ਲੁਧਿਆਣਾ ਦੀ ਤਾਜਪੁਰ ਰੋਡ ‘ਤੇ ਸਥਿਤ ਦੇਰ ਰਾਤ ਇੱਕ ਗੱਤੇ ਦੀ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਜਿਸ ਤੋਂ ਬਾਅਦ ਇਲਾਕੇ ਵਿੱਚ ਹਫੜਾ-ਦਫੜੀ ਦਾ ਮਾਹੌਲ ਪੈਦਾ ਹੋ ਗਿਆ । ਤੇਜ਼ ਹਵਾਵਾਂ ਕਾਰਨ ਦੇਖਦਿਆਂ ਹੀ ਦੇਖਦਿਆਂ ਅੱਗ ਤੇਜ਼ੀ ਨਾਲ ਫੈਲ ਗਈ।
ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ‘ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤ, ਪਰ ਇਹ ਅੱਗ ਇੰਨੀ ਜ਼ਿਆਦਾ ਫੇਲ ਚੁੱਕੀ ਸੀ ਕਿ ਪੂਰੀ ਰਾਤ ਵਿੱਚ ਇਸ ‘ਤੇ ਕਾਬੂ ਪਾਉਣਾ ਬਹੁਤ ਔਖਾ ਹੋ ਗਿਆ ।
ਅੱਗ ਨੂੰ ਬੁਝਾਉਣ ਲਈ ਹੁਣ ਤੱਕ 90 ਗੱਡੀਆਂ ਪਾਣੀ ਦੀਆਂ ਲੱਗ ਚੁੱਕੀਆਂ ਹਨ, ਪਰ ਹਾਲੇ ਤੱਕ ਰਾਹਤ ਬਚਾਅ ਕਾਰਜ ਜਾਰੀ ਹੈ।
ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆ ਫਾਇਰ ਬ੍ਰਿਗੇਡ ਦੇ ਅਫ਼ਸਰ ਰਜਿੰਦਰ ਨੇ ਦੱਸਿਆ ਕਿ ਇਸ ਫੈਕਟਰੀ ਵਿੱਚ ਬੀਤੀ ਰਾਤ ਅੱਗ ਲੱਗੀ ਸੀ ਅਤੇ ਉਨ੍ਹਾਂ ਨੇ ਤੁਰੰਤ ਲੁਧਿਆਣਾ ਦੇ ਚਾਰੇ ਸਟੇਸ਼ਨਾਂ ਤੋਂ ਗੱਡੀਆਂ ਮੰਗਾਂ ਕੇ ਅੱਗ ‘ਤੇ ਕਾਬੂ ਪਾਉਣਾ ਸ਼ੁਰੂ ਕੀਤਾ। ਫਿਲਹਾਲ ਇਸ ਵਿੱਚ ਅੱਗ ਲੱਗਣ ਦੇ ਕਾਰਨਾਂ ਬਾਰੇ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਇਹ ਵੀ ਦੇਖੋ: ਜਦੋਂ Navjot Singh Sidhu ਦੀ ਪ੍ਰਧਾਨਗੀ ਦਾ ਹੋਇਆ ਐਲਾਨ ਤਾਂ ਸਭ ਤੋਂ ਪਹਿਲਾਂ ਸਿੱਧੂ ਨੇ ਕੀਤਾ ਆਹ ਕੰਮ