ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੋਫੈਸਰ ਡਾ. ਆਦਰਸ਼ ਪਾਲ ਵਿਗ ਨੂੰ ਵੱਡਾ ਅਹੁਦਾ ਦਿੰਦੇ ਹੋਏ ਪੰਜਾਬ ਸਰਕਾਰ ਵੱਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦਾ ਚੇਅਰਮੈਨ ਬਣਾਇਆ ਗਿਆ ਹੈ। ਇਸ ਸੰਬੰਧੀ ਆਈਏਐਸ ਅਫਸਰ ਅਨੁਰਾਗ ਵਰਮਾ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ।
ਡਾ. ਆਦਰਸ਼ ਪਾਲ ਵਿਗ ਅੰਮ੍ਰਿਦਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਪ੍ਰੋਫੈਸਰ ਤੇ ਬੋਟੈਨੀਕਲ ਤੇ ਐਨਵਾਇਰਮੈਂਟਲ ਸਾਇੰਸ ਡਿਪਾਰਟਮੈਂਟ ਦੇ ਅਹੁਦੇ ‘ਤੇ ਇਸ ਵੇਲੇ ਸੇਵਾਵਾਂ ਦੇ ਰਹੇ ਹਨ, ਜਿਨ੍ਹਾਂ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਪਟਿਆਲਾ ਵਿੱਚ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ : IAS ਅਫਸਰ ਆਦਿਤਯ ਉੱਪਲ ਨੂੰ ਮਿਲਿਆ ਵਾਧੂ ਚਾਰਜ