ਮੰਗਲਵਾਰ ਨੂੰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਰਾਜ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਦਿੱਲੀ ਵਿੱਚ ਪੀਐਮ ਮੋਦੀ ਨਾਲ ਉਨ੍ਹਾਂ ਦੀ ਇਹ ਪਹਿਲੀ ਮੁਲਾਕਾਤ ਸੀ।
ਸੀ ਐਮ ਮਮਤਾ ਲੱਗਭਗ 55 ਮਿੰਟ ਪ੍ਰਧਾਨ ਮੰਤਰੀ ਦੀ ਰਿਹਾਇਸ਼ ‘ਤੇ ਰਹੇ। ਦੋਵਾਂ ਨੇਤਾਵਾਂ ਵਿਚਕਾਰ ਕੋਰੋਨਾ ਅਤੇ ਵੈਕਸੀਨ ਬਾਰੇ ਵਿਚਾਰ ਵਟਾਂਦਰੇ ਹੋਏ ਹਨ। ਇਸ ਤੋਂ ਪਹਿਲਾਂ ਮਮਤਾ ਬੈਨਰਜੀ ਨੇ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਨੇਤਾ ਕਮਲਨਾਥ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਇਲਾਵਾ ਸੀਨੀਅਰ ਕਾਂਗਰਸੀ ਨੇਤਾ ਆਨੰਦ ਸ਼ਰਮਾ ਨਾਲ ਵੀ ਮਮਤਾ ਬੈਨਰਜੀ ਨੇ ਮੁਲਾਕਾਤ ਕੀਤੀ ਹੈ।
ਇਹ ਵੀ ਪੜ੍ਹੋ : Ex ਬੁਆਏਫ੍ਰੈਂਡ ਨੇ ਜਿੱਤਿਆ ਓਲੰਪਿਕ ਮੈਡਲ, ਲੜਕੀ ਨੇ ਕਿਹਾ – ‘ਬ੍ਰੇਕਅੱਪ ਕਰ ਕੀਤੀ ਗਲਤੀ…’
ਸੀ ਐਮ ਮਮਤਾ ਵੱਲੋ ਬੁੱਧਵਾਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੇ ਜਾਣ ਦੀ ਸੰਭਾਵਨਾ ਹੈ। ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਦਿੱਲੀ ਪਹੁੰਚੀ ਮਮਤਾ ਬੈਨਰਜੀ ਹੋਰ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੂੰ ਵੀ ਮਿਲ ਸਕਦੀ ਹੈ। 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਮਮਤਾ ਬੈਨਰਜੀ ਰਾਸ਼ਟਰੀ ਪੱਧਰ ‘ਤੇ ਵੱਡੀ ਭੂਮਿਕਾ ਨਿਭਾਉਣ ਦੀ ਤਿਆਰੀ ਕਰ ਰਹੀ ਹੈ।
ਇਹ ਵੀ ਦੇਖੋ : ਪਹਿਲੀ ਮੀਟਿੰਗ ‘ਚ ਹੀ Navjot Sidhu ਨੇ ਰੱਖ ਦਿੱਤੀਆਂ Captain ਮੂਹਰੇ 5 ਮੰਗਾਂ, ਕੀ ਹੋਣਗੀਆਂ ਪੂਰੀਆਂ ?