ਵਿਦਿਆਰਥੀਆਂ ਦੀ ਮੰਗ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 2021-22 ਦੀ ਦੂਜੀ ਤਿਮਾਹੀ ‘ਚ ਕਰਵਾਈ ਜਾਣ ਵਾਲੀ ਮੈਟ੍ਰਿਕ ਪੱਧਰ ਦੇ ਪੰਜਾਬੀ ਵਾਧੂ ਵਿਸ਼ੇ ਦੀ ਪ੍ਰੀਖਿਆ ਲਈ ਫ਼ਾਰਮ ਅਤੇ ਫ਼ੀਸ ਭਰਨ ਦੀਆਂ ਤਰੀਕਾਂ ਹੋਰ ਅੱਗੇ ਵਧਾ ਦਿੱਤੀਆਂ ਗਈਆਂ ਹਨ।
ਚਾਹਵਾਨ ਵਿਦਿਆਰਥੀਆਂ ਲਈ ਪ੍ਰੀਖਿਆ ਫ਼ਾਰਮ ਸਮੇਤ ਫ਼ੀਸ ਭਰਨ ਦੀ ਆਖ਼ਰੀ ਮਿਤੀ 30 ਜੂਨ 2021 ਨਿਰਧਾਰਤ ਕੀਤੀ ਗਈ ਸੀ, ਜਿਸ ਵਿੱਚ ਖੇਤਰ ਵਿੱਚੋਂ ਆਈ ਮੰਗ ਅਨੁਸਾਰ 12 ਜੁਲਾਈ 2021 ਦਾ ਵਾਧਾ ਕੀਤਾ ਗਿਆ ਪਰੰਤੂ ਅਜੇ ਵੀ ਬਹੁਤ ਸਾਰੇ ਵਿਦਿਆਰਥੀ ਫ਼ਾਰਮ ਅਤੇ ਪ੍ਰੀਖਿਆ ਫ਼ੀਸ ਭਰਨ ਤੋਂ ਵਾਂਝੇ ਰਹਿ ਗਏੇ ਹਨ। ਵਿਦਿਆਰਥੀਆਂ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਅਤੇ ਉਨ੍ਹਾਂ ਵੱਲੋਂ ਕੀਤੀ ਜਾ ਰਹੀ ਮੰਗ ‘ਤੇ ਵਿਚਾਰ ਕਰਨ ਤੋਂ ਬਾਅਦ ਸਿੱਖਿਆ ਬੋਰਡ ਵੱਲੋਂ ਇਸ ਪ੍ਰੀਖਿਆ ਲਈ ਫ਼ਾਰਮ ਅਤੇ ਫ਼ੀਸ ਭਰਨ ਦੀਆਂ ਮਿਤੀਆਂ ਵਿੱਚ 06 ਅਗਸਤ 2021 ਤੱਕ ਦਾ ਵਾਧਾ ਕੀਤਾ ਗਿਆ ਹੈ।
ਕੰਟਰੋਲਰ ਪਰੀਖਿਆਵਾਂ ਮੁਤਾਬਿਕ ਪਰੀਖਿਆ ਫ਼ਾਰਮ ਅਤੇ ਫ਼ੀਸ ਭਰਨ ਦੇ ਨਿਯਮ ਅਤੇ ਸਰਤਾਂ ਪਹਿਲਾਂ ਵਾਲੇ ਹੀ ਰਹਿਣਗੇ ਜੋ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬ-ਸਾਈਟ www.pseb.ac.in ‘ਤੇ ਉਪਲਬਧ ਹਨ। ਪ੍ਰੀਖਿਆ ਦੀਆਂ ਤਰੀਕਾਂ ਸਬੰਧੀ ਅਜੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ‘ਤੇ ਪੇਪਰ ਤੋਂ 15 ਦਿਨ ਪਹਿਲਾਂ ਜਾਰੀ ਕਰ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਖਿਲਾਫ ਸੋਸ਼ਲ ਮੀਡੀਆ ‘ਤੇ ਗਲਤ ਟਿੱਪਣੀਆਂ ਕਰਨ ਵਾਲੇ ਵਿਅਕਤੀ ਵਿਰੁੱਧ ਕੇਸ ਦਰਜ