ਬੀਜੇਪੀ ਸੰਸਦੀ ਪਾਰਟੀ ਦੀ ਬੈਠਕ ਵਿੱਚ ਪੀਐਮ ਮੋਦੀ ਨੇ ਸੰਸਦ ਵਿੱਚ ਹੰਗਾਮੇ ਨੂੰ ਲੈ ਕੇ ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਿਆ ਹੈ। ਸੰਸਦ ਦੀ ਬੈਠਕ ਦੀ ਸ਼ੁਰੂਆਤ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਦੋਵਾਂ ਸਦਨਾਂ ਨੂੰ ਚੱਲਣ ਨਹੀਂ ਦੇ ਰਹੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਦੀ ਇਸ ਮਾਨਸਿਕਤਾ ਨੂੰ ਲੋਕਾਂ ਦੇ ਸਾਹਮਣੇ ਲਿਆਉਣਾ ਜ਼ਰੂਰੀ ਹੈ । ਇਸਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਸੰਸਦ ਮੈਂਬਰਾਂ ਤੋਂ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਲਈ ਇੱਕ ਰੋਡਮੈਪ ਪੇਸ਼ ਕੀਤਾ।
ਅੱਜ ਇੱਕ ਵਾਰ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਪੈਗਾਸਸ ਜਾਸੂਸੀ ਰਿਪੋਰਟ ‘ਤੇ ਵਿਚਾਰ ਕਰਨ ਲਈ ਰਾਜ ਸਭਾ ਵਿੱਚ ਜਮ ਕੇ ਨਾਅਰੇਬਾਜ਼ੀ ਕੀਤੀ। ਜਿਸ ਤੋਂ ਬਾਅਦ ਇਸ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।
ਲੋਕ ਸਭਾ ਵਿੱਚ ਵੀ ਇਸ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਦੀ ਹੰਗਾਮਾ ਚੱਲ ਰਿਹਾ ਹੈ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਨਾਅਰੇਬਾਜ਼ੀ ਦੇ ਵਿਚਕਾਰ ਸਦਨ ਨੂੰ 11:45 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ਸੀ ।
ਇਸ ਤੋਂ ਪਹਿਲਾਂ ਬੀਤੇ ਦਿਨ ਵੀ ਪੇਗਾਸਸ ਜਾਸੂਸੀ ਮਾਮਲੇ, ਤਿੰਨੋਂ ਖੇਤੀਬਾੜੀ ਕਾਨੂੰਨਾਂ ਸਣੇ ਵੱਖ-ਵੱਖ ਮੁੱਦਿਆਂ ‘ਤੇ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਸਦਨ ਵਿੱਚ ਹੰਗਾਮਾ ਖੜ੍ਹਾ ਕਰ ਦਿੱਤਾ ਸੀ। ਇਸ ਦੌਰਾਨ ਲੋਕ ਸਭਾ ਦੀ ਕਾਰਵਾਈ ਤਿੰਨ ਵਾਰ ਮੁਲਤਵੀ ਕਰਨੀ ਪਈ ਸੀ । ਇਸ ਤੋਂ ਬਾਅਦ ਵੀ ਜਦੋਂ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਦਾ ਵਿਰੋਧ ਘੱਟ ਨਹੀਂ ਹੋਇਆ, ਤਾਂ ਇਸ ਦੀ ਕਾਰਵਾਈ ਦਿਨ ਲਈ ਮੁਲਤਵੀ ਕਰ ਦਿੱਤੀ ਗਈ ਸੀ ।