ਬਰਨਾਲਾ ਜ਼ਿਲ੍ਹੇ ਦੇ ਕਸਬਾ ਧਨੌਲਾ ਦੇ ਮਸ਼ਹੂਰ ਲਵਪ੍ਰੀਤ ਖੁਦਕੁਸ਼ੀ ਮਾਮਲੇ ਵਿੱਚ ਬਰਨਾਲਾ ਪੁਲਿਸ ਵੱਲੋਂ ਮ੍ਰਿਤਕ ਨੌਜਵਾਨ ਲਵਪ੍ਰੀਤ ਦੀ ਕੈਨੇਡੀਅਨ ਪਤਨੀ ਬੇਅੰਤ ਕੌਰ ਖਿਲਾਫ ਕੇਸ ਦਰਜ ਕੀਤਾ ਗਿਆ ਹੈ।
ਪੁਲਿਸ ਵੱਲੋਂ ਮ੍ਰਿਤਕ ਨੌਜਵਾਨ ਲਵਪ੍ਰੀਤ ਦੀ ਕੈਨੇਡੀਅਨ ਪਤਨੀ ਬੇਅੰਤ ਕੌਰ ਖਿਲਾਫ ਥਾਣਾ ਧਨੌਲਾ ਵਿਖੇ ਐਫਆਈਆਰ ਨੰਬਰ ਸੈਕਸ਼ਨ 97 ਦੀ ਧਾਰਾ 420 ਤਹਿਤ ਕੇਸ ਦਰਜ ਕੀਤਾ ਗਿਆ ਹੈ।
ਇਹ ਮਾਮਲਾ ਪੁਲਿਸ ਨੇ ਮ੍ਰਿਤਕ ਨੌਜਵਾਨ ਲਵਪ੍ਰੀਤ ਦੇ ਪਿਤਾ ਬਲਵਿੰਦਰ ਸਿੰਘ ਦੇ ਬਿਆਨਾਂ ਦੇ ਅਧਾਰ ‘ਤੇ ਕੀਤਾ ਹੈ, ਉਕਤ ਮਾਮਲੇ ਦੀ ਪੁਲਿਸ ਵੱਲੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਸ ਦੇ ਨਾਲ ਹੀ ਮ੍ਰਿਤਕ ਨੌਜਵਾਨ ਲਵਪ੍ਰੀਤ ਦੀ ਪੋਸਟ ਮਾਰਟਮ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ ਅਤੇ ਮ੍ਰਿਤਕ ਨੌਜਵਾਨ ਦਾ ਵਿਸਰਾ ਜਾਂਚ ਲਈ ਭੇਜਿਆ ਗਿਆ ਹੈ।
ਪਿਛਲੇ ਕੁਝ ਦਿਨਾਂ ਤੋਂ ਬਰਨਾਲਾ ਜ਼ਿਲੇ ਦੇ ਕਸਬਾ ਧਨੌਲਾ ਦੇ ਕੋਠੇ ਗੋਬਿੰਦਪੁਰਾ ਦੇ ਰਹਿਣ ਵਾਲੇ ਇੱਕ ਨੌਜਵਾਨ ਲਵਪ੍ਰੀਤ ਸਿੰਘ ਦੀ ਮੌਤ ਸ਼ੋਸ਼ਲ ਮੀਡੀਆ ‘ਤੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਮਾਮਲੇ ਵਿੱਚ ਮ੍ਰਿਤਕ ਲੜਕੇ ਦੀ ਪਤਨੀ ਵੱਲੋਂ ਵਿਦੇਸ਼ ਵਿੱਚ ਜਾ ਕੇ ਉਸ ਨਾਲ ਧੋਖਾ ਕਰਨ ਦਾ ਦੋਸ਼ ਲਾਇਆ ਗਿਆ ਹੈ।
ਇਹ ਵੀ ਪੜ੍ਹੋ : ਠੱਗੀ ਦਾ ਨਵਾਂ ਤਰੀਕਾ- ਬੈਂਕ ਮੁਲਾਜ਼ਮ ਬਣ ਕੇ ਕੀਤਾ ਫੋਨ, ਫਿਰ ਡਿਟੇਲ ਲੈ ਖਾਤੇ ‘ਚੋਂ ਉਡਾਏ 70 ਹਜ਼ਾਰ ਰੁਪਏ
ਲਵਪ੍ਰੀਤ ਦੇ ਪਰਿਵਾਰ ਨੇ ਦੋਸ਼ ਲਾਏ ਹਨ ਕਿ ਲੱਖਾਂ ਰੁਪਏ ਖਰਚ ਕੇ ਆਈਲੈਟਸ ਪਾਸ ਕਰਵਾ ਕੇ ਉਸ ਦੀ ਪਤਨੀ ਬੇਅੰਤ ਕੌਰ ਨੇ ਕੈਨੇਡਾ ਪਹੁੰਚ ਕੇ ਧੋਖਾ ਕੀਤਾ ਹੈ। ਲਵਪ੍ਰੀਤ ਦੀ ਖੁਦਕੁਸ਼ੀ ਪਿੱਛੇ ਉਸ ਦੀ ਪਤਨੀ ਅਤੇ ਸਹੁਰੇ ਪਰਿਵਾਰ ਵੱਲੋਂ ਧੋਖਾ ਦਿੱਤੇ ਜਾਣ ਦਾ ਕਾਰਨ ਦੱਸਿਆ ਜਾ ਰਿਹਾ ਹੈ।