ਲੁਧਿਆਣਾ ਸ਼ਹਿਰ ਦੇ ਭਾਮੀਆਂ ਰੋਡ ‘ਤੇ ਸਥਿਤ ਜੈਨ ਵਿਲਾ ਕਾਲੋਨੀ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਉਸ ਵੇਲੇ ਵਾਲ-ਵਾਲ ਜਾਨ ਬਚੀ ਜਦੋਂ ਉਸ ਦੀ ਚੱਲਦੀ ਗੱਡੀ ਨੂੰ ਅਚਾਨਕ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਉਸ ਦੀ ਗੱਡੀ ਸੜ ਕੇ ਸੁਆਹ ਹੋ ਗਈ।
ਜੈਨ ਵਿਲਾ ਕਾਲੋਨੀ ਨਿਵਾਸੀ ਗੁਰਪ੍ਰੀਤ ਸਿੰਘ ਕੋਲ ਦੇ ਹੀ ਜਿਮ ਵਿੱਚ ਟ੍ਰੇਨਰ ਵਜੋਂ ਕੰਮ ਕਰਦਾ ਹੈ। ਉਹ ਦੇਰ ਰਾਤ ਕਾਰ ਵਿੱਚ ਘਰ ਪਰਤ ਰਿਹਾ ਸੀ। ਜਿਵੇਂ ਹੀ ਉਹ ਕਲੋਨੀ ਦੇ ਬਾਹਰ ਪਹੁੰਚਿਆ, ਉੱਥੋਂ ਲੰਘ ਰਹੇ ਲੋਕਾਂ ਨੇ ਉਸ ਨੂੰ ਚਿਤਾਵਨੀ ਦਿੱਤੀ ਕਿ ਕਾਰ ਨੂੰ ਅੱਗ ਲੱਗ ਗਈ ਹੈ।
ਇਹ ਵੀ ਪੜ੍ਹੋ : ਵਿੱਕੀ ਮਿੱਡੂਖੇੜਾ ਦੀ ਮੌਤ ਤੋਂ ਬਾਅਦ ਗੈਂਗਸਟਰ Lawrence Bishnoi ਨੇ ਦਿੱਤੀ ਧਮਕੀ, ਕਿਹਾ-ਛੇਤੀ ਲਵਾਂਗੇ ਬਦਲਾ
ਉਹ ਜਲਦੀ ਹੀ ਕਾਰ ਤੋਂ ਬਾਹਰ ਨਿਕਲਿਆ ਅਤੇ ਲੋਕਾਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕਰਨੀ ਸ਼ੁਰੂ ਕਰ ਦਿੱਤੀ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਉੱਥੇ ਪਹੁੰਚੀ ਅਤੇ ਅੱਗ ‘ਤੇ ਕਾਬੂ ਪਾ ਲਿਆ ਗਿਆ। ਗੁਰਪ੍ਰੀਤ ਦੇ ਅਨੁਸਾਰ ਕਾਰ ਉਸਦੀ ਮਾਂ ਦੇ ਨਾਮ ‘ਤੇ ਹੈ ਅਤੇ ਲੋਕਾਂ ਦੇ ਸਹਿਯੋਗ ਦੇ ਕਾਰਨ ਉਸਨੂੰ ਬਚਾਇਆ ਗਿਆ ਹੈ, ਜਦੋਂ ਕਿ ਕਾਰ ਪੂਰੀ ਤਰ੍ਹਾਂ ਸੁਆਹ ਹੋ ਗਈ ਹੈ।