ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਮੁਕਤਸਰ ਜ਼ਿਲ੍ਹੇ ਵਿੱਚ ਦਲਿਤਾਂ ਨਾਲ ਵਾਪਰੀਆਂ ਘਟਨਾਵਾਂ ਦਾ ਜ਼ਾਇਜਾ ਲੈਣ ਲਈ 2 ਮੈਬਰੀ ਟੀਮ ਦਾ ਗਠਨ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਚੈਅਰਪਰਸਨ ਸ਼੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਕਮਿਸ਼ਨ ਕੋਲ ਬੀਤੇ ਕੁਝ ਦਿਨਾਂ ਤੋਂ ਦਲਿਤਾਂ ਨਾਲ ਵਾਪਰੀਆਂ ਘਟਨਾਵਾਂ ਸਬੰਧੀ ਸ਼ਿਕਾਇਤਾਂ ਆ ਰਹੀਆਂ ਹਨ। ਜਿਨ੍ਹਾਂ ਦੀ ਜਾਂਚ ਲਈ ਕਮਿਸ਼ਨ ਵੱਲੋਂ ਇੱਕ 2 ਮੈਂਬਰੀ ਟੀਮ ਭੇਜਣ ਦਾ ਫੈਸਲਾ ਲਿਆ ਗਿਆ ਹੈ। ਇਸ ਟੀਮ ਵਿੱਚ ਸ੍ਰੀ ਗਿਆਨ ਚੰਦ ਅਤੇ ਪ੍ਰਭਦਿਆਲ ਮੈਂਬਰ ਨੂੰ ਸ਼ਾਮਿਲ ਕੀਤਾ ਗਿਆ ਹੈ ਜੋ ਕਿ ਸਰਕਟ ਹਾਊਸ ਮੁਕਤਸਰ ਵਿਖੇ 6 ਅਗਸਤ 2021 ਨੂੰ ਦੁਪਹਿਰ 12.30 ਵਜੇ ਸ਼ਿਕਾਇਤਾਂ ਸੁਣਨਗੇ । ਇਸ ਮੌਕੇ ਤੇ 2 ਮੈਂਬਰੀ ਕਮੇਟੀ ਵਿਸ਼ੇਸ਼ ਤੌਰ ‘ਤੇ ਪਿੰਡ ਖੁੱਡੇ ਹਲਾਲ ਦੀ ਘਟਨਾ , ਕਰਮਜੀਤ ਕੌਰ ਦੀ ਸ਼ਿਕਾਇਤ ਅਤੇ ਬੋਹੜ ਸਿੰਘ ਸਰਪੰਚ ਡੱਬੇਵਾਲੀ ਦੀ ਸ਼ਿਕਾਇਤ ਸੁਣਨਗੇ।
ਇਹ ਵੀ ਪੜ੍ਹੋ : ਪ੍ਰਨੀਤ ਕੌਰ ਨੇ ਕੇਂਦਰੀ ਵਿਦੇਸ਼ ਮੰਤਰੀ ਜੈਸ਼ੰਕਰ ਨੂੰ ਪੀਆਰ ਦੇ ਉਦੇਸ਼ ਨਾਲ ਕੰਟਰੈਕਟ ਮੈਰਿਜ ਧੋਖਾਧੜੀ ਦੇ ਵਧਦੇ ਮਾਮਲਿਆਂ ਬਾਰੇ ਲਿਖਿਆ ਪੱਤਰ