ਵਿਰੋਧੀ ਪਾਰਟੀਆਂ ਦੇ ਹੰਗਾਮੇ ਕਾਰਨ ਮੌਨਸੂਨ ਸੈਸ਼ਨ ਦੇ ਦੂਜੇ ਦਿਨ ਸਦਨ ਦੀ ਕਾਰਵਾਈ ਫਿਰ ਸਹੀ ਢੰਗ ਦੇ ਨਾਲ ਨਹੀਂ ਚੱਲ ਸਕੀ। ਵਿਰੋਧੀ ਪਾਰਟੀਆਂ ਦੇ ਹੰਗਾਮੇ ਕਾਰਨ ਲੋਕ ਸਭਾ ਦੀ ਸੁਣਵਾਈ 22 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਰਾਜ ਸਭਾ ਵਿੱਚ ਸ਼ਿਵ ਸੈਨਾ ਦੇ ਨੇਤਾ ਸੰਜੇ ਰਾਉਤ ਨੇ ਸਰਕਾਰ ਨੂੰ ਪੁੱਛਿਆ ਕਿ ਕੋਰੋਨਾ ਦਾ ਡਾਟਾ ਕਿਉਂ ਲੁਕਾਇਆਂ ਜਾ ਰਿਹਾ ਹੈ ? ਉਨ੍ਹਾਂ ਕਿਹਾ ਕਿ ਦੱਸੋ ਕਿ ਕੋਰੋਨਾ ਕਾਰਨ ਕਿੰਨੇ ਲੋਕਾਂ ਦੀ ਮੌਤ ਹੋਈ ਹੈ। ਰਿਪੋਰਟਾਂ ਦੇ ਅਨੁਸਾਰ, ਸਰਕਾਰ ਦੇ ਅਧਿਕਾਰਤ ਅੰਕੜਿਆਂ ਨਾਲੋਂ ਵਧੇਰੇ ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋਈ ਹੈ।
ਇਹ ਵੀ ਪੜ੍ਹੋ : PM ਮੋਦੀ ਵੱਲੋ ਕੋਰੋਨਾ ‘ਤੇ ਬੁਲਾਈ ਗਈ ਸਰਬ ਪਾਰਟੀ ਮੀਟਿੰਗ ‘ਚ ਸ਼ਾਮਿਲ ਹੋਣ ਤੋਂ ਕਾਂਗਰਸ ਤੇ ਅਕਾਲੀ ਦਲ ਨੇ ਕੀਤਾ ਇਨਕਾਰ
ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਉਤ ਨੇ ਕੋਰੋਨਾ ਨੂੰ ਲੈ ਕੇ ਕੇਂਦਰ ‘ਤੇ ਜ਼ੋਰਦਾਰ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਟੀਕਾਕਰਨ ਦੇ ਮੁੱਦੇ ‘ਤੇ ਸਰਕਾਰ ਨੂੰ ਜ਼ੋਰਦਾਰ ਝਾੜ ਪਾਈ ਹੈ। ਉਨ੍ਹਾਂ ਕਿਹਾ ਕਿ ਵੈਕਸੀਨ ਦਾ ਸੰਕਟ ਜਾਰੀ ਹੈ, ਪਰ ਦਾਅਵੇ ਵੱਡੇ-ਵੱਡੇ ਕੀਤੇ ਜਾ ਰਹੇ ਹਨ। ਟੀਕਾਕਰਨ ਕੇਂਦਰ ‘ਚ ਬੁਰਾ ਹਾਲ ਹੈ। ਕੇਂਦਰ ਕੋਰੋਨਾ ਦੀ ਦੂਜੀ ਲਹਿਰ ਵਿੱਚ ਹੋਈ ਦੇਸ਼ ਦੀ ਮਾੜੀ ਸਥਿਤੀ ਲਈ ਜ਼ਿੰਮੇਵਾਰ ਹੈ।
ਇਹ ਵੀ ਦੇਖੋ : ਮਜ਼ਬੂਰੀ ‘ਚ ਬਣਾਉਣਾ ਪਿਆ ‘Navjot Sidhu’ ਨੂੰ ਪ੍ਰਧਾਨ’, LIVE ਇੰਟਰਵਿਊ ‘ਚ Tripat Rajinder Bajwa ਦਾ ਵੱਡਾ ਬਿਆਨ