ਕਾਦੀਆਂ ਦੇ ਪਿੰਡ ਬੁੱਢਾ ਬਾਲਾ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਕਾਂਗਰਸੀ ਸਰਪੰਚ ਦੇ ਪਤੀ ਜੋ ਕਿ ਕਿਸੇ ਕੰਮ ਲਈ ਘਰੋਂ ਨਿਕਲੇ ਸਨ ਤਾਂ ਦੋ ਸਪਲੈਂਡਰ ਮੋਟਰਸਾਈਕਲ ਸਵਾਰਾਂ ਨੇ ਉਨ੍ਹਾਂ ਦਾ ਪਿੱਛਾ ਕਰਕੇ ਉਨ੍ਹਾਂ ਤੇ ਜਾਨਲੇਵਾ ਹਮਲਾ ਕਰਦੇ ਹੋਏ ਤਿੰਨ ਫਾਇਰ ਕੀਤੇ ਜਿਥੋਂ ਉਨ੍ਹਾਂ ਨੇ ਭੱਜ ਕੇ ਆਪਣੀ ਜਾਨ ਬਚਾਈ ਗੱਲਬਾਤ ਕਰਦਿਆਂ ਸਰਪੰਚ ਦੇ ਪਤੀ ਸੁਖਰਾਜ ਸਿੰਘ ਪਿਤਾ ਅਤੇ ਪਿੰਡ ਵਾਸੀ ਸਰੂਪ ਸਿੰਘ ਨੇ ਦੱਸਿਆ ਕਿ ਇਹ ਜੋ ਇਨ੍ਹਾਂ ‘ਤੇ ਜਾਨਲੇਵਾ ਹਮਲਾ ਕੀਤਾ ਗਿਆ ਹੈ।
ਉਹ ਵੋਟਾਂ ਦੀ ਰੰਜਿਸ਼ ਕਰਕੇ ਉਨ੍ਹਾਂ ਦਾ ਕਿਸੇ ਵਿਰੋਧੀ ਪਾਰਟੀ ਦਾ ਕੰਮ ਹੈ ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਗੋਲੀ ਚਲਾਉਣ ਵਾਲਿਆਂ ਨੂੰ ਅਸੀਂ ਪਛਾਣ ਲਿਆ ਹੈ। ਉਨ੍ਹਾਂ ਦੀ ਪ੍ਰਸ਼ਾਸਨ ਤੋਂ ਮੰਗ ਹੈ ਕਿ ਦੋਸ਼ੀਆਂ ‘ਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਦੂਜੇ ਪਾਸੇ ਜਦੋਂ ਇਸ ਬਾਰੇ ਅਕਾਲੀ ਆਗੂ ਗੁਰਇਕਬਾਲ ਸਿੰਘ ਮਾਹਲ ਨਾਲ ਗੱਲ ਕੀਤੀ ਤਾਂ ਉਹਨਾਂ ਨੇ ਕਿਹਾ ਕਿ ਉਨ੍ਹਾਂ ਇਸ ਹਮਲੇ ਬਾਰੇ ਕੋਈ ਵੀ ਜਾਣਕਾਰੀ ਲਈ ਨਹੀਂ ਹੈ ਅਤੇ ਇਸ ‘ਤੇ ਲਗਾਏ ਜਾ ਰਹੇ ਇਲਜ਼ਾਮ ਬਿਲਕੁਲ ਬੇਬੁਨਿਆਦ ਅਤੇ ਝੂਠੇ ਹਨ। ਮੌਕੇ ‘ਤੇ ਥਾਣਾ ਭੈਣੀ ਮੀਆਂ ਖਾਂ ਦੇ ਮੁਖੀ ਸੁਦੇਸ਼ ਕੁਮਾਰ ਨੇ ਕਿਹਾ ਕਿ ਅਸੀਂ ਇਸ ਮਾਮਲੇ ਦੀ ਤਫਤੀਸ਼ ਕਰ ਰਹੇ ਹਾਂ ਅਤੇ ਬਿਆਨਾਂ ਦੇ ਅਧਾਰ ‘ਤੇ ਇਸ ਦੀ ਕਾਰਵਾਈ ਕੀਤੀ ਜਾਵੇਗੀ।