ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਬੱਸ-ਟਰੱਕ ਦੀ ਟੱਕਰ ਵਿੱਚ 30 ਯਾਤਰੀਆਂ ਦੀ ਮੌਤ ਹੋ ਗਈ ਅਤੇ 40 ਤੋਂ ਵੱਧ ਜ਼ਖਮੀ ਹੋ ਗਏ ਹਨ । ਇਨ੍ਹਾਂ ਵਿੱਚੋਂ 4 ਦੀ ਹਾਲਤ ਨਾਜ਼ੁਕ ਹੈ । ਮ੍ਰਿਤਕਾਂ ਵਿੱਚ ਮਹਿਲਾਵਾਂ ਅਤੇ ਬੱਚੇ ਵੀ ਸ਼ਾਮਿਲ ਹਨ ।
ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਮੁਜ਼ੱਫਰਗੜ੍ਹ ਦੇ ਡੇਰਾ ਗਾਜ਼ੀ ਖਾਨ ਨੇੜੇ ਤਨੂਸਾ ਰੋਡ ‘ਤੇ ਵਾਪਰਿਆ । ਇਸ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖ਼ਦਸ਼ਾ ਵੀ ਜਤਾਇਆ ਜਾ ਰਿਹਾ ਹੈ। ਇਸ ਹਾਦਸੇ ਤੋਂ ਤੁਰੰਤ ਬਾਅਦ ਜ਼ਖਮੀਆਂ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ।
ਇਸ ਘੰਟਾ ਸਬੰਧੀ ਹਸਪਤਾਲ ਦੇ ਮੈਡੀਕਲ ਵਰਕਰਾਂ ਨੇ ਦੱਸਿਆ ਕਿ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ 18 ਲੋਕਾਂ ਦੀ ਮੌਤ ਹੋ ਚੁੱਕੀ ਸੀ। ਬਾਕੀ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ ਤੇ ਉਨ੍ਹਾਂ ਵਿੱਚੋਂ ਕੁਝ ਦੀ ਹਾਲਤ ਗੰਭੀਰ ਹੈ।
ਮਿਲੀ ਜਾਣਕਾਰੀ ਅਨੁਸਾਰ ਬੱਸ ਤੇਜ਼ ਦੀ ਰਫਤਾਰ ਬਹੁਤ ਜ਼ਿਆਦਾ ਤੇਜ਼ ਸੀ। ਜ਼ਿਲ੍ਹਾ ਐਮਰਜੈਂਸੀ ਅਫ਼ਸਰ ਡਾ: ਨਈਅਰ ਆਲਮ ਨੇ ਦੱਸਿਆ ਕਿ ਬੱਸ ਵਿੱਚ ਕੁੱਲ 75 ਯਾਤਰੀ ਸਵਾਰ ਸਨ। ਉਨ੍ਹਾਂ ਵਿਚੋਂ ਬਹੁਤ ਸਾਰੇ ਮਜ਼ਦੂਰ ਸਨ, ਜੋ ਈਦ ਦੇ ਤਿਉਹਾਰ ‘ਤੇ ਛੁੱਟੀਆਂ ਮਨਾਉਣ ਲਈ ਘਰ ਜਾ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਬੱਸ ਸਿਆਲਕੋਟ ਤੋਂ ਰਾਜਨਪੁਰ ਜਾ ਰਹੀ ਸੀ । ਫਿਲਹਾਲ ਇਸ ਘਟਨਾ ਵਿੱਚ ਰਾਹਤ ਅਤੇ ਬਚਾਅ ਕਾਰਜ ਜਾਰੀ ਹੈ। ਪਾਕਿਸਤਾਨ ਦੇ ਗ੍ਰਹਿ ਮੰਤਰੀ ਸ਼ੇਖ ਰਾਸ਼ਿਦ ਨੇ ਇਸ ਘਟਨਾ ‘ਤੇ ਦੁੱਖ ਜ਼ਾਹਿਰ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਘਟਨਾ ‘ਤੇ ਨਜ਼ਰ ਰੱਖ ਰਹੇ ਹਨ।
ਇਹ ਵੀ ਦੇਖੋ: ਜਦੋਂ Navjot Singh Sidhu ਦੀ ਪ੍ਰਧਾਨਗੀ ਦਾ ਹੋਇਆ ਐਲਾਨ ਤਾਂ ਸਭ ਤੋਂ ਪਹਿਲਾਂ ਸਿੱਧੂ ਨੇ ਕੀਤਾ ਆਹ ਕੰਮ