ਬਹੁਚਰਚਿਤ ਬੇਅਦਬੀ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਂਚ ਕਰ ਰਹੀ SIT ਨੂੰ ਝਟਕਾ ਲੱਗਿਆ ਹੈ। ਵਿਵਾਦਤ ਪੋਸਟਰ ਮਾਮਲੇ ‘ਚ 4 ਡੇਰਾ ਪ੍ਰੇਮੀਆਂ ਨੂੰ ਜ਼ਮਾਨਤ ਮਿਲ ਗਈ ਹੈ।
ਫਰੀਦਕੋਟ ਅਦਾਲਤ ਵੱਲੋਂ 4 ਡੇਰਾ ਪ੍ਰੇਮੀਆਂ ਨੂੰ ਜ਼ਮਾਨਤ ਦਿੱਤੀ ਗਈ ਹੈ। ਸ਼ਕਤੀ ਸਿੰਘ, ਰਣਜੀਤ ਸਿੰਘ, ਬਲਜੀਤ ਸਿੰਘ, ਸੁਖਜਿੰਦਰ ਸਿੰਘ ਨੂੰ ਜ਼ਮਾਨਤ ਮਿਲ ਗਈ ਹੈ। ਇਹ ਚਾਰੇ ਡੇਰਾ ਪ੍ਰੇਮੀ ਫਰੀਦਕੋਟ ਜੇਲ੍ਹ ‘ਚ ਬੰਦ ਸਨ। ਜ਼ਮਾਨਤ ਮਿਲਣ ਕਾਰਨ ਇਨ੍ਹਾਂ 4 ਡੇਰਾ ਪ੍ਰੇਮੀਆਂ ਦੀ ਰਿਹਾਈ ਦਾ ਰਸਤਾ ਸਾਫ ਹੋ ਗਿਆ ਹੈ।
ਦੱਸ ਦੇਈਏ ਕਿ 1 ਜੂਨ, 2015 ਨੂੰ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਇਕ ‘ਬੀੜ’ ਚੋਰੀ ਕੀਤੀ ਗਈ ਸੀ। 12 ਅਕਤੂਬਰ, 2015 ਨੂੰ, ਇਸ ‘ਬੀੜ’ ਦੇ ਫਟੇ ਹੋਏ ਅੰਗ ਲਾਗੇ ਬਰਗਾੜੀ ਪਿੰਡ ਦੇ ਗੁਰਦੁਆਰੇ ਦੇ ਸਾਹਮਣੇ ਖਿਲਰੇ ਹੋਏ ਸਨ। ਇੱਥੇ ਭਾਰੀ ਵਿਰੋਧ ਪ੍ਰਦਰਸ਼ਨ ਹੋਏ ਜਿਸ ਵਿੱਚ ਬਹਿਬਲ ਕਲਾਂ ਵਿਖੇ ਦੋ ਸਿੱਖ ਪ੍ਰਦਰਸ਼ਨਕਾਰੀ ਮਾਰੇ ਗਏ ਅਤੇ ਉਸ ਤੋਂ ਬਾਅਦ ਬੁਰਜ ਜਵਾਹਰ ਸਿੰਘ ਵਾਲਾ ਵਿਖੇ 16 ਜੂਨ, 2016 ਨੂੰ ਡੇਰਾ ਪੈਰੋਕਾਰ ਦੀ ਹੱਤਿਆ ਕੀਤੀ ਗਈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੱਡਾ ਫੈਸਲਾ ਸੁਣਾਉਂਦੇ ਹਏ ਕਾਂਗਰਸ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕੀਤੀ ਗਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੀ ਰਿਪੋਰਟ ਨੂੰ ਰੱਦ ਕਰ ਦਿੱਤਾ ਸੀ।
ਇਹ ਵੀ ਪੜ੍ਹੋ :ਲੁਧਿਆਣਾ ਵਿੱਚ ਮਾਸੀ ਸੱਸ ਦੇ ਮੁੰਡੇ ਨਾਲ ਭੱਜ ਗਈ ਔਰਤ, ਪ੍ਰੇਸ਼ਾਨ ਪਤੀ ਨੇ ਚੁੱਕਿਆ ਖੌਫਨਾਕ ਕਦਮ