ਪ੍ਰਧਾਨ ਮੰਤਰੀ ਮੋਦੀ ਮਾਨਸੂਨ ਸੈਸ਼ਨ ਵਿੱਚ ਭਾਗ ਲੈਣ ਲਈ ਅੱਜ ਯਾਨੀ ਕਿ ਸੋਮਵਾਰ ਨੂੰ ਸੰਸਦ ਪਹੁੰਚੇ। ਇਸ ਦੌਰਾਨ ਪੱਤਰਕਾਰਾਂ ਨਾਲ ਆਪਣੇ ਸੰਬੋਧਨ ਵਿੱਚ ਪੀਐਮ ਨੇ ਦੇਸ਼ ਵਿੱਚ ਜਾਰੀ ਟੀਕਾਕਰਨ ਦਾ ਜ਼ਿਕਰ ਵੀ ਕੀਤਾ।
ਉਨ੍ਹਾਂ ਨੇ ਉਮੀਦ ਜਤਾਈ ਕਿ ਸਾਰਿਆਂ ਨੇ ਵੈਕਸੀਨ ਦੀ ਇੱਕ ਡੋਜ ਲੈ ਲਈ ਹੋਵੇਗੀ। ਪਰ ਉਨ੍ਹਾਂ ਨੇ ਇਹ ਵੀ ਕਿਹਾ ਕਿ ਟੀਕਾਕਰਨ ਤੋਂ ਬਾਅਦ ਵੀ ਸਾਰਿਆਂ ਨੂੰ ਕੋਰੋਨਾ ਪ੍ਰੋਟੋਕੋਲ ਦਾ ਪਾਲਣ ਕਰਨਾ ਚਾਹੀਦਾ ਹੈ।
ਇਸ ਤੋਂ ਇਲਾਵਾ ਪੀ.ਐੱਮ ਨੇ ਕਿਹਾ, “ਟੀਕਾ ਬਾਹੂ ਬਾਂਹ) ਵਿੱਚ ਲਗਾਇਆ ਜਾਂਦਾ ਹੈ, ਜੋ ਟੀਕਾ ਲਗਵਾਉਂਦਾ ਹੈ ਉਹ ਬਾਹੁਬਲੀ ਬਣ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਖ਼ਿਲਾਫ਼ ਲੜਾਈ ਵਿੱਚ 40 ਕਰੋੜ ਤੋਂ ਜ਼ਿਆਦਾ ਲੋਕ ‘ਬਾਹੁਬਲੀ’ ਬਣ ਗਏ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਟੀਕਾਕਰਨ ਦੀ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਮਹਾਂਮਾਰੀ ਨੇ ਪੂਰੀ ਦੁਨੀਆ ਨੂੰ ਆਪਣੀ ਚਪੇਟ ਵਿੱਚ ਲੈ ਲਿਆ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਮੁੱਦੇ ‘ਤੇ ਉਹ ਸਾਰੇ ਮੁੱਖ ਮੰਤਰੀਆਂ ਅਤੇ ਹੋਰ ਲੋਕਾਂ ਨਾਲ ਹਮੇਸ਼ਾ ਵਿਚਾਰ ਵਟਾਂਦਰੇ ਕਰਦੇ ਰਹੇ ਹਨ। ਉਨ੍ਹਾਂ ਨੇ ਇਸ ਸਬੰਧ ਵਿੱਚ ਸਦਨ ਦੇ ਨੇਤਾਵਾਂ ਨਾਲ ਵੀ ਵਿਚਾਰ ਵਟਾਂਦਰੇ ਕਰਨ ਦੀ ਗੱਲ ਕਹੀ।
ਇਹ ਵੀ ਦੇਖੋ: ਜਦੋਂ Navjot Singh Sidhu ਦੀ ਪ੍ਰਧਾਨਗੀ ਦਾ ਹੋਇਆ ਐਲਾਨ ਤਾਂ ਸਭ ਤੋਂ ਪਹਿਲਾਂ ਸਿੱਧੂ ਨੇ ਕੀਤਾ ਆਹ ਕੰਮ