ਚੰਡੀਗੜ੍ਹ 5 ਅਗਸਤ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਨਰਲ ਸਕੱਤਰ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਐਸ.ਓ.ਆਈ ਦੇ ਸਰਪ੍ਰਸਤ ਭੀਮ ਸਿੰਘ ਵੜੈਚ ਅਤੇ ਪ੍ਰਧਾਨ ਅਰਸ਼ਦੀਪ ਸਿੰਘ ਰੋਬਿਨ ਬਰਾੜ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਐਸ.ਓ.ਆਈ ਦੇ ਜ਼ੋਨਲ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਜਿਨ੍ਹਾਂ ਮਿਹਨਤੀ ਵਿਦਿਆਰਥੀ ਆਗੂਆਂ ਨੂੰ ਜ਼ੋਨ ਵਾਈਜ਼ ਪ੍ਰਧਾਨ ਬਣਾਇਆ ਗਿਆ ਹੈ ਉਨ੍ਹਾਂ ਵਿੱਚ ਮਾਲਵਾ ਜ਼ੋਨ 1, ਜਿਸ ਵਿੱਚ ਜ਼ਿਲ੍ਹਾ ਫਿਰੋਜ਼ਪੁਰ ਅਤੇ ਫਾਜ਼ਿਲਕਾ ਸ਼ਾਮਲ ਹੈ, ਦਾ ਪ੍ਰਧਾਨ ਪ੍ਰਭਜੀਤ ਸਿੰਘ ਕਰਮੂਵਾਲਾ, ਮਾਲਵਾ ਜ਼ੋਨ 2 ਜਿਸ ਵਿੱਚ ਜ਼ਿਲ੍ਹੇ ਫਰੀਦਕੋਟ, ਮੋਗਾ ਅਤੇ ਸ੍ਰੀ ਮੁਕਤਸਰ ਸਾਹਿਬ ਸ਼ਾਮਲ ਹਨ, ਦਾ ਪ੍ਰਧਾਨ ਹਰਮਨ ਬਰਾੜ ਖੋਟੇ, ਮਾਲਵਾ ਜ਼ੋਨ 3 ਜਿਸ ਵਿੱਚ ਜ਼ਿਲ੍ਹਾ ਬਠਿੰਡਾ ਅਤੇ ਮਾਨਸਾ ਨੂੰ ਸ਼ਾਮਲ ਕੀਤਾ ਗਿਆ ਹੈ, ਦਾ ਪ੍ਰਧਾਨ ਮਨਿੰਦਰ ਸਿੰਘ ਮਨੀ, ਮਾਲਵਾ ਜ਼ੋਨ 4 ਜਿਸ ਵਿੱਚ ਜਿਲੇ ਸੰਗਰੂਰ ਅਤੇ ਬਰਨਾਲਾ ਸ਼ਾਮਲ ਹਨ, ਦਾ ਪ੍ਰਧਾਨ ਅਮਨਦੀਪ ਸਿੰਘ ਮਾਨ, ਮਾਲਵਾ ਜ਼ੋਨ 5 ਜਿਸ ਵਿੱਚ ਜ਼ਿਲ੍ਹਾ ਪਟਿਆਲਾ ਅਤੇ ਮਾਲੇਰਕੋਟਲਾ ਸ਼ਾਮਲ ਹਨ, ਦਾ ਪ੍ਰਧਾਨ ਕਰਨਵੀਰ ਸਿੰਘ ਕ੍ਰਾਂਤੀ, ਮਾਲਵਾ ਜ਼ੋਨ 6 ਜਿਸ ਵਿੱਚ ਜ਼ਿਲੇ ਫਤਿਹਗੜ੍ਹ ਸਾਹਿਬ, ਰੋਪੜ ਅਤੇ ਮੋਹਾਲੀ ਸ਼ਾਮਲ ਹਨ, ਦਾ ਪ੍ਰਧਾਨ ਸਿਮਰਨਪਾਲ ਸਿੰਘ ਟਿਵਾਣਾ, ਮਾਲਵਾ ਜ਼ੋਨ 7 ਜਿਸ ਵਿੱਚ ਪੁਲਿਸ ਜ਼ਿਲ੍ਹਾ ਖੰਨਾ ਅਤੇ ਪੁਲਿਸ ਜ਼ਿਲ੍ਹਾ ਜਗਰਾਓਂ ਅਤੇ ਜ਼ਿਲ੍ਹਾ ਲੁਧਿਆਣਾ (ਸ਼ਹਿਰੀ) ਸ਼ਾਮਲ ਹਨ, ਦਾ ਪ੍ਰਧਾਨ ਆਕਾਸ਼ਦੀਪ ਸਿੰਘ ਭੱਠਲ ਨੂੰ ਬਣਾਇਆ ਗਿਆ ਹੈ। ਇਸੇ ਤਰ੍ਹਾਂ ਮਾਝਾ ਜ਼ੋਨ 1 ਜਿਸ ਵਿੱਚ ਜਿਲਾ ਅੰਮ੍ਰਿਤਸਰ ਅਤੇ ਤਰਨਤਾਰਨ ਸ਼ਾਮਲ ਹਨ, ਦਾ ਪ੍ਰਧਾਨ ਗੌਰਵਦੀਪ ਸਿੰਘ ਵਲਟੋਹਾ ਨੂੰ ਬਣਾਇਆ ਗਿਆ ਹੈ।
ਡਾ. ਚੀਮਾ ਨੇ ਦੱਸਿਆ ਕਿ ਦੋਆਬਾ ਜ਼ੋਨ 1 ਜਿਸ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਜ਼ਿਲ੍ਹਾ ਜਲੰਧਰ ਦੇ ਵਿਧਾਨ ਸਭਾ ਹਲਕੇ ਆਦਮਪੁਰ, ਫਿਲੌਰ, ਕਰਤਾਰਪੁਰ ਅਤੇ ਜਲੰਧਰ ਕੈਂਟ ਸ਼ਾਮਲ ਹਨ, ਦਾ ਅੰਮ੍ਰਿਤਪਾਲ ਸਿੰਘ ਡੱਲੀ ਨੂੰ ਬਣਾਇਆ ਗਿਆ ਹੈ। ਦੋਆਬਾ ਜ਼ੋਨ-2 ਜਿਸ ਵਿੱਚ ਜ਼ਿਲ੍ਹਾ ਕਪੂਰਥਲਾ ਅਤੇ ਜ਼ਿਲ੍ਹਾ ਜਲੰਧਰ ਦੇ ਬਾਕੀ ਹਲਕੇ ਸ਼ਾਮਲ ਹੈ, ਦਾ ਪ੍ਰਧਾਨ ਗੁਰਿੰਦਰ ਸਿੰਘ ਸੋਨੂੰ ਨੂੰ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ : ਪ੍ਰਸ਼ਾਂਤ ਕਿਸ਼ੋਰ ਨੇ ਕੈਪਟਨ ਦੇ ਸਲਾਹਕਾਰ ਅਹੁਦੇ ਤੋਂ ਦਿੱਤਾ ਅਸਤੀਫਾ, ਦੱਸਿਆ ਇਹ ਕਾਰਨ
ਡਾ. ਚੀਮਾ ਨੇ ਦੱਸਿਆ ਕਿ ਮਹਿਨਾਜ਼ਪ੍ਰੀਤ ਸਿੰਘ ਨੂੰ ਐਸ.ਓ.ਆਈ ਦੇ ਚੰਡੀਗੜ੍ਹ ਯੂਨਿਟ ਦਾ ਪ੍ਰਧਾਨ ਬਣਾਇਆ ਗਿਆ ਹੈ। ਗੁਰਪਾਲ ਸਿੰਘ ਮਾਨ ਨੂੰ ਐਸ.ਓ.ਆਈ ਦਾ ਦਫਤਰ ਇੰਚਾਰਜ ਬਣਾਇਆ ਗਿਆ ਹੈ ਅਤੇ ਐਡਵੋਕੇਟ ਪੁਨੀਤਇੰਦਰ ਸਿੰਘ ਕੰਗ ਨੂੰ ਐਸ.ਓ.ਆਈ ਦੇ ਲੀਗਲ ਸੈੱਲ ਦਾ ਇੰਚਾਰਜ ਬਣਾਇਆ ਗਿਆ ਹੈ। ਡਾ. ਚੀਮਾ ਨੇ ਦੱਸਿਆ ਕਿ ਐਸ.ਓ.ਆਈ ਦੀ ਬਾਕੀ ਜਥੇਬੰਦੀ ਦਾ ਐਲਾਨ ਵੀ ਜਲਦੀ ਕਰ ਦਿੱਤਾ ਜਾਵੇਗਾ।