਗਰਸ ਦੀ ਅਗਲੀ ਸੂਬਾ ਇਕਾਈ ਦਾ ਪ੍ਰਧਾਨ ਬਣਨ ਦੀਆਂ ਅਟਕਲਾਂ ਪੱਕੀਆਂ ਹਨ। ਮੁਲਾਕਾਤ ਅੱਧੇ ਘੰਟੇ ਤੋਂ ਵੱਧ ਚੱਲੀ ਅਤੇ ਸਿੱਧੂ ਨੇ ਫਿਰ ਜਾਖੜ ਨੂੰ ਆਪਣਾ ਵੱਡਾ ਭਰਾ ਅਤੇ ਮਾਰਗ ਦਰਸ਼ਕ ਦੱਸਿਆ। ਜਾਖੜ ਨੇ ਗਲੇ ਲੱਗ ਕੇ ਸਿੱਧੂ ਦਾ ਸਵਾਗਤ ਕੀਤਾ।
ਸਿੱਧੂ ਆਪਣੀ ਰਿਹਾਇਸ਼ ਪਟਿਆਲੇ ਤੋਂ ਨਿਕਲ ਕੇ ਜਾਖੜ ਦੇ ਪੰਚਕੂਲਾ ਸਥਿਤ ਆਪਣੀ ਰਿਹਾਇਸ਼ ‘ਤੇ ਪਹੁੰਚਣ ਲਈ ਲਗਭਗ 65 ਕਿਲੋਮੀਟਰ ਦਾ ਸਫਰ ਤੈਅ ਕਰ ਕੇ ਗਿਆ। ਜਾਖੜ ਨੂੰ ਮਿਲਣ ਤੋਂ ਬਾਅਦ ਸਿੱਧੂ ਨੇ ਸਿਹਤ ਮੰਤਰੀ ਬਲਬੀਰ ਸਿੱਧੂ ਅਤੇ ਪਾਰਟੀ ਦੇ ਸੀਨੀਅਰ ਆਗੂ ਲਾਲ ਸਿੰਘ ਨਾਲ ਚੰਡੀਗੜ੍ਹ ਵਿੱਚ ਮੁਲਾਕਾਤ ਕੀਤੀ। ਸਿੱਧੂ ਨੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿਧਾਇਕਾਂ ਬਰਿੰਦਰਮੀਤ ਸਿੰਘ ਪਾਹੜਾ, ਰਾਜਾ ਵੜਿੰਗ, ਕੁਲਬੀਰ ਸਿੰਘ ਜ਼ੀਰਾ ਅਤੇ ਦਵਿੰਦਰ ਘੁਬਾਇਆ ਨਾਲ ਵੀ ਮੁਲਾਕਾਤ ਕੀਤੀ।
ਇਹ ਬੈਠਕ ਅਜਿਹੇ ਸਮੇਂ ਕੀਤੀ ਜਾ ਰਹੀ ਹੈ ਜਦੋਂ ਪੰਜਾਬ ਕਾਂਗਰਸ ਇਕਾਈ ਸਿੱਧੂ ਅਤੇ ਕੈਪਟਨ ਵਿਚਾਲੇ ਮਤਭੇਦ ਨੂੰ ਲੈ ਕੇ ਹੰਗਾਮੇ ਵਿਚ ਹੈ। ਨਵਜੋਤ ਸਿੱਧੂ ਨੇ ਟਵੀਟ ਕੀਤਾ ਕਿ ਉਸਨੇ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨਾਂ ਤੋਂ ਸੇਧ ਲਈ ਹੈ।
ਇਹ ਵੀ ਪੜ੍ਹੋ : ਸਿੱਧੂ ਖਿਲਾਫ ਪ੍ਰਤਾਪ ਸਿੰਘ ਬਾਜਵਾ ਨੇ ਖੋਲ੍ਹਿਆ ਮੋਰਚਾ, ਪੰਜਾਬ ਦੇ ਕਾਂਗਰਸੀ ਸਾਂਸਦਾਂ ਦੀ ਬੁਲਾਈ ਬੈਠਕ