ਟੋਕਿਓ ਵਿੱਚ ਹੋ ਰਹੀਆਂ ਓਲੰਪਿਕ ਖੇਡਾਂ ਵਿੱਚ ਭਾਰਤ ਨੇ ਸ਼ਾਨਦਾਰ ਸ਼ੁਰੂਆਤ ਕੀਤੀ ਹੈ। ਮੀਰਾਬਾਈ ਚਾਨੂੰ ਨੇ ਭਾਰਤ ਲਈ ਸਨੈਚ ਵਿੱਚ 87 ਕਿੱਲੋ ਭਾਰ ਚੁੱਕਿਆ ਅਤੇ ਕਲੀਨ ਐਂਡ ਜਰਕ ਵਿੱਚ ਮੀਰਾਬਾਈ ਚਾਨੂੰ ਨੇ ਸਫਲਤਾਪੂਰਵਕ 115 ਕਿਲੋਗ੍ਰਾਮ ਭਾਰ ਚੁੱਕਿਆ ਅਤੇ ਉਹ ਭਾਰਤ ਲਈ ਚਾਂਦੀ ਦਾ ਤਗਮਾ ਜਿੱਤਣ ਵਿੱਚ ਸਫਲ ਰਹੀ।
ਮੀਰਾਬਾਈ ਚਾਨੂੰ ਨੇ ਵੇਟਲਿਫਟਿੰਗ ਵਿੱਚ ਭਾਰਤ ਨੂੰ ਓਲੰਪਿਕ ਖੇਡਾਂ ਦੇ ਇਤਿਹਾਸ ‘ਚ ਦੂਜਾ ਤਮਗਾ ਦਿਵਾਇਆ ਹੈ। ਉਹ ਵੇਟਲਿਫਟਿੰਗ ਵਿੱਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਭਾਰਤ ਦੀ ਪਹਿਲੀ ਮਹਿਲਾ ਖਿਡਾਰੀ ਹੈ। ਮੀਰਾਬਾਈ ਚਾਨੂੰ ਦੇ ਇਤਿਹਾਸ ਰਚਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਭਵਿੱਖ ਲਈ ਉਨ੍ਹਾਂ ਦੀ ਚੰਗੀ ਕਿਸਮਤ ਦੀ ਕਾਮਨਾ ਕੀਤੀ ਹੈ। ਪੀਐਮ ਮੋਦੀ ਨੇ ਮੀਰਾਬਾਈ ਚਾਨੂੰ ਨਾਲ ਗੱਲਬਾਤ ਕੀਤੀ ਅਤੇ ਟੋਕਿਓ ਓਲੰਪਿਕ ‘ਚ ਚਾਂਦੀ ਦਾ ਤਗਮਾ ਜਿੱਤਣ ‘ਤੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਦੇ ਨਾਲ ਹੀ, ਪ੍ਰਧਾਨ ਮੰਤਰੀ ਮੋਦੀ ਨੇ ਮੀਰਾਬਾਈ ਚਾਨੂੰ ਨੂੰ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਇਹ ਵੀ ਪੜ੍ਹੋ : ਮਹਾਰਾਸ਼ਟਰ ‘ਚ ਕੁਦਰਤ ਦਾ ਕਹਿਰ, ਹੁਣ ਤੱਕ 129 ਲੋਕਾਂ ਦੀ ਮੌਤ, NDRF ਵੱਲੋ ਬਚਾਅ ਕਾਰਜ ਜਾਰੀ
ਇਸ ਤੋਂ ਪਹਿਲਾਂ, ਪੀਐਮ ਮੋਦੀ ਨੇ ਸਿਲਵਰ ਮੈਡਲ ਜਿੱਤਣ ‘ਤੇ ਟਵੀਟ ਕਰਕੇ ਮੀਰਾਬਾਈ ਚਾਨੂੰ ਨੂੰ ਵਧਾਈ ਦਿੱਤੀ ਸੀ। ਉਨ੍ਹਾਂ ਕਿਹਾ ਕਿ ਇਸ ਤੋਂ ਚੰਗੀ ਸ਼ੁਰੂਆਤ ਨਹੀਂ ਹੋ ਸਕਦੀ ਸੀ। ਭਾਰਤ ਮੀਰਾਬਾਈ ਚਾਨੂੰ ਦੇ ਪ੍ਰਦਰਸ਼ਨ ਤੋਂ ਖੁਸ਼ ਹੈ। ਵੇਟਲਿਫਟਿੰਗ ਵਿੱਚ ਚਾਂਦੀ ਦੇ ਤਗਮੇ ਲਈ ਉਨ੍ਹਾਂ ਨੂੰ ਵਧਾਈ। ਹਰ ਭਾਰਤੀ ਉਨ੍ਹਾਂ ਦੀ ਸਫਲਤਾ ਤੋਂ ਪ੍ਰੇਰਿਤ ਹੋਏਗਾ।
ਇਹ ਵੀ ਦੇਖੋ : ਪ੍ਰਧਾਨ ‘Sidhu’ ਕਾਂਗਰਸ ਕਿਸਾਨਾਂ ਦੇ ਨਾਲ, ਨੰਗੇ ਪੈਰੀਂ ਜਾਵਾਂਗਾ ਇਹਨਾਂ ਕੋਲ, ਕਿਸਾਨ ਸਾਡੇ ਲਈ ਸਭ ਤੋਂ ਪਹਿਲਾ