ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਪਹਿਲਾਂ ਆਪਣੀ ਹੀ ਪਾਰਟੀ ਖਿਲਾਫ ਆਵਾਜ਼ ਉਠਾਉਣ ਵਾਲੇ ਨਵਜੋਤ ਸਿੰਘ ਸਿੱਧੂ ਨੂੰ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਪੰਜਾਬ ਵਿੱਚ ਨਸ਼ੇ ਕਾਰੋਬਾਰੀਆਂ ਤੇ ਐਸ ਸੀ ਸਕਾਲਰਸ਼ਿਪ ਘਪਲੇ ਮਾਮਲੇ ਵਿੱਚ ਲੋਕਾਂ ‘ਤੇ ਕੇਸ ਦਰਜ ਕਰਵਾਉਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਅਜਿਹਾ ਨਾ ਕਰਨ ‘ਤੇ ਉਨ੍ਹਾਂ ਖਿਲਾਫ ਮੋਰਚਾ ਖੋਲ੍ਹਣ ਦੀ ਚਿਤਾਵਨੀ ਦਿੱਤੀ।
ਆਮ ਆਦਮੀ ਪਾਰਟੀ ਪੰਜਾਬ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਹੁਣ ਅਪਰਾਧੀਆਂ ਦਾ ਸਾਥ ਦੇਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਅਪਰਾਧੀਆਂ ਵਿਰੁੱਧ ਉਹ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਕਰਦੇ ਸਨ, ਅੱਜ ਉਹ ਉਨ੍ਹਾਂ ‘ਤੇ ਪੂਰੀ ਤਰ੍ਹਾਂ ਚੁੱਪ ਹਨ।
ਇਹ ਵੀ ਪੜ੍ਹੋ : ਪੰਜਾਬ ਦੀਆਂ ਸੜਕਾਂ ਦੇ ਨਾਂ ਰੱਖੇ ਜਾਣਗੇ ਓਲੰਪਿਕ ਤਮਗਾ ਜੇਤੂਆਂ ਦੇ ਨਾਵਾਂ ‘ਤੇ- ਸਿੱਖਿਆ ਮੰਤਰੀ ਦਾ ਐਲਾਨ
ਅਜਿਹਾ ਲਗਦਾ ਹੈ ਕਿ ਉਹ ਵੀ ਹੁਣ ਕੈਪਟਨ ਅਮਰਿੰਦਰ ਸਿੰਘ ਵਾਂਗ ਅਪਰਾਧੀਆਂ ਦੇ ਸਮਰਥਨ ਵਿੱਚ ਆ ਗਏ ਹਨ। ਚੀਮਾ ਨੇ ਨਵਜੋਤ ਸਿੰਘ ਸਿੱਧੂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿੱਚ ਦਲਿਤ ਵਿਦਿਆਰਥੀਆਂ ਲਈ ਵਜ਼ੀਫੇ ਦੇ ਮਾਮਲੇ ਵਿੱਚ ਘਪਲਾ ਕਰਨ ਵਾਲੇ ਤੇ ਨਸ਼ਿਆਂ ਦੇ ਕਾਰੋਬਾਰ ਕਰਨ ਵਾਲੇ ਲੋਕਾਂ ਵਿਰੁੱਧ ਕੇਸ ਦਰਜ ਕਰਨ ਲਈ ਆਵਾਜ਼ ਬੁਲੰਦ ਕਰਨ। ਜੇਕਰ ਅਜਿਹਾ ਨਾ ਹੋਇਆ ਤਾਂ ਜਲਦੀ ਹੀ ਆਮ ਆਦਮੀ ਪਾਰਟੀ ਨਵਜੋਤ ਸਿੰਘ ਸਿੱਧੂ ਦੇ ਖਿਲਾਫ ਮੋਰਚਾ ਖੋਲ੍ਹੇਗੀ ਅਤੇ ਉਨ੍ਹਾਂ ਨੂੰ ਘੇਰਨ ਦੀ ਰਣਨੀਤੀ ਬਣਾਏਗੀ।