ਸੁਨਾਮ ਊਧਮ ਸਿੰਘ ਵਾਲਾ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਆਜ਼ਾਦੀ ਸੰਘਰਸ਼ ਦੌਰਾਨ ਉਨ੍ਹਾਂ ਅਣਗਿਣਤ ਨਾਇਕਾਂ ਨੂੰ ਸ਼ਰਧਾਂਜਲੀ ਵਜੋਂ ਛੇਤੀ ਹੀ ਇੱਕ ਯਾਦਗਾਰ ਦਾ ਨਿਰਮਾਣ ਕਰੇਗੀ ਜਿਨ੍ਹਾਂ ਨੇ ਖਾਸ ਕਰਕੇ ਅੰਡੇਮਾਨ ਦੀ ਸੈਲੂਲਰ ਜੇਲ੍ਹ ਵਿੱਚ ਆਪਣੀਆਂ ਜਾਨਾਂ ਵਾਰ ਦਿੱਤੀਆਂ।
ਆਉਣ ਵਾਲੀ ਯਾਦਗਾਰ ਵਿਸ਼ੇਸ਼ ਤੌਰ ‘ਤੇ ਵਤਨ ਦੇ ਪਰਵਾਨਿਆਂ ਨੂੰ ਸਮਰਿਪਤ ਹੋਵੇਗੀ, ਜਿਨ੍ਹਾਂ ਨੂੰ ਕਾਲੇਪਾਣੀ ਵਰਗੀ ਸਖਤ ਸਜ਼ਾ ਭੁਗਤਣੀ ਪਈ ਸੀ। ਇਥੇ ਰਾਜ ਪੱਧਰੀ ਸਮਾਗਮ ਦੌਰਾਨ ਸ਼ਹੀਦ ਊਧਮ ਸਿੰਘ ਯਾਦਗਾਰ ਨੂੰ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਉੱਘੇ ਇਤਿਹਾਸਕਾਰਾਂ ਅਤੇ ਵਿਦਵਾਨਾਂ ਵੱਲੋਂ ਅਜਿਹੇ ਦੇਸ਼ ਭਗਤ ਅਤੇ ਆਜ਼ਾਦੀ ਘੁਲਾਟੀਆਂ ਦੀ ਪਛਾਣ ਕਰਨ ਲਈ ਬਹੁਤ ਖੋਜ ਕੀਤੀ ਜਾ ਚੁੱਕੀ ਹੈ , ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਦੀ ਲਹਿਰ ਵਿੱਚ ਵੱਡਾ ਯੋਗਦਾਨ ਪਾਇਆ ਸੀ।
ਆਪਣੇ ਪਿਛਲੇ ਕਾਰਜਕਾਲ ਦੌਰਾਨ ਸੁਨਾਮੀ ਤੋਂ ਬਾਅਦ ਅੰਡੇਮਾਨ ਟਾਪੂ ਦੀ ਸੈਲੂਲਰ ਜੇਲ੍ਹ ਦੇ ਦੌਰੇ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਤੱਥ ਤੋਂ ਹੈਰਾਨੀ ਹੋਈ ਕਿ ਉੱਥੇ ਕੰਧਾਂ ਉਤੇ ਸ਼ਹੀਦਾਂ ਦੇ ਉਕਰੇ ਹੋਏ ਨਾਵਾਂ ਵਿੱਚੋਂ ਉਹ ਕਿਸੇ ਨੂੰ ਵੀ ਨਹੀਂ ਜਾਣਦੇ ਸਨ। ਉਨ੍ਹਾਂ ਕਿਹਾ ਕਿ ਇਹ ਸ਼ਹੀਦ ਕਾਲੇਪਾਣੀ ਦੀ ਸਜ਼ਾ ਭੁਗਤਦਿਆਂ ਗੁੰਮਨਾਮੀ ਵਿਚ ਹੀ ਇਸ ਜਹਾਨ ਤੋਂ ਤੁਰ ਗਏ ਅਤੇ ਉਨ੍ਹਾਂ ਦੀਆਂ ਯਾਦਾਂ ਵੀ ਜੇਲ੍ਹ ਤੱਕ ਹੀ ਮਹਿਦੂਦ ਹੋ ਕੇ ਰਹਿ ਗਈਆਂ। ਉਨ੍ਹਾਂ ਕਿਹਾ, “ਮਾਤਭੂਮੀ ਲਈ ਕੁਰਬਾਨੀਆਂ ਦੇਣ ਵਾਲਿਆਂ ਨੂੰ ਬਣਦਾ ਮਾਣ-ਸਤਿਕਾਰ ਦੇਣਾ ਸਾਡਾ ਫਰਜ਼ ਬਣਦਾ ਹੈ।”
ਇਹ ਵੀ ਪੜ੍ਹੋ : ਲਾਲ ਕਿਲ੍ਹਾ ਹਿੰਸਾ ਮਾਮਲੇ ‘ਚ ਦੋਸ਼ੀ ਕਿਸਾਨਾਂ ਨੂੰ ਕਾਨੂੰਨੀ ਸਹਾਇਤਾ ਦੇਵੇਗੀ ਪੰਜਾਬ ਸਰਕਾਰ, ਮੁਆਵਜ਼ਾ ਦੇਣ ‘ਤੇ ਵੀ ਕਰ ਰਹੀ ਹੈ ਵਿਚਾਰ
ਖਾਸ ਤੌਰ ‘ਤੇ, ਸ਼ਹੀਦ ਊਧਮ ਸਿੰਘ ਦੇ ਜੀਵਨ ਦੇ ਆਦਮ ਕੱਦ ਬੁੱਤ ਸਮੇਤ ਅਤਿ ਆਧੁਨਿਕ ਯਾਦਗਾਰ ਅਤੇ ਚਾਰ ਪੱਥਰਾਂ ਦੇ ਨਾਲ ਦੋਵਾਂ ਪਾਸਿਆਂ ‘ਤੇ ਹਰੇਕ ਨੂੰ ਉਸ ਦੇ ਸੰਖੇਪ ਜੀਵਨ ਇਤਿਹਾਸ ਅਤੇ ਬਹਾਦਰੀ ਦੇ ਕਾਰਨਾਮਿਆਂ ਦੇ ਨਾਲ ਪੰਜਾਬੀ ਅਤੇ ਅੰਗਰੇਜ਼ੀ ਵਿੱਚ ਉੱਕਰੇ ਹੋਏ ਹਨ। ਨਾਲ ਹੀ ਇੱਕ ਅਜਾਇਬ ਘਰ ਵੀ ਬਣਾਇਆ ਗਿਆ ਹੈ ਜਿਥੇ ਦੁਰਲੱਭ ਤਸਵੀਰਾਂ, ਦਸਤਾਵੇਜ਼ਾਂ ਤੋਂ ਇਲਾਵਾ ਇੱਕ ਮਹਾਨ ਸ਼ਹੀਦ ਦੀਆਂ ਅਸਥੀਆਂ ਵਾਲੇ ਕਲਸ਼ ਨੂੰ 6.40 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ। ਜਿਸ ਵਿੱਚੋਂ 3.40 ਕਰੋੜ ਰੁਪਏ ਜ਼ਮੀਨ ਦੀ ਲਾਗਤ ਦੇ ਰੂਪ ਵਿੱਚ ਖਰਚ ਕੀਤੇ ਗਏ ਹਨ ਅਤੇ ਬਾਕੀ ਦੇ 3 ਕਰੋੜ ਰੁਪਏ ਇਸਦੇ ਨਿਰਮਾਣ ਉੱਤੇ ਖਰਚ ਕੀਤੇ ਗਏ ਹਨ।
ਮਹਾਨ ਕ੍ਰਾਂਤੀਕਾਰੀ ਨੂੰ ਉਨ੍ਹਾਂ ਦੇ 82 ਵੇਂ ਸ਼ਹੀਦੀ ਦਿਵਸ ‘ਤੇ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸ਼ਹੀਦ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਸਾਡੀ ਨੌਜਵਾਨ ਪੀੜ੍ਹੀ ਨੂੰ ਕਦੇ ਵੀ ਰਾਸ਼ਟਰਵਾਦ ਅਤੇ ਦੇਸ਼ ਭਗਤੀ ਦੀ ਭਾਵਨਾ ਨੂੰ ਜਗਾਉਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਨੇ ਸਥਾਨਕ ਲੀਡਰਸ਼ਿਪ ਨੂੰ ਇਸ ਯਾਦਗਾਰ ਦੀ ਸਹੀ ਦੇਖਭਾਲ ਦੀ ਅਪੀਲ ਵੀ ਕੀਤੀ ਕਿਉਂਕਿ ਉਸਨੇ ਅਕਸਰ ਦੇਖਿਆ ਹੈ ਕਿ ਕੁਝ ਸਮੇਂ ਬਾਅਦ ਬਹੁਤ ਸਤਿਕਾਰ ਦੇ ਸਥਾਨਾਂ ਨੂੰ ਨਜ਼ਰ ਅੰਦਾਜ਼ ਕੀਤਾ ਗਿਆ, ਜੋ ਕਿ ਕਦੇ ਨਹੀਂ ਹੋਣਾ ਚਾਹੀਦਾ।
ਇਸ ਮੌਕੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਸੈਰ ਸਪਾਟਾ ਸੰਜੇ ਕੁਮਾਰ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ, ਡੀ.ਆਈ.ਜੀ. ਵਿਕਰਮਜੀਤ ਦੁੱਗਲ ਅਤੇ ਐਸ.ਐਸ.ਪੀ. ਵਿਵੇਕ ਸ਼ੀਲ ਸੋਨੀ, ਡਾਇਰੈਕਟਰ ਸੈਰ ਸਪਾਟਾ ਤੇ ਸਭਿੱਆਚਾਰਕ ਮਾਮਲੇ ਕੰਵਲ ਪ੍ਰੀਤ ਬਰਾੜ, ਡਿਪਟੀ ਕਮਿਸ਼ਨਰ ਰਾਮਵੀਰ ਨੇ ਸ਼ਮੂਲੀਅਤ ਕੀਤੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ 27 ਈਓ ਤੇ ਲੇਖਾਕਾਰ ਦੇ ਕੀਤੇ ਗਏ ਤਬਾਦਲੇ, ਦੇਖੋ ਸੂਚੀ