ਮੋਹਾਲੀ: ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਵਿੱਕੀ ਮਿਡੂਖੇੜਾ ਦੀ ਮੋਹਾਲੀ ਦੇ ਸੈਕਟਰ -71 ਵਿੱਚ ਬੀਤੇ ਦਿਨੀਂ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
ਜਾਣਕਾਰੀ ਅਨੁਸਾਰ ਵਿੱਕੀ ਮਿਡੂਖੇੜਾ ਮੋਹਾਲੀ ਦੇ ਸੈਕਟਰ -71 ਵਿੱਚ ਪ੍ਰਾਪਰਟੀ ਡੀਲਰ ਦੇ ਦਫਤਰ ਦੇ ਬਾਹਰ ਖੜ੍ਹਾ ਸੀ ਜਦੋਂ ਆਈ -20 ਕਾਰ ਵਿੱਚ ਆਏ ਅਣਪਛਾਤੇ ਨੌਜਵਾਨਾਂ ਨੇ ਵਿੱਕੀ ਮਿਡੂਖੇੜਾ ‘ਤੇ 25 ਗੋਲੀਆਂ ਚਲਾਈਆਂ। ਹਾਲਾਂਕਿ ਵਿੱਕੀ ਨੂੰ 12 ਗੋਲੀਆਂ ਲੱਗੀਆਂ। ਇਸ ਦੇ ਨਾਲ ਹੀ ਵਿੱਕੀ ਮਿੱਡੂ ਖੇੜਾ ਦੀ ਮੌਤ ਤੋਂ ਬਾਅਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਮੌਤ ਦੇ ਜ਼ਿੰਮੇਵਾਰ ਲੋਕਾਂ ਨੂੰ ਧਮਕੀ ਦਿੱਤੀ ਹੈ।
ਲਾਰੇਂਸ ਬਿਸ਼ਨੋਈ ਨੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਧਮਕੀ ਭਰੀ ਪੋਸਟ ਸਾਂਝੀ ਕੀਤੀ ਅਤੇ ਲਿਖਿਆ-ਸਾਰੇ ਵੀਰਾਂ ਨੂੰ ਰਾਮ-ਰਾਮ, ਕੱਲ੍ਹ ਸਾਡਾ ਵੀਰ ਵਿੱਕੀ ਮਿੱਡੂਖੇੜਾ ਸਾਨੂੰ ਸਾਰਿਆਂ ਨੂੰ ਛੱਡ ਕੇ ਚਲਾ ਗਿਆ। ਵੀਰ ਤੇਰੀ ਕਮੀ ਕਦੇ ਪੂਰੀ ਨਹੀਂ ਹੋਵੇਗੀ। ਇਸ ਭਰਾ ਦਾ ਸਾਡੇ ਅਪਰਾਧਾਂ ਨਾਲ ਕੁਝ ਲੈਣਾ-ਦੇਣਾ ਨਹੀਂ ਸੀ।
ਜਿਸ ਨੇ ਵੀ ਇਸ ਭਰਾ ਬਾਰੇ ਸੁਣਿਆ ਹੋਵੇਗਾ ਉਹ ਚੰਗਾ ਹੀ ਸੁਣਿਆ ਹੋਵੇਗਾ। ਹੁਣ ਜ਼ਿਆਦਾ ਨਹੀਂ ਬੋਲਾਂਗਾ, ਬਸ ਹੁਣ ਕਰਕੇ ਦਿਖਾਵਾਂਗੇ। ਰਹੀ ਬਾਕੀ ਦੀ ਗੱਲ ਜੋ ਵੀ ਭਰਾ ਦੀ ਮੌਤ ਦਾ ਜ਼ਿੰਮੇਵਾਰ ਹੈ ਉਹ ਆਪਣੀ ਮੌਤ ਲਈ ਤਿਆਰੀ ਕਰ ਲਏ। ਇਸ ਦਾ ਰਿਜ਼ਲਟ ਥੋੜੇ ਦਿਾਂ ਵਿੱਚ ਹੀ ਮਿਲ ਜਾਏਗਾ।
ਇਹ ਵੀ ਪੜ੍ਹੋ : ਜਲੰਧਰ ‘ਚ ਵੱਡੀ ਵਾਰਦਾਤ : ਸ਼ਰੇਆਮ ਵੱਢਿਆ ਦੋ ਭੈਣਾਂ ਦਾ ਇਕਲੌਤਾ ਭਰਾ, ਕਾਤਲ ਕਾਂਗਰਸੀ ਆਗੂ ਦੇ ਰਿਸ਼ਤੇਦਾਰ
ਦੱਸਣਯੋਗ ਹੈ ਕਿ ਵਿੱਕੀ ਮਿੱਡੂਖੇੜਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਮਿੱਡੂਖੇੜਾ ਵਿਖੇ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਰਾਜਸੀ, ਧਾਰਮਿਕ ਅਤੇ ਸਮਾਜਿਕ ਸਖਸ਼ੀਅਤਾਂ ਨੇ ਮੌਜੂਦ ਸਨ। ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਵੱਡੇ ਭਰਾ ਅਜੇਪਾਲ ਸਿੰਘ ਮਿੱਡੂਖੇੜਾ ਨੇ ਦਿੱਤੀ।