ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਰਾ ਪ੍ਰਹਿਲਾਦ ਮੋਦੀ ਨੇ ਗੁਜਰਾਤ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਾਰੋਬਾਰੀਆਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਹੈ। ਪ੍ਰਹਿਲਾਦ ਮੋਦੀ ਨੇ ਕਿਹਾ ਕਿ ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਨਹੀਂ ਜਾਂਦੀਆਂ, ਉਦੋਂ ਤੱਕ GST ਦਾ ਭੁਗਤਾਨ ਕਰਨਾ ਬੰਦ ਕਰ ਦਿਓ ।
ਵਿਰੋਧ ਪ੍ਰਦਰਸ਼ਨ ਕਰ ਰਹੇ ਕਾਰੋਬਾਰੀਆਂ ਦੇ ਹੱਕ ਵਿੱਚ ਬੋਲਦਿਆਂ ਪ੍ਰਹਿਲਾਦ ਮੋਦੀ ਨੇ ਕਿਹਾ ਕਿ ਨਰਿੰਦਰ ਮੋਦੀ ਜਾਂ ਕੋਈ ਹੋਰ ਹੋਵੇ, ਉਨ੍ਹਾਂ ਨੂੰ ਤੁਹਾਡੀ ਗੱਲ ਸੁਣਨੀ ਹੀ ਪਵੇਗੀ।
ਦਰਅਸਲ, ਪ੍ਰਹਿਲਾਦ ਮੋਦੀ ਆਲ ਇੰਡੀਆ ਫੇਅਰ ਪ੍ਰਾਈਸ ਸ਼ਾਪ ਐਸੋਸੀਏਸ਼ਨ ਦੇ ਉਪ ਪ੍ਰਧਾਨ ਅਤੇ ਪੀਐਮ ਮੋਦੀ ਦੇ ਭਰਾ ਹਨ । ਉਨ੍ਹਾਂ ਨੇ ਵਪਾਰੀਆਂ ਨੂੰ ਕਿਹਾ ਕਿ ਉਹ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਮਹਾਰਾਸ਼ਟਰ ਸਰਕਾਰ ਅਤੇ ਕੇਂਦਰ ਸਰਕਾਰ ਵਿਰੁੱਧ ਵਿਰੋਧ ਪ੍ਰਦਰਸ਼ਨ ਨੂੰ ਹੋਰ ਤੇਜ਼ ਕਰਨ, ਤਾਂ ਜੋ ਇਹ ਸੰਦੇਸ਼ ਉਨ੍ਹਾਂ ਤੱਕ ਪਹੁੰਚ ਸਕੇ।
ਠਾਣੇ ਵਿੱਚ ਵਿਰੋਧ ਪ੍ਰਦਰਸ਼ਨ ਦੌਰਾਨ ਉਨ੍ਹਾਂ ਨੇ ਕਿਹਾ ਕਿ ਵਿਰੋਧ ਪ੍ਰਦਰਸ਼ਨ ਅਜਿਹਾ ਹੋਣਾ ਚਾਹੀਦਾ ਹੈ ਕਿ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਤੁਹਾਡੇ ਦਰਵਾਜ਼ੇ ਤੱਕ ਆਉਣ। ਪ੍ਰਹਿਲਾਦ ਮੋਦੀ ਨੇ ਕਿਹਾ ਕਿ ਪਹਿਲਾਂ ਕਾਰੋਬਾਰੀ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਆਪਣੀਆਂ ਮੰਗਾਂ ਬਾਰੇ ਇੱਕ ਪੱਤਰ ਲਿਖਣ ਕਿ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਅਸੀਂ ਜੀਐਸਟੀ ਨਹੀਂ ਦੇਵਾਂਗੇ । ਅਸੀਂ ਲੋਕਤੰਤਰ ਵਿੱਚ ਹਾਂ, ਕੋਈ ਗੁਲਾਮ ਨਹੀਂ ਹਾਂ।