ਵੀਰਵਾਰ ਰਾਤ ਨੂੰ ਮਲਸੀਆਂ-ਨਕੋਦਰ ਮੁੱਖ ਮਾਰਗ ‘ਤੇ ਸੰਤ ਵਰਿਆਮ ਸਿੰਘ ਦਹੀਆ ਮੈਮੋਰੀਅਲ ਗਲੋਬਲ ਹਸਪਤਾਲ ਨੇੜੇ ਦੋ ਮੋਟਰਸਾਈਕਲਾਂ ਦੀ ਟੱਕਰ ਹੋ ਗਈ। ਇਸ ਵਿਚ ਇਕ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦੋਂ ਕਿ ਦੂਸਰੇ ਮੋਟਰਸਾਈਕਲ ‘ਤੇ ਸਵਾਰ ਇਕ ਬੱਚੇ ਅਤੇ ਇਕ ਔਰਤ ਸਣੇ ਤਿੰਨ ਲੋਕ ਜ਼ਖਮੀ ਹੋ ਗਏ।
ਕਪੂਰਥਲਾ ਦੇ ਪਿੰਡ ਲਾਟੀਆਂਵਾਲ ਦੇ ਵਸਨੀਕ ਦੋ ਨੌਜਵਾਨ ਕੇਟੀਐਮ ਬਾਈਕ (ਸੁਪਰ ਬਾਈਕ ਜੋ 200 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਚੱਲਦੇ ਹਨ) ਤੇ ਨਕੋਦਰ ਤੋਂ ਮਲਸੀਆਂ ਵੱਲ ਆ ਰਹੇ ਸਨ। ਜਦੋਂ ਉਹ ਹਸਪਤਾਲ ਨੇੜੇ ਪਹੁੰਚੇ ਤਾਂ ਉਨ੍ਹਾਂ ਦਾ ਮੋਟਰਸਾਈਕਲ ਬੇਕਾਬੂ ਹੋ ਕੇ ਚਲਾ ਗਿਆ ਅਤੇ ਅੱਗੇ ਜਾ ਰਹੇ ਸਪਲੈਂਡਰ ਮੋਟਰਸਾਈਕਲ ਨਾਲ ਟਕਰਾ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕੇਟੀਐਮ ਮੋਟਰਸਾਈਕਲ ਸਵਾਰ ਦੋਵਾਂ ਨੌਜਵਾਨਾਂ ਦੇ ਸਿਰ ਧੜ ਤੋਂ ਵੱਖ ਗਏ।
ਮ੍ਰਿਤਕਾਂ ਦੀ ਪਛਾਣ 17 ਸਾਲਾ ਜਸਵਿੰਦਰ ਸਿੰਘ ਉਰਫ ਭੋਲਾ ਪੁੱਤਰ ਸੁਰਿੰਦਰ ਸਿੰਘ ਅਤੇ 17 ਸਾਲਾ ਹਰਦੀਪ ਸਿੰਘ ਉਰਫ ਸੋਨੂੰ ਪੁੱਤਰ ਚਰਨ ਸਿੰਘ ਵਜੋਂ ਹੋਈ ਹੈ। ਹਾਦਸੇ ਦੌਰਾਨ ਇਕ ਸਪਲੈਂਡਰ ਸਵਾਰ ਸਰਾਏ ਖਾਮ ਨਿਵਾਸੀ ਦਲਵੀਰ ਸਿੰਘ, ਪਤਨੀ ਬਲਦੀਸ਼ ਕੌਰ ਅਤੇ ਉਨ੍ਹਾਂ ਦਾ ਲੜਕਾ ਪ੍ਰਿਤਪਾਲ ਗੰਭੀਰ ਜ਼ਖਮੀ ਹੋ ਗਏ, ਜਦਕਿ ਇਕ ਸਾਲ ਦਾ ਬੱਚਾ ਸਹਿਜਵੀਰ ਸਿੰਘ ਮਾਮੂਲੀ ਜਿਹਾ ਬਚ ਗਿਆ। ਦਲਵੀਰ ਸਿੰਘ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਤਿੰਨਾਂ ਜ਼ਖਮੀਆਂ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮੌਕੇ ‘ਤੇ ਪਹੁੰਚੇ ਏਐਸਆਈ ਹਰਭਜਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : ਸ਼ਰੇਆਮ ਗੁੰਡਾਗਰਦੀ, ਫਲ ਵੇਚਣ ਵਾਲੇ ਨੇ ਪੈਸੇ ਦੇਣ ਤੋਂ ਕੀਤਾ ਮਨ੍ਹਾ ਤਾਂ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ, 8 ਖਿਲਾਫ ਕੇਸ ਦਰਜ