ਪੇਗਾਸਸ ਜਾਸੂਸੀ ਵਿਵਾਦ ਅਤੇ ਖੇਤੀਬਾੜੀ ਕਾਨੂੰਨ ਸਮੇਤ ਕਈ ਮੁੱਦਿਆਂ ਨੂੰ ਲੈ ਕੇ ਸੰਸਦ ਦੇ ਦੋਵਾਂ ਸਦਨਾਂ ਵਿੱਚ ਹੰਗਾਮਾ ਜਾਰੀ ਹੈ। ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਸੰਸਦ ਵਿੱਚ ਕੇਂਦਰ ਸਰਕਾਰ ਦਾ ਘਿਰਾਓ ਕਰਨ ਲਈ ਬੁੱਧਵਾਰ ਨੂੰ ਇੱਕ ਮੀਟਿੰਗ ਕੀਤੀ ਹੈ।
ਇਸ ਮੀਟਿੰਗ ਵਿੱਚ ਤਕਰੀਬਨ ਇੱਕ ਦਰਜਨ ਪਾਰਟੀਆਂ ਨੇ ਭਾਗ ਲਿਆ। ਮੀਟਿੰਗ ਤੋਂ ਬਾਅਦ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਮੀਡੀਆ ਨੂੰ ਸੰਬੋਧਨ ਕੀਤਾ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਸੰਸਦ ਵਿੱਚ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ, ਸਾਡਾ ਇੱਕੋ ਸਵਾਲ ਹੈ ਕਿ ਦੇਸ਼ ਦੀ ਸਰਕਾਰ ਨੇ ਪੇਗਾਸਸ ਨੂੰ ਖਰੀਦਿਆ ਹੈ ਜਾਂ ਨਹੀਂ। ਕੀ ਸਰਕਾਰ ਨੇ ਆਪਣੇ ਲੋਕਾਂ ਉੱਤੇ ਪੇਗਾਸਸ ਹਥਿਆਰ ਦੀ ਵਰਤੋਂ ਕੀਤੀ ਸੀ ਜਾਂ ਨਹੀਂ?
ਇਹ ਵੀ ਪੜ੍ਹੋ : IND Vs SL : ਭਾਰਤ ਦੀਆਂ ਮੁਸ਼ਕਿਲਾਂ ‘ਚ ਵਾਧਾ 9 ਖਿਡਾਰੀਆਂ ਨੂੰ ਕੀਤਾ ਗਿਆ ਏਕਾਂਤਵਾਸ, ਦੂਜੇ ਟੀ 20 ‘ਚ ਡੈਬਿਊ ਕਰ ਸਕਦਾ ਹੈ ਇਹ ਖਿਡਾਰੀ
ਰਾਹੁਲ ਗਾਂਧੀ ਨੇ ਕਿਹਾ ਕਿ ਪੇਗਾਸਸ ਹਥਿਆਰ ਮੇਰੇ, ਸੁਪਰੀਮ ਕੋਰਟ, ਮੀਡੀਆ ਅਤੇ ਦੇਸ਼ ਦੇ ਹੋਰਨਾਂ ਖ਼ਿਲਾਫ਼ ਵਰਤਿਆ ਗਿਆ ਹੈ। ਸਰਕਾਰ ਨੇ ਅਜਿਹਾ ਕਿਉਂ ਕੀਤਾ, ਉਹ ਇਸ ਦਾ ਜਵਾਬ ਦੇਵੇ। ਅਸੀਂ ਸੰਸਦ ਨੂੰ ਕੰਮ ਕਰਨ ਤੋਂ ਨਹੀਂ ਰੋਕ ਰਹੇ, ਬਲਕਿ ਅਸੀਂ ਆਪਣੀ ਆਵਾਜ਼ ਬੁਲੰਦ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਰਾਹੁਲ ਗਾਂਧੀ ਨੇ ਕਿਹਾ ਕਿ ਜਿਹੜਾ ਹਥਿਆਰ ਅੱਤਵਾਦੀਆਂ ਖਿਲਾਫ ਵਰਤਿਆ ਜਾਣਾ ਚਾਹੀਦਾ ਸੀ, ਉਹ ਸਾਡੇ ਵਿਰੁੱਧ ਕਿਉਂ ਵਰਤਿਆ ਜਾ ਰਿਹਾ ਹੈ।
ਇਹ ਵੀ ਦੇਖੋ : ਕੈਨੇਡਾ ਜਾਣ ਤੋਂ ਪਹਿਲਾਂ ਜ਼ਰੂਰ ਦੇਖੋ ਇਹ Video, ਜੇ ਨਹੀਂ ਤੁਹਾਡੇ ਕੋਲ ਪੈਸੇ ਤਾਂ ਵੀ ਟੈਸ਼ਨ ਲੈਣ ਦੀ ਲੋੜ ਨਹੀਂ!