ਮੱਧ ਪ੍ਰਦੇਸ਼ ਵਿੱਚ ਪਿਛਲੇ ਕਈ ਦਿਨਾਂ ਤੋਂ ਭਾਰੀ ਮੀਂਹ ਜਾਰੀ ਹੈ। ਮੀਂਹ ਕਾਰਨ ਸੂਬੇ ਵਿੱਚ ਆਮ ਜਨਜੀਵਨ ਵੀ ਪ੍ਰਭਾਵਿਤ ਹੋਇਆ ਹੈ। ਰਾਜ ਦੇ 13 ਜ਼ਿਲ੍ਹਿਆਂ ਵਿੱਚ ਪਾਣੀ ਇੱਕ ਆਫ਼ਤ ਬਣ ਲੋਕਾਂ ਦੇ ਘਰ ਬਰਬਾਦ ਕਰ ਰਿਹਾ ਹੈ।
ਲਗਾਤਾਰ ਹੋ ਰਹੀ ਬਾਰਿਸ਼ ਨੇ ਕਈ ਇਲਾਕਿਆਂ ਵਿੱਚ ਹੜ੍ਹ ਦੀ ਸਥਿਤੀ ਪੈਦਾ ਕਰ ਦਿੱਤੀ ਹੈ। ਨੀਵੇਂ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਦੇ ਲਈ ਪਾਣੀ ਇੱਕ ਵੱਡੀ ਸਮੱਸਿਆ ਬਣ ਗਿਆ ਹੈ। ਕਈ ਥਾਵਾਂ ‘ਤੇ ਪਾਣੀ ਭਰ ਜਾਣ ਕਾਰਨ ਪ੍ਰਸ਼ਾਸਨ ਨੂੰ ਰਾਹਤ ਅਤੇ ਬਚਾਅ ਕਾਰਜ ਮੁਹੱਈਆ ਕਰਵਾਉਣ ‘ਚ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ, ਐਨਡੀਆਰਐਫ ਅਤੇ ਐਸਡੀਆਰਐਫ ਦੀਆਂ ਕਈ ਟੀਮਾਂ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ। ਇਸ ਦੇ ਨਾਲ ਹੀ, ਭਾਰਤੀ ਮੌਸਮ ਵਿਭਾਗ ਨੇ ਅਗਲੇ ਦੋ ਤੋਂ ਤਿੰਨ ਦਿਨਾਂ ਤੱਕ ਰਾਜ ਵਿੱਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।
ਮੱਧ ਪ੍ਰਦੇਸ਼ ਸਰਕਾਰ ਮੀਂਹ ਅਤੇ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ‘ਤੇ ਨਜ਼ਰ ਰੱਖ ਰਹੀ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਵੀ ਰਾਜ ਸਰਕਾਰ ਦੇ ਸੰਪਰਕ ਵਿੱਚ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਫ਼ੋਨ ‘ਤੇ ਗੱਲ ਕੀਤੀ ਅਤੇ ਮੀਂਹ ਅਤੇ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਬਾਰੇ ਜਾਣਕਾਰੀ ਲਈ। ਪੀਐਮ ਮੋਦੀ ਨੇ ਮੁੱਖ ਮੰਤਰੀ ਨੂੰ ਹਰ ਸੰਭਵ ਮਦਦ ਦਾ ਭਰੋਸਾ ਵੀ ਦਿੱਤਾ ਹੈ। ਪੀਐਮ ਮੋਦੀ ਨੇ ਕਿਹਾ ਕਿ ਪ੍ਰਭਾਵਿਤ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਦਾ ਕੰਮ ਜਾਰੀ ਹੈ।
ਇਹ ਵੀ ਪੜ੍ਹੋ : ਅਮਰੀਕਾ: ਮੈਟਰੋ ਸਟੇਸ਼ਨ ਨੇੜੇ ਗੋਲੀਬਾਰੀ ਤੋਂ ਬਾਅਦ ਪੈਂਟਾਗਨ ਅਧਿਕਾਰੀ ਦੀ ਕੀਤੀ ਗਈ ਹੱਤਿਆ, ਪੁਲਿਸ ਨੇ ਹਮਲਾਵਰ ਵੀ ਕੀਤਾ ਢੇਰ
ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਦੱਸਿਆ ਕਿ ਹੜ੍ਹਾਂ ਕਾਰਨ ਰਾਜ ਵਿੱਚ ਸਥਿਤੀ ਖ਼ਰਾਬ ਹੋ ਗਈ ਹੈ, ਖਾਸ ਕਰਕੇ ਉੱਤਰੀ ਮੱਧ ਪ੍ਰਦੇਸ਼ ਵਿੱਚ। ਹੁਣ ਤੱਕ 240 ਪਿੰਡਾਂ ਵਿੱਚੋਂ 5 ਹਜ਼ਾਰ 950 ਲੋਕਾਂ ਨੂੰ ਬਚਾਇਆ ਗਿਆ ਹੈ। ਇਸ ਦੇ ਨਾਲ ਹੀ ਕਰੀਬ 2 ਹਜ਼ਾਰ ਲੋਕਾਂ ਲਈ ਰਾਹਤ ਅਤੇ ਬਚਾਅ ਕਾਰਜ ਚੱਲ ਰਿਹਾ ਹੈ। ਰਾਹਤ ਅਤੇ ਬਚਾਅ ਕਾਰਜਾਂ ਵਿੱਚ ਫੌਜ ਦੇ ਹੈਲੀਕਾਪਟਰਾਂ ਦੀ ਮਦਦ ਵੀ ਲਈ ਜਾ ਰਹੀ ਹੈ।
ਇਹ ਵੀ ਦੇਖੋ : Big Breaking : Bharat ਦਾ ਫਾਈਨਲ ‘ਚ ਜਾਣ ਦਾ ਸੁਪਣਾ ਟੁੱਟਿਆ, 2-1 ਨਾਲ Argentina ਤੋਂ ਮਿਲੀ ਹਾਰ