ਪੰਜਾਬ ਕਾਂਗਰਸ ਵਿੱਚ ਸ਼ੁਰੂ ਹੋਏ ਕਾਟੋ ਕਲੇਸ਼ ਤੋਂ ਬਾਅਦ ਕਾਂਗਰਸ ਹਾਈ ਕਮਾਨ ਨੇ ਐਤਵਾਰ ਨੂੰ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਧਾਨ ਬਣਾਉਣ ਦਾ ਐਲਾਨ ਕਰ ਦਿੱਤਾ ਸੀ। ਪਰ ਇਸ ਤੋਂ ਪਹਿਲਾ ਸਿੱਧੂ ਵੱਲੋ ਸ਼ੁਰੂ ਕੀਤਾ ਗਿਆ ਮੁਲਾਕਾਤਾਂ ਦਾ ਸਿਲਸਿਲਾ ਪ੍ਰਧਾਨ ਬਣਨ ਤੋਂ ਬਾਅਦ ਵੀ ਜਾਰੀ ਹੈ।

ਇਸੇ ਵਿਚਾਲੇ ਨਵਜੋਤ ਸਿੰਘ ਸਿੱਧੂ ਅੱਜ ਯਾਨੀ ਕਿ ਬੁੱਧਵਾਰ ਦੁਪਹਿਰ 12 ਵਜੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ।
ਦਰਅਸਲ, ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸਿੱਧੂ ਸ੍ਰੀ ਵਾਲਮੀਕੀ ਮੰਦਿਰ ਰਾਮ ਤੀਰਥ ਵਿਖੇ ਜਾਣਗੇ ਅਤੇ ਇਸ ਤੋਂ ਬਾਅਦ ਸ੍ਰੀ ਦੁਰਗਿਆਨਾ ਮੰਦਿਰ ਵਿਖੇ ਮੱਥਾ ਟੇਕਣਗੇ।

ਦੱਸ ਦੇਈਏ ਕਿ ਬੀਤੇ ਦਿਨ ਨਵਜੋਤ ਸਿੰਘ ਸਿੱਧੂ ਖੱਟਕੜ ਕਲਾਂ ਪਹੁੰਚੇ ਸਨ । ਜਿੱਥੇ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਨੂੰ ਨਮਨ ਕੀਤਾ। ਇਸ ਦੌਰਾਨ ਸਿੱਧੂ ਨੇ ਕਿਹਾ ਸੀ ਕਿ ਉਹ ਸ਼ਹੀਦਾਂ ਤੋਂ ਸੇਧ ਲੈਣ ਆਏ ਹਨ । ਇਥੇ ਪਹੁੰਚਣ ‘ਤੇ ਸਿੱਧੂ ਨੇ ਪਹਿਲਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਸੀ ।






















