ਟੋਕਿਓ ਓਲੰਪਿਕਸ ਵਿੱਚ ਭਾਰਤ ਦੇ ਸਟਾਰ ਪਹਿਲਵਾਨ ਬਜਰੰਗ ਪੁਨੀਆ ਵੱਲੋਂ ਕਾਂਸੀ ਦਾ ਤਮਗਾ ਜਿੱਤਣ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਵਧਾਈ ਦਿੱਤੀ।
ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਇਸ ਸ਼ਾਨਦਾਰ ਲੜਾਈ ਵਿੱਚ 65 ਕਿਲੋਗ੍ਰਾਮ ਫ੍ਰੀਸਟਾਈਲ ਕੁਸ਼ਤੀ ਵਿੱਚ ਬਜਰੰਗ ਪੁਨੀਆ ਨੂੰ ਕਾਂਸੀ ਤਮਗਾ ਜਿੱਤਣ ‘ਤੇ ਵਧਾਈ ਦਿੱਤੀ । ਉਨ੍ਹਾਂ ਕਿਹਾ ਕਿ ਤੁਸੀਂ ਸਾਡੇ ਸਾਰਿਆਂ ਦਾ ਮਾਣ ਵਧਾਇਆ ਹੈ।
ਦੱਸਣਯੋਗ ਹੈ ਕਿ ਭਾਰਤੀ ਪਹਿਲਵਾਨ ਬਜਰੰਗ ਪੁਨੀਆ ਨੇ ਟੋਕੀਓ ਓਲੰਪਿਕ 2020 ਵਿੱਚ ਪੁਰਸ਼ਾਂ ਦੇ ਫ੍ਰੀਸਟਾਈਲ 65 ਕਿਲੋਗ੍ਰਾਮ ਭਾਰ ਵਰਗ ਵਿੱਚ ਕਾਂਸੀ ਦੇ ਤਗ਼ਮੇ ਦੇ ਮੁਕਾਬਲੇ ਵਿੱਚ ਕਜ਼ਾਖਸਤਾਨ ਦੇ ਪਹਿਲਵਾਨ ਨਿਆਜ਼ਬੇਕੋਵ ਦੌਲਤ ਨੂੰ 8-0 ਨਾਲ ਹਰਾਇਆ ਹੈ।
ਇਹ ਵੀ ਪੜ੍ਹੋ : ਬਠਿੰਡਾ : ਵਿੱਤ ਮੰਤਰੀ ਨੂੰ ਘੇਰਨ ਪਹੁੰਚੇ ਠੇਕਾ ਮੁਲਾਜ਼ਮਾਂ ‘ਤੇ ਲਾਠੀਚਾਰਜ, 6 ਸਾਲ ਦੀ ਬੱਚੀ ਸਣੇ ਅੱਧਾ ਦਰਜਨ ਜ਼ਖਮੀ
ਇਸ ਦੇ ਨਾਲ ਹੀ ਭਾਰਤ ਦੇ ਖਾਤੇ ਵਿੱਚ ਇੱਕ ਹੋਰ ਤਮਗਾ ਜੁੜ ਗਿਆ ਹੈ। ਹੁਣ ਤੱਕ ਇਸ ਓਲੰਪਿਕ ਵਿੱਚ ਭਾਰਤ 6 ਮੈਡਲ ਜਿੱਤ ਚੁੱਕਾ ਹੈ। ਹੁਣ ਸਭ ਦੀ ਨਜ਼ਰ ਜੈਵਲਿਨ ਥ੍ਰੋਅਰ ਨੀਰਜ ਚੋਪੜਾ ‘ਤੇ ਹੋਵੇਗੀ। ਜੋ ਕੁੱਝ ਸਮੇਂ ਤੱਕ ਆਪਣਾ ਫਾਈਨਲ ਮੈਚ ਖੇਡੇਗਾ। ਨੀਰਜ ਵੀ ਜੈਵਲਿਨ ਥ੍ਰੋ ਵਿੱਚ ਦੇਸ਼ ਲਈ ਮੈਡਲ ਪ੍ਰਾਪਤ ਕਰ ਸਕਦਾ ਹੈ। ਇਸ ਤੋਂ ਪਹਿਲਾਂ ਨੌਜਵਾਨ ਗੋਲਫਰ ਅਦਿਤੀ ਅਸ਼ੋਕ ਮੈਡਲ ਜਿੱਤਣ ਤੋਂ ਖੁੰਝ ਗਈ ਸੀ। ਉਹ ਔਰਤਾਂ ਦੇ ਵਿਅਕਤੀਗਤ ਸਟ੍ਰੋਕ ਖੇਡ ਵਿੱਚ ਚੌਥੇ ਸਥਾਨ ‘ਤੇ ਰਹੀ ਹੈ।