ਪੰਜਾਬ ਸਰਕਾਰ ਨੇ ਆਈਏਐਸ ਅਫਸਰ ਨੂੰ ਵਾਧੂ ਚਾਰਜ ਦਿੱਤਾ ਹੈ। ਹੁਕਮਾਂ ਮੁਤਾਬਕ 2015 ਬੈਚ ਦੇ ਆਈਏਐਸ ਅਫਸਰ ਆਦਿਤਯ ਉੱਪਲ ਨੂੰ ਕਪੂਰਥਲਾ ਨਗਰ ਨਿਗਮ ਦੇ ਕਮਿਸ਼ਨਰ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ।
ਆਦਿਤਯ ਉੱਪਲ ਇਸ ਵੇਲੇ ਕਪੂਰਥਲਾ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦੇ ਅਹੁਦਿਆਂ ‘ਤੇ ਸੇਵਾਵਾਂ ਦੇ ਰਹੇ ਹਨ। ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਵੱਲੋਂ ਜਾਰੀ ਹੁਕਮਾਂ ਮੁਤਾਬਕ ਹੁਣ ਉਨ੍ਹਾਂ ਨੂੰ ਨਗਰ ਨਿਗਮ ਕਪੂਰਥਲਾ ਦੀ ਖਾਲੀ ਪੋਸਟ ਦਾ ਵੀ ਵਾਧੂ ਚਾਰਜ ਸੌਂਪਿਆ ਗਿਆ ਹੈ।
ਇਹ ਵੀ ਪੜ੍ਹੋ : ਅੰਨਦਾਤਿਆਂ ਨੂੰ ਕੇਂਦਰੀ ਮੰਤਰੀ ਵੱਲੋਂ ‘ਗੁੰਡੇ’ ਕਹਿਣ ‘ਤੇ ਭੜਕੇ ਕੈਪਟਨ, ਕਿਹਾ-ਕੋਈ ਹੱਕ ਨਹੀਂ ਕਿਸਾਨਾਂ ਨੂੰ ਬਦਨਾਮ ਕਰਨ ਦਾ