ਮੋਹਾਲੀ ਦੇ ਸੈਕਟਰ-71 ਵਿਚ ਸ਼ਰੇਆਮ ਕਤਲ ਕਰ ਦਿੱਤੇ ਗਏ ਅਕਾਲੀ ਦਲ ਦੇ ਨੌਜਵਾਨ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ ਮਾਮਲੇ ਵਿੱਚ ਨਵਾਂ ਮੋੜ ਆਉਂਦਾ ਨਜ਼ਰ ਆ ਰਿਹਾ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹ ਕਿ ਮਾਮਲੇ ਵਿੱਚ ਤਾਰ ਅਰਮੀਨੀਆ ਵਿੱਚ ਬੈਠੇ ਗੈਂਗਸਟਰ ਗੌਰਵ ਪਟਿਆਲ ਨਾਲ ਵੀ ਜੁੜਦੇ ਨਜ਼ਰ ਆ ਰਹੇ ਹਨ।
ਮੋਹਾਲੀ ਪੁਲਿਸ ਇਸ ਬਾਰੇ ਸੁਖਪ੍ਰੀਤ ਬੁੱਢਾ ਤੋਂ ਪੁੱਛਗਿੱਛ ਕਰ ਰਹੀ ਹੈ। ਕੱਲ੍ਹ ਹੀ ਮੋਹਾਲੀ ਪੁਲਿਸ ਸੰਗਰੂਰ ਤੋਂ ਬੁੱਢਾ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲੈ ਕੇ ਮੋਹਾਲੀ ਪਹੁੰਚੀ। ਤੁਹਾਨੂੰ ਦੱਸ ਦੇਈਏ ਕਿ ਸਟੂਡੈਂਟ ਆਗੂ ਗੁਰਲਾਲ ਬਰਾੜ ਦੇ ਕਤਲ ਮਾਮਲੇ ਵਿੱਚ ਵੀ ਪੁਲਿਸ ਨੂੰ ਗੌਰਵ ਪਟਿਆਲ ਦੀ ਭੂਮਿਕਾ ਦੇ ਸੰਕੇਤ ਮਿਲੇ ਸਨ।
ਮੁਹਾਲੀ,ਦੋ ਦਿਨ ਪਹਿਲਾਂ ਮੁਹਾਲੀ ਵਿਚ ਕਤਲ ਹੋਏ ਵਿੱਕੀ ਮਿੱਡੂਖੇੜਾ ਦੇ ਖੱਬੇ ਹੱਥ ਵਾਲੇ ਸ਼ੂਟਰ ਦੀ ਪਹਿਚਾਣ ਹੋ ਗਈ ਹੈ। ਸੂਤਰਾਂ ਮੁਤਾਬਕ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਕਤਲ ਕੇਸ ਵਿਚ ਪੁਲਿਸ ਨੇ ਇਸ ਸ਼ੂਟਆਊਟ ਵਿਚ ਖੱਬੇ ਹੱਥ ਨਾਲ ਗੋਲੀ ਚਲਾ ਰਿਹਾ ਗੈਂਗਸਟਰ ਵਿਨੇ ਦਿਓੜਾ ਹੈ,ਜੋ ਗੈਂਗਸਟਰ ਲਵ ਦਿਓੜਾ ਦਾ ਭਰਾ ਹੈ। ਲਵ ਦਿਓੜਾ ਨੂੰ ਲਾਰੈਂਸ ਬਿਸ਼ਨੋਈ ਗੈਂਗ ਨੇ ਕਤਲ ਕਰ ਦਿੱਤਾ ਸੀ।
ਇਹ ਵੀ ਪੜ੍ਹੋ : ਦੇਸ਼ ਦਾ ਪਹਿਲਾ ਮਾਮਲਾ : 42 ਵਿਦਿਆਰਥੀਆਂ ਦੇ ਕੋਰੋਨਾ ਪਾਜ਼ੀਟਿਵ ਆਉਣ ‘ਤੇ DC ਤਲਬ, ਲਾਪਰਵਾਹੀ ਵਰਤਣ ‘ਤੇ ਸੰਮਨ ਜਾਰੀ
ਕਤਲ ਲਈ ਵਰਤੀ ਗਈ ਆਈ ਟਵੰਟੀ ਕਾਰ ਦੀ ਵੀ ਸ਼ਨਾਖਤ ਹੋ ਗਈ ਐ । ਉਹ ਵੀ ਜਾਅਲੀ ਨੰਬਰ ਲਗਾ ਕੇ ਵਰਤੀ ਗਈ ਸੀ। ਸੂਤਰਾਂ ਮੁਤਾਬਕ ਇਹ ਕਾਰ ਲੋਨ ਉੱਪਰ ਹੈ। ਵਿਨੇ ਦਿਓੜਾ ਕੋਟਕਪੁਰਾ ਦਾ ਰਹਿਣ ਵਾਲਾ ਹੈ ਜਿਸਨੁ਼ੰ ਫੜਨ ਲਈ ਪੁਲਿਸ ਨੇ ਕੋਟਕਪੁਰਾ ਵਿਚ ਵੀ ਛਾਪੇਮਾਰੀ ਕੀਤੀ ਹੈ ਤੇ ਮੁਹਾਲੀ ਵਿਚ ਕਈ ਫਲੈਟਾਂ ਵਿਚ ਵੀ ਛਾਪੇਮਾਰੀ ਕੀਤੀ ਹੈ। ਦੱਸ ਦੇਈਏ ਕਿ ਮੋਹਾਲੀ ਦੇ ਸੈਕਟਰ-71 ਵਿਚ ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸੁਖਬੀਰ ਬਾਦਲ ਨੇ ਵੀ ਬੀਤੇ ਦਿਨ ਉਨ੍ਹਾਂ ਦੇ ਪਰਿਵਾਰ ਕੋਲ ਪਹੁੰਚ ਕੇ ਉਨ੍ਹਾਂ ਨੂੰ ਇਨਸਾਫ ਦਾ ਭਰੋਸਾ ਦਿਵਾਇਆ।