ਦਿੱਲੀ ਦੇ ਕੈਂਟ ਇਲਾਕੇ ਵਿੱਚ 9 ਸਾਲਾਂ ਬੱਚੀ ਨਾਲ ਬਲਾਤਕਾਰ ਤੋਂ ਬਾਅਦ ਕਤਲ ਕਰਨ ਦਾ ਮਾਮਲਾ ਗਰਮਾ ਗਿਆ ਹੈ। ਇਸ ਦੀ ਸਾਰੇ ਪਾਸੇ ਨਿੰਦਾ ਕੀਤੀ ਜਾ ਰਹੀ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤੋਂ ਬਾਅਦ ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ ਹੈ।
ਦਰਅਸਲ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੀੜਤ ਪਰਿਵਾਰ ਨਾਲ ਮਿਲ ਕੇ ਉਨ੍ਹਾਂ ਨੂੰ ਆਰਥਿਕ ਅਤੇ ਕਾਨੂੰਨੀ ਮਦਦ ਦਾ ਭਰੋਸਾ ਦਿੱਤਾ ਹੈ । ਇਸ ਸਬੰਧੀ ਕੇਜਰੀਵਾਲ ਨੇ ਇੱਕ ਟਵੀਟ ਵੀ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਅੱਜ ਮੈਂ ਬੱਚੀ ਦੇ ਪਰਿਵਾਰ ਨੂੰ ਮਿਲਿਆ ਤੇ ਉਨ੍ਹਾਂ ਦੇ ਦਰਦ ਨੂੰ ਦਰਦ ਵੰਡਿਆ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜੋ ਕੁਝ ਵੀ ਬੱਚੀ ਨਾਲ ਹੋਇਆ ਨਾਲ ਹੈ ਉਹ ਬਹੁਤ ਹੀ ਜ਼ਿਆਦਾ ਦੁਖਦ ਤੇ ਸ਼ਰਮਨਾਕ ਹੈ। ਬੱਚੀ ਨੂੰ ਵਾਪਿਸ ਲਿਆਂਦਾ ਨਹੀਂ ਜਾ ਸਕਦਾ, ਪਰ ਦਿੱਲੀ ਸਰਕਾਰ ਪੀੜਤ ਪਰਿਵਾਰ ਨਾਲ ਖੜ੍ਹੀ ਹੈ।
ਦਿੱਲੀ ਸਰਕਾਰ ਪੀੜਤ ਪਰਿਵਾਰ ਨੂੰ 10 ਲੱਖ ਦਾ ਮੁਆਵਜ਼ਾ ਦੇਵੇਗੀ। ਇਸ ਮਾਮਲੇ ਵਿੱਚ ਮਜੀਸਿਟ੍ਰਿਅਲ ਜਾਂਚ ਦੇ ਹੁਕਮ ਦਿੱਤੇ ਜਾਣਗੇ। ਇਸ ਕੇਸ ਵਿੱਚ ਦਿੱਲੀ ਸਰਕਾਰ ਵੱਡੇ ਤੋਂ ਵੱਡਾ ਵਕੀਲ ਵੀ ਲਗਾਵੇਗੀ ਤਾਂ ਜੋ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਕਾਨੂੰਨ ਵਿਵਸਥਾ ਠੀਕ ਕਰਨ ਦੀ ਲੋੜ ਹੈ। ਉਨ੍ਹਾਂ ਨੇ ਕੇਂਦਰ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਸਖਤ ਕਦਮ ਚੁੱਕੇ ਜਾਣ। ਦਿੱਲੀ ਸਰਕਾਰ ਉਨ੍ਹਾਂ ਦਾ ਪੂਰਾ ਸਾਥ ਦੇਵੇਗੀ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰਦੇ ਹਨ।