ਅਕਾਲੀ ਦਲ ਨੂੰ ਉਦੋਂ ਵੱਡਾ ਹੁੰਗਾਰਾ ਮਿਲਿਆ ਜਦੋਂ ਭਾਜਪਾਈ ਅਹੁਦੇਦਾਰ ਭਾਜਪਾ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਏ । ਸ਼ਾਮਿਲ ਹੋਏ ਭਾਜਪਾਈਆਂ ਨੂੰ ਹਲਕਾ ਇੰਚਾਰਜ ਦੀਦਾਰ ਸਿੰਘ ਭੱਟੀ ਸਿਰੋਪਓ ਪਾ ਕੇ ਸਨਮਾਨਿਤ ਕੀਤਾ।
ਦੀਦਾਰ ਸਿੰਘ ਭੱਟੀ ਅਤੇ ਕੌਮੀ ਮੀਤ ਪ੍ਰਧਾਨ ਇਸਤਰੀ ਵਿੰਗ ਬਲਵੀਰ ਕੌਰ ਚੀਮਾ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਐਲਾਨ ਕੀਤੇ ਚੋਣ ਮੈਨੀਫੈਸਟੋ ਪੱਤਰ ਵਿੱਚ ਲੋਕ ਭਲਾਈ ਸਕੀਮਾਂ ਨੂੰ ਦੇਖਦੇ ਹੋਏ ਭਾਜਪਾ ਮਹਿਲਾ ਵਿੰਗ ਦੇ ਅਹੁਦੇਦਾਰ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ।ਦੀਦਾਰ ਸਿੰਘ ਭੱਟੀ ਨੇ ਕਿਹਾ ਕਿ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਮੇਸ਼ਾਂ ਹੀ ਕਿਸਾਨ ਪੱਖੀ ਤੇ ਲੋਕ ਪੱਖੀ ਨੀਤੀਆਂ ਤਹਿਤ ਲੋਕਾਂ ਦਾ ਆਰਥਿਕ ਪੱਧਰ ਉੱਚਾ ਚੁੱਕਣ ਲਈ ਅਨੇਕਾਂ ਉਪਰਾਲੇ ਕੀਤੇ ਹਨ ।ਸ ਭੱਟੀ ਨੇ ਦੱਸਿਆ ਕਿ ਭਾਜਪਾ ਦੇ ਮਹਿਲਾ ਮੰਡਲ ਪ੍ਰਧਾਨ ਕੁਲਵੰਤ ਕੌਰ , ਜਨਰਲ ਸਕੱਤਰ ਵਿਜੇ ਲਕਸ਼ਮੀ, ਜਨਰਲ ਸਕੱਤਰ ਵਰਿੰਦਰ ਕੌਰ ਅਤੇ ਵਾਰਡ ਨੰਬਰ 18 ਤੋਂ ਉਮੀਦਵਾਰ ਰਾਹੁਲ ਸ਼ਰਮਾ ਭਾਜਪਾ ਨੂੰ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਸ਼ਾਮਲ ਹੋਏ ਪਰਿਵਾਰਾਂ ਨੂੰ ਅਕਾਲੀ ਦਲ ਵਿੱਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ ।
ਅਕਾਲੀ ਦਲ ਵਿਚ ਸ਼ਾਮਲ ਹੋਏ ਭਾਜਪਾ ਦੇ ਮਹਿਲਾ ਮੰਡਲ ਪ੍ਰਧਾਨ ਕੁਲਵੰਤ ਕੌਰ ਨੇ ਕਿਹਾ ਕਿ ਉਹ ਅਕਾਲੀ ਦਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਮਾਰੂ ਖੇਤੀ ਬਿਲ ਲਾਗੂ ਕਰਕੇ ਕਿਸਾਨਾਂ ਨੂੰ ਖ਼ਤਮ ਕਰਨਾ ਚਾਹੁੰਦੀ ਹੈ ਜੋ ਕਿ ਨਿੰਦਣਯੋਗ ਹੈ । ਉਨ੍ਹਾਂ ਕਿਹਾ ਕਿ ਕਿਸਾਨੀ ਤੇ ਹਰ ਵਪਾਰ ਨਿਰਭਰ ਹੈ ਜੇਕਰ ਕਿਸਾਨ ਖਤਮ ਹੁੰਦਾ ਹੈ ਤਾਂ ਵਰਗ ਨੂੰ ਵੱਡੀ ਮਾਰ ਪਵੇਗੀ । ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਅਕਾਲੀ ਦਲ ਦੀ ਮਜ਼ਬੂਤੀ ਲਈ ਮਿਹਨਤ ਨਾਲ ਕੰਮ ਕਰਕੇ ਪਿੰਡਾਂ ਦੇ ਵਿੱਚ ਘਰ ਘਰ ਜਾ ਕੇ ਅਕਾਲੀ ਦਲ ਦੀਆਂ ਨੀਤੀਆਂ ਪ੍ਰਤੀ ਲੋਕਾਂ ਨੂੰ ਜਾਣੂ ਕਰਾਉਣਗੇ