ਕੇਂਦਰੀ ਸਿਹਤ ਮੰਤਰਾਲੇ ਨੇ ਮੰਗਲਵਾਰ ਨੂੰ ਸੰਸਦ ਨੂੰ ਸੂਚਿਤ ਕੀਤਾ ਕਿ ਆਂਧਰਾ ਪ੍ਰਦੇਸ਼ ਵਿੱਚ ਕੋਰੋਨਾ ਦੀ ਦੂਜੀ ਲਹਿਰ ਦੌਰਾਨ ਆਕਸੀਜਨ ਦੀ ਘਾਟ ਕਾਰਨ ਕੁੱਝ ਲੋਕਾਂ ਦੀ ਮੌਤ ਹੋਈ ਸੀ।
ਸਰਕਾਰ ਦੇ ਅਨੁਸਾਰ, ਕੋਰੋਨਾ ਦੀ ਦੂਜੀ ਲਹਿਰ ਦੇ ਦੌਰਾਨ ਕੁੱਝ ਮਰੀਜ਼ ਜੋ ਵੈਂਟੀਲੇਟਰ ਸਹਾਇਤਾ ‘ਤੇ ਸਨ ਉਨ੍ਹਾਂ ਦੀ ਮੌਤ ਆਕਸੀਜਨ ਦੀ ਘਾਟ ਕਾਰਨ ਹੋ ਗਈ ਸੀ। ਪਹਿਲੀ ਵਾਰ, ਕੇਂਦਰ ਸਰਕਾਰ ਦੁਆਰਾ ਇਹ ਮੰਨਿਆ ਗਿਆ ਹੈ ਕਿ ਕੋਰੋਨਾ ਦੀ ਦੂਜੀ ਲਹਿਰ ਦੇ ਦੌਰਾਨ, ਦੇਸ਼ ਵਿੱਚ ਆਕਸੀਜਨ ਦੀ ਘਾਟ ਕਾਰਨ ਮਰੀਜ਼ਾਂ ਦੀ ਮੌਤ ਹੋਈ ਸੀ। ਕੇਂਦਰੀ ਸਿਹਤ ਮੰਤਰਾਲੇ ਦੁਆਰਾ ਦੱਸਿਆ ਗਿਆ ਹੈ ਕਿ 9 ਅਗਸਤ, 2021 ਨੂੰ ਇਹ ਜਾਣਕਾਰੀ ਆਂਧਰਾ ਪ੍ਰਦੇਸ਼ ਸਰਕਾਰ ਦੁਆਰਾ ਸੌਂਪੀ ਗਈ ਹੈ, ਜੋ ਕਿ ਹੁਣ ਸੰਸਦ ਰਾਹੀਂ ਦੱਸੀ ਜਾ ਰਹੀ ਹੈ। ਸਰਕਾਰ ਨੇ ਸੰਸਦ ਨੂੰ ਸੂਚਿਤ ਕੀਤਾ ਹੈ ਕਿ ਆਂਧਰਾ ਪ੍ਰਦੇਸ਼ ਸਰਕਾਰ ਦੇ ਅਨੁਸਾਰ, ਕੁੱਝ ਮਰੀਜ਼ ਜੋ ਵੈਂਟੀਲੇਟਰ ਸਹਾਇਤਾ ‘ਤੇ ਸਨ, 10 ਮਈ 2021 ਨੂੰ ਐਸਵੀਆਰਆਰ ਹਸਪਤਾਲ ਵਿੱਚ ਉਨ੍ਹਾਂ ਦੀ ਮੌਤ ਹੋ ਗਈ ਸੀ। ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਆਕਸੀਜਨ ਲਾਈਨ ਵਿੱਚ ਪ੍ਰੈਸ਼ਰ ਆਕਸੀਜਨ ਟੈਂਕ ਅਤੇ ਬੈਕਅੱਪ ਪ੍ਰਣਾਲੀ ਵਿੱਚ ਬਦਲਾਅ ਦੇ ਵਿਚਕਾਰ ਕਮਜ਼ੋਰ ਹੋ ਗਿਆ ਸੀ, ਜਿਸ ਕਾਰਨ ਮਰੀਜ਼ਾਂ ਨੂੰ ਪ੍ਰੇਸ਼ਾਨੀ ਝੱਲਣੀ ਪਈ ਸੀ।
ਇਹ ਵੀ ਪੜ੍ਹੋ : ਸਟਾਰ ਪਹਿਲਵਾਨ ਵਿਨੇਸ਼ ਫੋਗਾਟ ਨੂੰ ਕੁਸ਼ਤੀ ਫੈਡਰੇਸ਼ਨ ਨੇ ਕੀਤਾ ਸਸਪੈਂਡ, ਜਾਣੋ ਕਾਰਨ
ਤੁਹਾਨੂੰ ਦੱਸ ਦੇਈਏ ਕਿ ਕੁੱਝ ਸਮਾਂ ਪਹਿਲਾਂ ਕੇਂਦਰ ਸਰਕਾਰ ਨੇ ਸੰਸਦ ਵਿੱਚ ਬਿਆਨ ਦਿੱਤਾ ਸੀ ਕਿ ਰਾਜ ਸਰਕਾਰਾਂ ਦੁਆਰਾ ਦਿੱਤੇ ਗਏ ਅੰਕੜਿਆਂ ਵਿੱਚ ਉਨ੍ਹਾਂ ਵਿੱਚੋਂ ਕਿਸੇ ਨੇ ਇਹ ਨਹੀਂ ਕਿਹਾ ਕਿ ਕਿਸੇ ਵੀ ਮਰੀਜ਼ ਦੀ ਮੌਤ ਆਕਸੀਜਨ ਦੀ ਘਾਟ ਕਾਰਨ ਹੋਈ ਹੈ। ਹਾਲਾਂਕਿ, ਰਾਜ ਸਰਕਾਰਾਂ ਨੇ ਸਵੀਕਾਰ ਕੀਤਾ ਹੈ ਕਿ ਦੂਜੀ ਲਹਿਰ ਦੌਰਾਨ ਆਕਸੀਜਨ ਦੀ ਭਾਰੀ ਘਾਟ ਸੀ। ਪਰ ਇਸ ਨੂੰ ਕਿਸੇ ਮਰੀਜ਼ ਦੀ ਮੌਤ ਦੇ ਪਿੱਛੇ ਦਾ ਕਾਰਨ ਨਹੀਂ ਮੰਨਿਆ ਗਿਆ। ਸਰਕਾਰ ਦੁਆਰਾ ਦਿੱਤੇ ਗਏ ਇਸ ਜਵਾਬ ‘ਤੇ ਫਿਰ ਬਹੁਤ ਹੰਗਾਮਾ ਵੀ ਹੋਇਆ ਸੀ। ਕੇਂਦਰ ਸਰਕਾਰ ਨੂੰ ਵਿਰੋਧੀ ਪਾਰਟੀਆਂ ਨੇ ਨਿਸ਼ਾਨਾ ਬਣਾਇਆ, ਜਦਕਿ ਭਾਜਪਾ ਨੇ ਕਿਹਾ ਕਿ ਕੇਂਦਰ ਨੇ ਸਿਰਫ ਉਹੀ ਰਿਪੋਰਟ ਦਿੱਤੀ ਹੈ ਜੋ ਰਾਜ ਸਰਕਾਰਾਂ ਨੇ ਅੰਕੜੇ ਦਿੱਤੇ ਹਨ।
ਇਹ ਵੀ ਦੇਖੋ : ਜੁਗਾੜ ਲਾ ਕਰਤਾ ਮੁੰਡੇ ਨੇ ਵੱਡਾ ਕਮਾਲ, ਕਬਾੜ ‘ਚੋਂ Activa ਦਾ ਇੰਜਣ ਚੱਕ ਬਣਾ’ਤੀ ਕਾਰ!