akali dal sukhbir singh badal: ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ ਤੀਜਾ ਦਿਨ ਹੈ।ਤਿੰਨ ਖੇਤੀ ਕਾਨੂੰਨਾਂ ਸਣੇ ਹੋਰ ਕਈ ਮੁੱਦਿਆਂ ‘ਤੇ ਵਿਰੋਧੀਆਂ ਵਲੋਂ ਹੰਗਾਮਾ ਕੀਤਾ ਜਾ ਰਿਹਾ ਹੈ।ਇਸ ਦੌਰਾਨ ਅਕਾਲੀ ਦਲ ਨੇ ਵੀ ਕਿਸਾਨਾਂ ਦੇ ਸਮਰਥਨ ‘ਚ ਪ੍ਰਦਰਸ਼ਨ ਕੀਤਾ ਅਤੇ ਅੱਜ ਸੰਸਦ ਦੇ ਬਾਹਰ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਬਾਦਲ ਵਲੋਂ ਸੰਸਦ ਦੇ ਬਾਹਰ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਘੇਰਿਆ ਹੈ ਅਤੇ ਖੇਤੀ ਕਾਨੂੰਨਾਂ ਦੇ ਵਿਰੁੱਧ ਪ੍ਰਦਰਸ਼ਨ ਕੀਤਾ।
ਬੀਬਾ ਹਰਸਿਮਰਤ ਬਾਦਲ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕਰੀਬ 600 ਕਿਸਾਨਾਂ ਦੀ ਮੌਤ ਹੋ ਗਈ ਅਤੇ ਕੇਂਦਰ ਕੋਲ ਕੋਈ ਅਧਿਕਾਰਤ ਰਿਕਾਰਡ ਨਹੀਂ ਹੈ !ਸ਼ਹੀਦਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਤੋਂ ਇਨਕਾਰ ਕਰਨਾ GOI’s ਦੀ ਅੰਨਦਾਤਾ ਪ੍ਰਤੀ ਦੁਸ਼ਮਣੀ ਵਾਲਾ ਰਵੱਈਆ ਸਾਬਤ ਕਰਦਾ ਹੈ
ਇਸਦੇ ਮੱਦੇਨਜ਼ਰ ਕੇਂਦਰੀ ਦਿੱਲੀ ਦੇ ਜੰਤਰ-ਮੰਤਰ ਵਿਖੇ ਸੁਰੱਖਿਆ ਵਧਾ ਦਿੱਤੀ ਗਈ ਹੈ।ਜੰਤਰ-ਮੰਤਰ ਸੰਸਦ ਭਵਨ ਤੋਂ ਕੁਝ ਮੀਟਰ ਦੀ ਦੂਰੀ ‘ਤੇ ਹੈ।ਦੂਜੇ ਪਾਸੇ ਰਾਹੁਲ ਗਾਂਧੀ ਦੀ ਹਾਜ਼ਰੀ ‘ਚ ਕਾਂਗਰਸ ਸੰਸਦ ਮੈਂਬਰਾਂ ਨੇ ਸੰਸਦ ਭਵਨ ‘ਚ ਮਹਾਤਮਾ ਗਾਂਧੀ ਦੇ ਬੁੱਤ ‘ਚ ਸਾਹਮਣੇ ਪ੍ਰਦਰਸ਼ਨ ਕੀਤਾ।ਜੰਤਰ-ਮੰਤਰ ਵਿਖੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।ਪੁਲਿਸ ਨੇ ਅਰਧ ਸੈਨਿਕ ਦੇ ਜਵਾਨ ਤਾਇਨਾਤ ਕੀਤੇ ਗਏ ਹਨ।
ਪੁਲਿਸ ਸੁਰੱਖਿਆ ਵਾਲੇ 200 ਕਿਸਾਨਾਂ ਦਾ ਸਮੂਹ ਬੱਸਾਂ ‘ਚ ਸਿੰਘੂ ਸਰਹੱਦ ਤੋਂ ਜੰਤਰ-ਮੰਤਰ ਪਹੁੰਚ ਗਿਆ ਹੈ।ਇਸ ਸਾਲ 26 ਜਨਵਰੀ ਨੂੰ ਟੈ੍ਰਕਟਰ ਪ੍ਰੇਡ ਦੌਰਾਨ ਹੋਈ ਹਿੰਸਾ ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਅਧਿਕਾਰੀਆਂ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਦਿੱਲੀ ‘ਚ ਦਾਖਲ ਹੋਣ ਦੀ ਆਗਿਆ ਦਿੱਤੀ ਹੈ।
ਹੱਕਾਂ ਦੀ ਲੜਾਈ ਲਈ ਕਿਸਾਨ ਮੋਦੀ ਸਰਕਾਰ ਨੂੰ ਹੋ ਗਏ ਸਿੱਧੇ, ਦਿੱਲੀ ਨੂੰ ਤੁਰਿਆ ਕਾਫਿਲਾ, ਕਿਦਾਂ ਪੈਣਗੇ ਖਿਲਾਰੇ