ਪੰਜਾਬ ਤੋਂ ਵੱਡੀ ਖਬਰ ਆ ਰਹੀ ਹੈ ਕਿ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਫਿਰ ਤੋਂ ਵਧਣੀਆਂ ਸ਼ੁਰੂ ਹੋ ਗਈਆਂ ਹਨ। ਪੰਜਾਬ ਵਿਜੀਲੈਂਸ ਵੱਲੋਂ ਸੁਮੇਧ ਸੈਣੀ ਨੂੰ ਕੋਠੀ ਨੂੰ ਘੇਰ ਲਿਆ ਗਿਆ ਹੈ।
ਇਹ ਕਿਆਸ ਲਗਾਏ ਜਾ ਰਹੇ ਹਨ ਪੰਜਾਬ ਪੁਲਿਸ ਸੁਮੇਧ ਸੈਣੀ ਨੂੰ ਚੰਡੀਗੜ੍ਹ ਦੇ ਸੈਕਟਰ 20 ਸਥਿਤ ਉਸਦੀ ਰਿਹਾਇਸ਼ ਤੋਂ ਗ੍ਰਿਫਤਾਰ ਕਰ ਸਕਦੀ ਹੈ। ਵੱਡੀ ਗਿਣਤੀ ਵਿਚ ਪੁਲਿਸ ਫੋਰਸ ਸੁਮੇਧ ਸੈਣੀ ਦੇ ਘਰ ਦੇ ਬਾਹਰ ਤਾਇਨਾਤ ਹੈ ਤੇ ਇਹ ਦੇਖਿਆ ਜਾਵੇਗਾ ਕਿ ਵਿਜੀਲੈਂਸ ਵੱਲੋਂ ਸਾਬਕਾ ਡੀ. ਜੀ. ਪੀ. ਤੋਂ ਸਿਰਫ ਪੁੱਛਗਿਛ ਕੀਤੀ ਜਾਵੇਗੀ ਜਾਂ ਫਿਰ ਉਨ੍ਹਾਂ ਖਿਲਾਫ ਕੋਈ ਵੱਡੀ ਕਾਰਵਾਈ ਕੀਤੀ ਜਾਵੇਗੀ।
ਸੁਮੇਧ ਸੈਣੀ ਖਿਲਾਫ ਕਾਫੀ ਮਾਮਲੇ ਦਰਜ ਹਨ। ਉਹ ਮੁਲਤਾਨੀ ਅਗਵਾ ਤੇ ਕਤਲ ਮਾਮਲੇ ਵਿਚ ਵੀ ਦੋਸ਼ੀ ਹਨ। ਪੁਲਿਸ ਸੈਣੀ ਦੇ ਘਰ ਦੇ ਬਾਹਰ ਪੁਲਿਸ ਖੜ੍ਹੀ ਹੈ ਪਰ ਸੁਮੇਧ ਸੈਣੀ ਘਰ ਵਿੱਚ ਮੌਜੂਦ ਹੈ ਅਤੇ ਕਿਸੇ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਹੈ।
ਪੰਜਾਬ ਵਿਚ ਬੇਅਦਬੀਆਂ ਦਾ ਮਾਮਲਾ ਕਾਫੀ ਗਰਮਾਇਆ ਹੋਇਆ ਹੈ ਤੇ ਇਸੇ ਤਹਿਤ ਸਿਟ ਵੱਲੋਂ ਆਪਣੀ ਕਾਰਵਾਈ ਨੂੰ ਤੇਜ਼ ਕੀਤਾ ਗਿਆ ਹੈ। ਪੁਲਿਸ ਵੱਲੋਂ ਇਸ ਸਬੰਧੀ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ ਜਿਸ ਕਰਕੇ ਸਥਿਤੀ ਅਜੇ ਸਪੱਸ਼ਟ ਨਹੀਂ ਹੈ।
ਇਹ ਵੀ ਪੜ੍ਹੋ :ਅਕਾਲੀ-ਬਸਪਾ ਦੇ ਸੰਸਦ ਮੈਂਬਰਾਂ ਨੇ ਕਿਸਾਨ ਅੰਦੋਲਨ ‘ਤੇ ਧਿਆਨ ਕੇਂਦਰਿਤ ਕਰਨ ਲਈ ਹੱਥਾਂ ‘ਚ ਕਣਕ ਫੜ ਕੇ ਸੰਸਦ ਦੇ ਬਾਹਰ ਕੀਤਾ ਪ੍ਰਦਰਸ਼ਨ