ਕੋਟਕਪੂਰਾ ਵਿਖੇ ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਦੇ ਗ੍ਰਹਿ ਵਿਖੇ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ, ਮਨਤਾਰ ਸਿੰਘ ਬਰਾੜ, ਤੇ ਸੂਬਾ ਸਿੰਘ ਬਾਦਲ ਵਲੋਂ ਆਪਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਕੋਟਕਪੂਰਾ, ਜੈਤੋ ਤੇ ਫਰੀਦਕੋਟ ਦੇ ਵੱਖ ਵੱਖ ਅਹੁਦਿਆਂ ਤੇ ਨਿਯੁਕਤ ਕੀਤੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਤੇ ਆਪਣੀ ਪਾਰਟੀ ਲਈ ਪੂਰੇ ਸਰਗਰਮ ਹੋ ਕੇ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਵੀ ਵੱਧ ਤੋਂ ਵੱਧ ਸਹਿਯੋਗ ਦਿੱਤਾ ਗਿਆ । ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਅੱਜ ਆਪਣੇ ਨਵੇਂ ਥਾਪੇ ਗਏ ਅਹੁੱਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਹਨ। ਸਾਬਕਾ ਮੁੱਖ ਸੰਸਦੀ ਸਕੱਤਰ ਤੇ ਅਕਾਲੀ ਦਲ ਦੇ ਜ਼ਿਲ੍ਹਾ ਜਥੇਦਾਰ ਮਨਤਾਰ ਸਿੰਘ ਦੀ ਰਿਹਾਇਸ਼ ਪਿੰਡ ਸੰਧਵਾਂ ਆਯੋਜਿਤ ਸਮਾਗਮ ਆਯੋਜਿਤ ਕੀਤਾ ਗਿਆ। ਸਮਾਗਮ ‘ਚ ਪਾਰਟੀ ਦੇ ਕਰੀਬ ਚਾਰ ਹਜਾਰ ਅਹੁੱਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਤੇ ਨਾਲ ਹੀ ਉਸ ਨੂੰ ਵਿਧਾਨ ਸਭਾ ਲਈ ਜਿੰਮੇਵਾਰੀ ਨਾਲ ਕੰਮ ਕਰਨ ਦਾ ਸੁਨੇਹਾ ਦਿੱਤਾ ਗਿਆ।
ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਵਿਚ ਇਸ ਵਾਰ ਇਹ ਪਹਿਲਾ ਮੌਕਾ ਹੈ ਕਿ ਸ਼੍ਰੋਮਣੀ ਅਕਾਲੀ ਨਾਲ ਭਾਜਪਾ ਨਹੀਂ ਬਲਕਿ ਇਸ ਵਾਰ ਬਪਸਾ ਦਾ ਹਾਥੀ ਹੈ। ਭਾਵੇਂ ਪਿਛਲੇ ਸਮੇਂ ਦੌਰਾਨ ਅਕਾਲੀ ਦਲ ਨੂੰ ਕਈ ਸਿਆਸੀ ਮੁਸੀਬਤਾਂ ‘ਚੋਂ ਲੰਘਣਾ ਪਿਆ ਪਰ ਹੁਣ ਅਕਾਲੀ ਦਲ ਆਪਣੇ ਆਪ ਨੂੰ ਰਾਹਤ ਮਹਿਸੂਸ ਕਰ ਰਿਹਾ ਹੈ ਤੇ ਅਕਾਲੀ ਦਲ ਨੇ ਲੋਕਾਂ ਵਿਚ ਵਿਚਰਨਾ ਸ਼ੁਰੂ ਕਰ ਦਿੱਤਾ ਹੈ। ਸਾਬਕਾ ਸੰਸਦੀ ਸਕੱਤਰ ਨੇ ਸਰਕਲ ਨਾਲ ਇਸ ਮੌਕੇ ਗੱਲ ਕਰਦਿਆਂ ਦਾਅਵਾ ਕੀਤਾ ਕਿ ਅਕਾਲੀ ਦਲ ਦੀ ਤਕੜੀ ਤੇ ਬਸਪਾ ਦਾ ਹਾਥੀ ਦੋਵੇਂ ਮਿਲ ਕੇ ਪੰਜਾਬ ‘ਚ 80 ਸੀਟਾਂ ਤੇ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ।