ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਭਵਨ (ਚੰਡੀਗੜ੍ਹ) ਵਿਖੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਦੁਆਰਾ ਆਯੋਜਿਤ ਮੀਟਿੰਗ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਦੀ ਅਗਵਾਈ ਵਿੱਚ ਪੰਜਾਬ ਕਾਂਗਰਸ ਲੀਡਰਸ਼ਿਪ, ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ਡੂੰਘੀ ਵਿਚਾਰ ਚਰਚਾ ਕੀਤੀ।
ਪੰਜਾਬ ਕਾਂਗਰਸ ਪ੍ਰਧਾਨ ਨਾਲ ਤਿੰਨ ਘੰਟਿਆਂ ਦੀ ਲੰਮੀ ਮੀਟਿੰਗ ਦੌਰਾਨ 20 ਮੰਤਰੀਆਂ/ਵਿਧਾਇਕਾਂ ਨੇ ਪੰਜਾਬ ਵਿੱਚ ਦਲਿਤ ਭਾਈਚਾਰੇ ਦੀ ਭਲਾਈ ਲਈ ਲੋੜੀਂਦੇ ਹਰੇਕ ਪ੍ਰੋਗਰਾਮ ਅਤੇ ਨੀਤੀ ਬਾਰੇ ਵਿਸਥਾਰ ਵਿੱਚ ਆਪਣੇ ਵਿਚਾਰ ਸਾਂਝੇ ਕੀਤੇ।
ਇਸ ਮੀਟਿੰਗ ਵਿੱਚ ਦਲਿਤ ਭਾਈਚਾਰੇ ਦੀ ਹਰ ਮੰਗ ਅਤੇ ਸਮੱਸਿਆ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਦਲਿਤ ਭਾਈਚਾਰੇ ਦੇ ਮਸਲਿਆਂ ਦੇ ਹੱਲ ਲਈ ਵਿਆਪਕ ਕਦਮ ਚੁੱਕਣ ਦੀ ਯੋਜਨਾ ਬਣਾਈ। 18-ਨੁਕਾਤੀ ਏਜੰਡੇ ਨੂੰ ਪੂਰਾ ਕਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਪੰਜਾਬ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਉਹ ਦਲਿਤ ਭਾਈਚਾਰੇ ਲਈ ਕੀਤੇ ਗਏ ਵਾਅਦਿਆਂ ਨੂੰ ਜਿੰਨਾ ਜਲਦੀ ਹੋ ਸਕੇਗਾ, ਪੂਰਾ ਕਰਨਗੇ।
ਇਸ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਨਾਲ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆਂ, ਕੁਲਜੀਤ ਸਿੰਘ ਨਾਗਰਾ, ਵਿਧਾਇਕ ਅੰਗਦ ਸੈਣੀ, ਵਿਧਾਇਕ ਦਰਸ਼ਨ ਲਾਲ ਮੰਗੂਪੁਰ ਅਤੇ ਸਥਾਨਕ ਲੀਡਰਸ਼ਿਪ ਨੇ ਨਾਲ ਮਿਲ 2 ਘੰਟੇ ਤੱਕ ਸ਼ਹੀਦ ਭਗਤ ਸਿੰਘ ਨਗਰ ਦੇ ਹਰੇਕ ਬਲਾਕ ਦੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ।
ਇਹ ਵੀ ਪੜ੍ਹੋ : ‘ਆਪ’ ਵਿਧਾਇਕ ਅਮਨ ਅਰੋੜਾ ਨੇ ਆਪਣਾ ਇਨਕਮ ਟੈਕਸ ਖੁਦ ਭਰਨ ਦੀ ਲਈ ਜ਼ਿੰਮੇਵਾਰੀ , ਰਾਣਾ ਕੇ. ਪੀ. ਨੂੰ ਸੌਂਪਿਆ ਪੱਤਰ