ਪੂਰੀ ਦੁਨੀਆ ਵਿੱਚ ਸ਼ਰਧਾ ਦਾ ਕੇਂਦਰ ਮੰਨਿਆ ਜਾਣ ਵਾਲੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਅੱਜ ਜਰਮਨੀ ਦੇ ਰਾਜਦੂਤ ਵਾਲਟਰ ਜੇ ਲਿੰਡਨਰ ਅੰਮ੍ਰਿਤਸਰ ਪਹੁੰਚੇ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ ਨੇ ਜਰਮਨ ਰਾਜਦੂਤ ਦਾ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਪੁੱਜਣ ’ਤੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ।
ਇਹ ਵੀ ਪੜ੍ਹੋ : ਸਤਿਗੁਰੁ ਸਚਾ ਪਾਤਿਸਾਹੁ ਕੂੜੇ ਬਾਦਿਸਾਹ ਦੁਨੀਆਵੇ॥ਧਰਤੀ ਦਾ ਬਾਦਸ਼ਾਹ ਬਾਬਰ ਤੇ ਧਰਮ ਦਾ ਪਾਤਸ਼ਾਹ ਬਾਬਾ ਨਾਨਕ
ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਜਰਮਨੀ ਦੇ ਰਾਜਦੂਤ ਨੂੰ ਸਿੱਖ ਇਤਿਹਾਸ, ਰਿਵਾਇਤਾਂ ਤੇ ਦਰਬਾਰ ਸਾਹਿਬ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ ਗਿਆ। ਲਿੰਡਨਰ ਨੇ ਬਹੁਤ ਹੀ ਦਿਲਚਸਪੀ ਨਾਲ ਸਿੱਖ ਇਤਿਹਾਸ ਨੂੰ ਸੁਣਿਆ। ਵਾਲਟਰ ਜੇ ਲਿੰਡਨਰ ਨੇ ਇਸ ਮੌਕੇ ਕਿਹਾ ਕਿ ਉਨ੍ਹਾਂ ਨੂੰ ਦਰਬਾਰ ਸਾਹਿਬ ਵਿਖੇ ਸੀਸ ਨਵਾ ਕੇ ਬਹੁਤ ਹੀ ਸ਼ਾਂਤੀ ਦਾ ਅਹਿਸਾਸ ਹੋ ਰਿਹਾ ਹੈ। ਉਨ੍ਹਾਂ ਨੇ ਪੂਰੀ ਸ਼ਰਧਾ ਨਾਲ ਗੁਰੂਘਰ ਵਿੱਚ ਮੱਥਾ ਟੇਕਿਆ।