arrests of farmers will intensify agitation rakesh tikait: ਖੇਤੀ ਦੇ ਕਾਲੇ ਕਾਨੂੰਨਾਂ ਵਿਰੁੱਧ ਕਿਸਾਨੀ ਅੰਦੋਲਨ ਨਿੱਤ ਤੇਜ਼ ਹੁੰਦਾ ਨਜ਼ਰ ਆ ਰਿਹਾ ਹੈ।ਹਰਿਆਣਾ ਦੇ ਡਿਪਟੀ ਸਪੀਕਰ ਦੀ ਗੱਡੀ ਦੇ ਸ਼ੀਸ਼ੇ ਤੋੜਨ ਅਤੇ ਸਰਕਾਰੀ ਕੰਮਾ ‘ਚ ਰੁਕਾਵਟ ਪਾਉਣ ਦੇ ਦੋਸ਼ਾਂ ‘ਚ ਸਿਰਸਾ ਦੀ ਸੀਆਈਏ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਕਿਸਾਨਾਂ ਦੀ ਰਿਹਾਈ ਲਈ ਕਿਸਾਨ ਆਗੂਆਂ ਨੇ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਰਾਕੇਸ਼ ਟਿਕੈਤ ਅਤੇ ਜਗਜੀਤ ਸਿੰਘ ਡੱਲੇਵਾਲ ਅਤੇ ਬਲਦੇਵ ਸਿੰਘ ਸਿਰਸਾ ਦੀ ਅਗਵਾਈ ‘ਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਅਤੇ ਕੇਂਦਰ ਅਤੇ ਸੂਬਾ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਕੀਤਾ।
ਕਿਸਾਨਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦੇ ਹੋਏ ਰਾਕੇਸ਼ ਟਿਕੈਤ ਨੇ ਕਿਹਾ ਕਿ ਦੇਸ਼ ਦੇ ਫਾਸੀਵਾਦੀ ਹਾਕਮ ਤੋਂ ਵੀ ਦਸ ਕਦਮ ਅੱਗੇ ਚੱਲ ਕੇ ਲੋਕਾਂ ਵਲੋਂ ਕੀਤੇ ਜਾ ਰਹੇ ਸਰਕਾਰ ਦੇ ਸ਼ਾਂਤਮਈ ਵਿਰੋਧ ਨੂੰ ਦੇਸ਼ ਧ੍ਰੋਹ ਦੱਸ ਕੇ ਜੇਲਾਂ ‘ਚ ਸੁੱਟਣ ਲਈ ਕਾਲੇ ਕਾਨੂੰਨ ਵਰਤ ਰਹੇ ਹਨ।ਉਨਾਂ੍ਹ ਨੇ ਕਿਹਾ ਕਿ ਸਿਰਸਾ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਕਿਸਾਨਾਂ ਨੂੰ ਜੇਕਰ ਰਿਹਾਅ ਨਾ ਕੀਤਾ ਗਿਆ ਤਾਂ ਪੂਰੇ ਹਰਿਆਣਾ ‘ਚ ਵਿਰੋਧ ਪ੍ਰਦਰਸ਼ਨਾਂ ਸ਼ੁਰੂ ਹੋਣਗੇ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇਸ਼ ਦੇ ਇਸ ਅੰਦੋਲਨ ਨੂੰ ਕੁਝ ਸੂਬਿਆਂ ਤੱਕ ਸੀਮਤ ਕਰਕੇ ਦਬਾਉਣਾ ਚਾਹੁੰਦੀ ਹੈ।ਕਿਸਾਨ ਅੰਦੋਲਨ ਨੂੰ ਲੈ ਕੇ ਰਾਕੇਸ਼ ਟਿਕੈਤ ਦਾ ਵੱਡਾ ਬਿਆਨ ਕਿਹਾ, ਕਿਸਾਨਾਂ ਦੀਆਂ ਗ੍ਰਿਫਤਾਰੀਆਂ ਨਾਲ ਹੋਰ ਵੀ ਤਿੱਖੀ ਹੋਵੇਗੀ ਅੰਦੋਲਨ ਦੀ ਧਾਰ