ਫਿਰੋਜ਼ਪੁਰ ਦੇ ਪਿੰਡ ਘੱਲ ਖੁਰਦ ਦੇ ਗੁਰਦੁਆਰਾ ਸਾਹਿਬ ਵਿਚ ਇਕ ਰਸੋਈਏ ਵੱਲੋਂ ਇੱਕ ਛੋਟੀ ਬੱਚੀ ਨਾਲ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਉਣ ‘ਤੇ ਪਿੰਡ ਵਾਸੀਆਂ ਵਿਚ ਰੋਸ ਵੇਖਣ ਨੂੰ ਮਿਲ ਰਿਹਾ ਹੈ। ਲੋਕਾਂ ਨੇ ਥਾਣਾ ਦਾ ਘਿਰਾਓ ਕੀਤਾ ਅਤੇ ਦੋਸ਼ੀ ਖਿਲਾਫ ਕਾਰਵਾਈ ਕਰਨ ਦੀ ਗੁਹਾਰ ਲਗਾਈ। ਮੌਕੇ ਦੀ ਨਜ਼ਾਕਤ ਨੂੰ ਦੇਖਦਿਆਂ ਹੋਇਆ ਪੁਲਿਸ ਵੱਲੋਂ ਪਰਿਵਾਰਕ ਮੈਬਰਾਂ ਦੇ ਬਿਆਨਾਂ ਤੇ ਮਾਮਲਾ ਦਰਜ ਕੀਤਾ ਗਿਆ ਹੈ।
ਅੱਜ ਫਿਰੋਜ਼ਪੁਰ ਦੇ ਪਿੰਡ ਘੱਲ ਖੁਰਦ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ। ਜਿਥੇ ਇੱਕ ਗੁਰਦੁਆਰਾ ਸਾਹਿਬ ਦੇ ਰਸੋਈਏ ਪ੍ਰੀਤਮ ਸਿੰਘ ਵੱਲੋਂ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਵਿੱਚ ਕਰੀਬ 12 ਸਾਲਾਂ ਲੜਕੀ ਨਾਲ ਛੇੜਛਾੜ ਕੀਤੀ ਗਈ ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੜਕੀ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਉਹ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਸੇਵਾ ਕਰਨ ਲਈ ਗਈ ਸੀ। ਅਤੇ ਲੰਗਰ ਹਾਲ ਵਿੱਚ ਰਸੋਈਏ ਵੱਲੋਂ ਉਸ ਨਾਲ ਅਸ਼ਲੀਲ ਹਰਕਤਾਂ ਕੀਤੀਆਂ ਗਈਆਂ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਉਹ ਦਲਿਤ ਭਾਈਚਾਰੇ ਨਾਲ ਸਬੰਧਤ ਹਨ। ਅਤੇ ਜਦ ਉਨ੍ਹਾਂ ਵੱਲੋਂ ਇਨਸਾਫ਼ ਲੈਣ ਲਈ ਪਿੰਡ ਦੇ ਕੁੱਝ ਲੋਕਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਤੁਸੀਂ 10 ਹਜਾਰ ਰੁਪਏ ਲੈ ਲਓ ਅਤੇ ਰਾਜੀਨਾਮਾ ਕਰ ਲਓ ਪਰ ਪਰਿਵਾਰ ਦਾ ਕਹਿਣਾ ਸੀ ਕਿ ਉਸ ਵਿਅਕਤੀ ਨੂੰ ਸਖਤ ਸਜਾ ਦਿੱਤੀ ਜਾਵੇ ਤਾ ਜੋ ਉਹ ਅਜਿਹਾ ਕਿਸੇ ਹੋਰ ਦੀ ਧੀ ਨਾਲ ਨਾ ਅਜਿਹਾ ਕਰ ਸਕੇ।
ਦੋਸ਼ੀ ਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਦੂਜੇ ਪਾਸੇ ਜਦੋਂ ਇਹ ਮਾਮਲਾ ਮੀਡੀਆ ਦੇ ਧਿਆਨ ਵਿੱਚ ਆਇਆ ਤਾਂ ਜਦ ਮੀਡੀਆ ਵੱਲੋਂ ਪਿੰਡ ਪਹੁੰਚ ਕੇ ਕਵਰੇਜ਼ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਪਹਿਲਾਂ ਉਥੇ ਪਿੰਡ ਦੇ ਇੱਕ ਨੌਜਵਾਨ ਮਨਪ੍ਰੀਤ ਮਣੀ ਵੱਲੋਂ ਮੀਡੀਆ ਨਾਲ ਬਦਸਲੂਕੀ ਕੀਤੀ ਗਈ ਅਤੇ ਦੇਖਣ ਦਿਖਾਉਣ ਦੀਆਂ ਧਮਕੀਆਂ ਦਿੱਤੀਆਂ ਗਈਆਂ ਅਤੇ ਜਦੋਂ ਪਰਿਵਾਰ ਵੱਲੋਂ ਇਨਸਾਫ਼ ਲੈਣ ਲਈ ਥਾਣੇ ਦਾ ਘਿਰਾਓ ਕੀਤਾ ਗਿਆ ਤਾਂ ਉਥੇ ਵੀ ਮਣੀ ਵੱਲੋਂ ਕੁੱਝ ਪੱਤਰਕਾਰਾਂ ਨੂੰ ਦੇਖਣ ਦਿਖਾਉਣ ਦੀਆਂ ਧਮਕੀਆਂ ਦਿੱਤੀਆਂ ਗਈਆਂ ਜਿਸ ਤੋਂ ਇਹ ਸਾਫ ਹੁੰਦਾ ਹੈ। ਕਿ ਕਿਤੇ ਨਾ ਕਿਤੇ ਉਸ ਗਰੀਬ ਪਰਿਵਾਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਉਧਰ ਮੌਕੇ ਤੇ ਪਹੁੰਚੇ ਥਾਣਾ ਘੱਲ ਖੁਰਦ ਦੇ ਐਸ ਐਚ ਓ ਜਸਵੀਰ ਸਿੰਘ ਨੂੰ ਜਦੋਂ ਇਸ ਮਾਮਲੇ ਬਾਰੇ ਪੁਛਿਆ ਗਿਆ ਤਾਂ ਉਹ ਮੀਡੀਆ ਦੇ ਕੈਮਰਿਆਂ ਤੋਂ ਕੰਨੀ ਕਤਰਾਉਂਦੇ ਨਜਰ ਆਏ ਅਤੇ ਗੱਡੀ ਭਜਾ ਚਲਦੇ ਬਣੇ ਪਰ ਮੀਡੀਆ ਵੱਲੋਂ ਪੂਰੀ ਕੋਸ਼ਿਸ਼ ਕੀਤੀ ਗਈ ਕਿ ਉਸ ਗਰੀਬ ਪਰਿਵਾਰ ਨੂੰ ਇੰਨਸਾਫ ਮਿਲ ਸਕੇ। ਮੌਕੇ ਤੇ ਪਹੁੰਚੀਆਂ ਸਮਾਜ ਸੇਵੀ ਸੰਸਥਾਵਾਂ ਰਾਵਣ ਸੈਨਾ ਅਤੇ ਸਿੱਖ ਸਟੂਡੈਂਟ ਫੈਡਰੇਸ਼ਨ ਮਹਿਤਾ ਅਤੇ ਮੀਡੀਆ ਦੀ ਕੋਸ਼ਿਸ਼ ਦੇ ਸਦਕਾ ਹੀ ਬੱਚੀ ਨਾਲ ਛੇੜਛਾੜ ਕਰਨ ਵਾਲੇ ਵਿਅਕਤੀ ਪ੍ਰੀਤਮ ਸਿੰਘ ਦੇ ਖਿਲਾਫ਼ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ।