navjot singh sidhu: ਪੰਜਾਬ ਕਾਂਗਰਸ ਦੀ ਕਮਾਂਡ ਨਵਜੋਤ ਸਿੱਧੂ ਦੇ ਹੱਥ ਆ ਗਈ ਹੈ।ਇਹ ਕਮਾਂਡ ਮਿਲਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਪੂਰੇ ਜੋਸ਼ ‘ਚ ਸੂਬਾ ਕਾਂਗਰਸ ਦੇ ਨਵੇਂ ਪ੍ਰਧਾਨ ਬਣਨ ‘ਤੇ ਟਵੀਟ ਕਰਦੇ ਹੋਏ ਕਾਂਗਰਸ ਹਾਈਕਮਾਨ ਦਾ ਧੰਨਵਾਦ ਕੀਤਾ ਹੈ।ਸਿੱਧੂ ਨੇ ਕਿਹਾ ਕਿ ਖੁਸ਼ਹਾਲੀ, ਸਹੂਲਤਾਂ ਅਤੇ ਖੁਦਮੁਖਤਿਆਰੀ ਕੁਝ ਲੋਕਾਂ ਲਈ ਨਹੀਂ ਸਗੋਂ ਸਾਰਿਆਂ ‘ਚ ਵੰਡਣ ਲਈ ਕਾਂਗਰਸ ਵਰਕਰ ਵਜੋਂ ਮੇਰੇ ਪਿਤਾ ਨੇ ਭਰਿਆ ਰੱਜਿਆ ਘਰ ਛੱਡ ਆਜ਼ਾਦੀ ਦੇ ਸੰਘਰਸ਼ ‘ਚ ਹਿੱਸਾ ਲਿਆ।
ਉਨਾਂ੍ਹ ਨੂੰ ਦੇਸ਼ ਭਗਤੀ ਦੇ ਕੰਮਾਂ ਬਦਲੇ ਸਜ਼ਾ-ਏ-ਮੌਤ ਸੁਣਾਈ ਗਈ, ਜੋ ਕਿ ਕਿੰਗਜ਼ ਐਮਨਸਟੀ ਰਾਣੀ ਦੇ ਜਨਮ ਦਿਨ ਮੌਕੇ ਪਰਚੀਆਂ ਪਾ ਕੇ ਰੱਦ ਹੋਈ।ਫਿਰ ਉਹ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਹੇ, ਮੈਂਬਰ ਵਿਧਾਨ ਸਭਾ, ਮੈਂਬਰ ਵਿਧਾਨ ਪਰਿਸ਼ਦ ਅਤੇ ਪੰਜਾਬ ਦੇ ਐਡਵੋਕੇਟ ਜਨਰਲ ਬਣੇ।ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਅੱਜ ਮੇਰਾ ਮਿਸ਼ਨ ਉਸ ਸੁਫਨੇ ਨੂੰ ਪੂਰਾ ਕਰਨ ਅਤੇ ਕੁੱਲ ਹਿੰਦ ਕਾਂਗਰਸ ਦੇ ਇਸ ਅਜੇਤੂ ਕਿਲੇ ਨੂੰ ਮਜ਼ਬੂਤ ਕਰਨ ਲਈ ਬਹੁਤ ਮਿਹਨਤ ਕਰਨੀ ਹੈ।
ਸਤਿਕਾਰਯੋਗ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦਾ ਮੈਂ ਦਿਲੋਂ ਸ਼ੁਕਰਗੁਜ਼ਾਰ ਹਾਂ ਕਿ ਉਨਾਂ੍ਹ ਨੇ ਮੇਰੇ ‘ਤੇ ਭਰੋਸਾ ਕਰਦਿਆਂ ਮੈਂਨੂੰ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ।ਉਨ੍ਹਾਂ ਕਿਹਾ ਕਿ ਕਾਂਗਰਸ ਦਾ ਵਰਕਰ ਹੁੰਦਿਆਂ ਮੈਂ ਮਿਸ਼ਨ ‘ਜਿੱਤੇਗਾ ਪੰਜਾਬ’ ਪੂਰਾ ਕਰਨ ਲਈ ‘ਪੰਜਾਬ ਮਾਡਲ’ ਅਤੇ ਹਾਈ ਕਮਾਂਡ ਦੇ 18 ਏਜੰਡੇ ਰਾਹੀਂ ਲੋਕਾਂ ਦੀ ਤਾਕਤ ਲੋਕਾਂ ਤੱਕ ਵਾਪਸ ਪਹੁੰਚਾਉਣ ਖਾਤਰ ਪੰਜਾਬ ‘ਚ ਕਾਂਗਰਸ ਪਰਿਵਾਰ ਦੇ ਹਰ ਮੈਂਬਰ ਨਾਲ ਮੋਢੇ ਨਾਲ ਮੋਢਾ ਜੋੜ ਕੰਮ ਕਰਾਂਗਾ।ਮੇਰਾ ਸਫਰ ਹੁਣ ਸ਼ੁਰੂ ਹੋਇਆ ਹੈ।