ਲੁਧਿਆਣਾ ਸਿਵਲ ਸਰਜਨ ਡਾ. ਆਹਲੂਵਾਲੀਆ ਨੇ ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣੂ ਕਰਾਉਂਦੇ ਹੋਏ ਦੱਸਿਆ ਕਿ ਹੁਣ ਤੱਕ 85028 ਕੋਰੋਨਾ ਪਾਜੀਟਿਵ ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ।
ਜਿਲ੍ਹੇ ‘ਚ ਹੁਣ ਤੱਕ 1908013 ਸ਼ੱਕੀ ਵਿਅਕਤੀਆਂ ਦੇ ਸੈਂਪਲ ਲਏ ਜਾ ਚੁੱਕੇ ਹਨ ਜਿਨ੍ਹਾਂ ‘ਚੋਂ RTPCR 1070832, ਐਂਟੀਜਨ 815498 ਤੇ ਟਰੂਨੈਟ-21683 ਹਨ। ਪੈਂਡਿੰਗ ਰਿਪੋਰਟਾਂ ਵਿਚੋਂ 14 ਸੈਂਪਲਾਂ ਦੀ ਰਿਪੋਰਟ ਪਾਜੀਟਿਵ ਪਾਈ ਗਈ ਹੈ ਜਿਨ੍ਹਾਂ ‘ਚੋਂ 10 ਜਿਲ੍ਹਾ ਲੁਧਿਆਣਾ ਨਾਲ ਸਬੰਧਤ ਹਨ ਤੇ 4 ਬਾਹਰਲੇ ਜਿਲ੍ਹਿਆਂ ਨਾਲ ਸਬੰਧਤ ਹਨ। ਜਿਲ੍ਹੇ ਵਿਚ ਕੁੱਲ ਕੋਰੋਨਾ ਪਾਜੀਟਿਵ ਕੇਸਾਂ ਦੀ ਗਿਣਤੀ 87244 ਤੇ ਬਾਹਰੇ ਜਿਲ੍ਹਿਆਂ ਵਿਚ ਕੋਰੋਨਾ ਪਾਜੀਟਿਵ ਕੇਸਾਂ ਦੀ ਗਿਣਤੀ 11590 ਤੱਕ ਜਾ ਪੁੱਜੀ ਹੈ।
ਕੋਰੋਨਾ ਨਾਲ ਹੁਣ ਤੱਕ ਲੁਧਿਆਣਾ ਵਿਚ 2093 ਲੋਕਾਂ ਦੀ ਮੌਤ ਹੋ ਚੁੱਕੀ ਹੈ। ਭਾਵੇਂ ਕੋਰੋਨਾ ਕੇਸਾਂ ਵਿਚ ਕਮੀ ਆਈ ਹੈ ਪਰ ਫਿਰ ਵੀ ਪੰਜਾਬ ਸਰਕਾਰ ਵੱਲੋਂ ਕੋਰੋਨਾ ਦੀ ਤੀਜੀ ਲਹਿਰ ਨਾਲ ਨਜਿੱਠਣ ਦੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ ਤੇ ਮੁੱਖ ਮੰਤਰੀ ਵੱਲੋਂ ਅੱਜ 331 ਕਰੋੜ ਰੁਪਏ ਹੋਰ ਦੇਣ ਦਾ ਐਲਾਨ ਕੀਤਾ ਗਿਆ ਹੈ। ਜਿਲ੍ਹਾ ਲੁਧਿਆਣਾ ਵਿਚ ਵੱਖ-ਵੱਖ ਉਮਰ ਵਰਗਾਂ ਲਈ 21 ਜੁਲਾਈ ਨੂੰ ਕੋਵਿਸ਼ਿਲਡ ਦੀਆਂ ਖੁਰਾਕਾਂ ਉਪਲਬਧ ਹੋਣਗੀਆਂ ਤੇ ਵੱਖ-ਵੱਖ ਜ਼ੋਨਾਂ ਤੋਂ ਵੈਕਸੀਨ ਦੀ ਖੁਰਾਕ ਪ੍ਰਾਪਤ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਰਾਜ ਸਭਾ ‘ਚ ਸੰਜੇ ਰਾਉਤ ਦੇ ਮੋਦੀ ਸਰਕਾਰ ਨੂੰ ਤਿੱਖੇ ਸਵਾਲ – ‘ਸਰਕਾਰ ਕੋਰੋਨਾ ਦਾ ਡਾਟਾ ਕਿਉਂ ਲੁਕਾ ਰਹੀ ਹੈ?’