ਦੇਸ਼ ਭਰ ਵਿੱਚ ਕੋਰੋਨਾ ਦੀ ਦੂਜੀ ਲਹਿਰ ਦੀ ਰਫਤਾਰ ਬਹੁਤ ਜ਼ਿਆਦਾ ਘੱਟ ਗਈ ਹੈ, ਪਰ ਇਸ ਵਿਚਾਲੇ ਮਾਹਿਰਾਂ ਵੱਲੋਂ ਤੀਜੀ ਲਹਿਰ ਨੂੰ ਲੈ ਕੇ ਚੇਤਾਵਨੀ ਦਿੱਤੀ ਜਾ ਰਹੀ ਹੈ। ਦੇਸ਼ ਵਿੱਚ ਰੋਜ਼ਾਨਾ ਕੋਰੋਨਾ ਦੇ ਲਗਭਗ 40 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ।
ਦੇਸ਼ ਦੇ ਕੁਝ ਰਾਜ ਅਜਿਹੇ ਹਨ ਜਿਨ੍ਹਾਂ ਵਿੱਚ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਜਿਸਦੇ ਮੱਦੇਨਜ਼ਰ ਕੇਂਦਰ ਸਰਕਾਰ ਵੱਲੋਂ ਅਜਿਹੇ 10 ਰਾਜਾਂ ਦੇ 46 ਜ਼ਿਲ੍ਹਿਆਂ ਨੂੰ ਸਖਤ ਕੰਟੇਨਮੈਂਟ ਜ਼ੋਨ ਬਣਾਉਣ ਦੇ ਆਦੇਸ਼ ਦਿੱਤੇ ਗਏ ਹਨ।
ਇਹ ਵੀ ਪੜ੍ਹੋ: ਓਲੰਪਿਕ ‘ਚ ਭਾਰਤੀ ਮਹਿਲਾ ਹਾਕੀ ਟੀਮ ਨੇ ਰਚਿਆ ਇਤਿਹਾਸ, ਪਹਿਲੀ ਵਾਰ ਕੁਆਟਰ ਫਾਈਨਲ ‘ਚ ਬਣਾਈ ਥਾਂ
ਦਰਅਸਲ, ਇਨ੍ਹਾਂ ਜ਼ਿਲ੍ਹਿਆਂ ਵਿੱਚ ਕੋਰੋਨਾ ਦੀ ਸਕਾਰਤਮਕਤਾ ਦਰ 10 ਪ੍ਰਤੀਸ਼ਤ ਤੋਂ ਵੱਧ ਹੈ, ਯਾਨੀ ਕਿ ਹਰ 100 ਸੈਂਪਲਾਂ ਦੀ ਜਾਂਚ ਵਿੱਚ 10 ਤੋਂ ਵੱਧ ਲੋਕ ਕੋਰੋਨਾ ਨਾਲ ਪੀੜਤ ਮਿਲ ਰਹੇ ਹਨ। ਅਜਿਹੇ ਰਾਜਾਂ ਵਿੱਚ ਭੀੜ ਨੂੰ ਘਟਾਉਣ ਲਈ ਕੇਂਦਰ ਵੱਲੋਂ ਲੋਕਾਂ ਦੀ ਆਵਾਜਾਈ ‘ਤੇ ਸਖਤ ਪਾਬੰਦੀਆਂ ਲਗਾਉਣ ਦੇ ਆਦੇਸ਼ ਦਿੱਤੇ ਗਏ ਹਨ।
ਕੋਰੋਨਾ ਦੇ ਤਾਜ਼ਾ ਹਾਲਾਤਾਂ ਦੇ ਮੱਦੇਨਜ਼ਰ ਸ਼ਨੀਵਾਰ ਨੂੰ ਦਿੱਲੀ ਵਿੱਚ ਇੱਕ ਉੱਚ ਪੱਧਰੀ ਮੀਟਿੰਗ ਕੀਤੀ ਗਈ। ਇਸ ਬਾਰੇ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਕੇਰਲਾ, ਮਹਾਰਾਸ਼ਟਰ, ਕਰਨਾਟਕ, ਤਾਮਿਲਨਾਡੂ, ਉੜੀਸਾ, ਆਸਾਮ, ਮਿਜ਼ੋਰਮ, ਮੇਘਾਲਿਆ, ਆਂਧਰਾ ਪ੍ਰਦੇਸ਼ ਅਤੇ ਮਨੀਪੁਰ ਵਿੱਚ ਕੋਰੋਨਾ ਦੇ ਮੌਜੂਦਾ ਹਾਲਾਤ ਦੀ ਸਮੀਖਿਆ ਕੀਤੀ ।
ਇਹ ਵੀ ਪੜ੍ਹੋ: Tokyo Olympics: ਮੁੱਕੇਬਾਜ਼ ਸਤੀਸ਼ ਕੁਮਾਰ ਹਾਰੇ ਕੁਆਟਰ ਫਾਈਨਲ ਮੈਚ, ਟੁੱਟਿਆ ਮੈਡਲ ਜਿੱਤਣ ਦਾ ਸੁਪਨਾ
ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ 10 ਰਾਜਾਂ ਵਿੱਚ ਕੋਰੋਨਾ ਦੇ 80 ਪ੍ਰਤੀਸ਼ਤ ਮਰੀਜ਼ ਹੋਮ ਆਈਸੋਲੇਸ਼ਨ ਵਿੱਚ ਹਨ। ਕੇਂਦਰ ਵੱਲੋਂ ਇਸ ਬਾਰੇ ਚਿੰਤਾ ਜਤਾਈ ਹੈ ਕਿ ਰਾਜ ਸਰਕਾਰ ਅਜਿਹੇ ਮਰੀਜ਼ਾਂ ‘ਤੇ ਨਜ਼ਰ ਰੱਖ ਰਹੀ ਹੈ ਜਾਂ ਨਹੀਂ। ਸਰਕਾਰ ਨੂੰ ਡਰ ਹੈ ਕਿ ਅਜਿਹੇ ਲੋਕ ਘਰੋਂ ਨਿਕਲ ਕੇ ਤੇਜ਼ੀ ਨਾਲ ਕੋਰੋਨਾ ਫੈਲਾ ਸਕਦੇ ਹਨ। ਦੱਸ ਦੇਈਏ ਕਿ ਪਿਛਲੇ ਕੁਝ ਹਫਤਿਆਂ ਤੋਂ ਕੇਰਲਾ ਅਤੇ ਕੁਝ ਉੱਤਰੀ ਰਾਜਾਂ ਵਿੱਚ ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚ ਭਾਰੀ ਵਾਧਾ ਵੇਖਿਆ ਗਿਆ ਹੈ।