ਸੰਸਦ ਦੇ ਮੌਨਸੂਨ ਸੈਸ਼ਨ ਦੀ ਸਮਾਪਤੀ ਤੋਂ ਬਾਅਦ ਵੀਰਵਾਰ ਨੂੰ ਵਿਰੋਧੀ ਪਾਰਟੀਆਂ ਵੱਲੋਂ ਇੱਕ ਸਾਂਝਾ ਮਾਰਚ ਕੱਢਿਆ ਗਿਆ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਦੀ ਅਗਵਾਈ ਵਾਲੇ ਇਸ ਮਾਰਚ ਵਿੱਚ ਇੱਕ ਦਰਜਨ ਤੋਂ ਵੱਧ ਸਿਆਸੀ ਪਾਰਟੀਆਂ ਨੇ ਹਿੱਸਾ ਲਿਆ ਹੈ।
ਇਸ ਦੌਰਾਨ ਰਾਹੁਲ ਗਾਂਧੀ ਨੇ ਸਰਕਾਰ ‘ਤੇ ਗੰਭੀਰ ਦੋਸ਼ ਲਗਾਏ ਅਤੇ ਸਦਨ ‘ਚ ਸੰਸਦ ਮੈਂਬਰਾਂ ਨਾਲ ਦੁਰਵਿਹਾਰ ਕੀਤੇ ਜਾਣ ਦੀ ਗੱਲ ਕਹੀ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਰਾਜ ਸਭਾ ਵਿੱਚ ਪਹਿਲੀ ਵਾਰ ਸੰਸਦ ਮੈਂਬਰਾਂ ਦੀ ਕੁੱਟਮਾਰ ਕੀਤੀ ਗਈ ਹੈ, ਬਾਹਰੋਂ ਲੋਕਾਂ ਨੂੰ ਬੁਲਾਇਆ ਗਿਆ ਅਤੇ ਸੰਸਦ ਮੈਂਬਰਾਂ ਦੀ ਕੁੱਟਮਾਰ ਕੀਤੀ ਗਈ। ਸਦਨ ਚਲਾਉਣਾ ਚੇਅਰਮੈਨ ਦੀ ਜ਼ਿੰਮੇਵਾਰੀ ਹੈ, ਵਿਰੋਧੀ ਧਿਰ ਸਦਨ ਵਿੱਚ ਕਿਉਂ ਨਹੀਂ ਬੋਲ ਸਕਦੀ।
ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਅੱਜ ਦੇਸ਼ ਨੂੰ ਵੇਚਣ ਦਾ ਕੰਮ ਕਰ ਰਹੇ ਹਨ, ਦੇਸ਼ ਦੀ ਆਤਮਾ ਨੂੰ ਦੋ-ਤਿੰਨ ਉਦਯੋਗਪਤੀਆਂ ਦੁਆਰਾ ਵੇਚਿਆ ਜਾ ਰਿਹਾ ਹੈ। ਸੰਸਦ ਦੇ ਅੰਦਰ ਕੋਈ ਗੱਲ ਨਹੀਂ ਕਰ ਸਕਦਾ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਦੇ 60 ਫੀਸਦੀ ਲੋਕਾਂ ਦੀ ਆਵਾਜ਼ ਨੂੰ ਦੱਬਿਆ ਜਾ ਰਿਹਾ ਹੈ, ਰਾਜ ਸਭਾ ਵਿੱਚ ਸੰਸਦ ਮੈਂਬਰਾਂ ਨਾਲ ਦੁਰਵਿਹਾਰ ਕੀਤਾ ਗਿਆ ਹੈ। ਅਸੀਂ ਸਰਕਾਰ ਨੂੰ ਪੇਗਾਸਸ ਮੁੱਦੇ ‘ਤੇ ਚਰਚਾ ਕਰਨ ਲਈ ਕਿਹਾ, ਅਸੀਂ ਕਿਸਾਨਾਂ, ਮਹਿੰਗਾਈ ਦਾ ਮੁੱਦਾ ਉਠਾਇਆ। ਰਾਹੁਲ ਨੇ ਕਿਹਾ ਕਿ ਇਹ ਲੋਕਤੰਤਰ ਦਾ ਕਤਲ ਹੈ।
ਸੰਸਦ ਦਾ ਮੌਨਸੂਨ ਸੈਸ਼ਨ ਪੂਰੀ ਤਰ੍ਹਾਂ ਹੰਗਾਮੇ ਦੀ ਭੇਟ ਚੜ੍ਹ ਗਿਆ ਹੈ ਅਤੇ ਸੈਸ਼ਨ ਬੁੱਧਵਾਰ ਨੂੰ ਸਮਾਪਿਤ ਵੀ ਹੋ ਗਿਆ। ਹੁਣ ਵਿਰੋਧੀ ਪਾਰਟੀਆਂ ਸੰਸਦ ਦੇ ਬਾਹਰ ਸੜਕ ‘ਤੇ ‘ਤੇ ਵੀ ਇਕਜੁਟਤਾ ਦਿਖਾ ਰਹੀਆਂ ਹਨ। ਵੀਰਵਾਰ ਨੂੰ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਲੱਗਭਗ 15 ਵਿਰੋਧੀ ਪਾਰਟੀਆਂ ਸੰਸਦ ਤੋਂ ਵਿਜੇ ਚੌਕ ਤੱਕ ਮਾਰਚ ਕੱਢ ਰਹੀਆਂ ਹਨ। ਇਹ ਮਾਰਚ ਸੰਸਦ ਕੰਪਲੈਕਸ ਵਿੱਚ ਮੌਜੂਦ ਗਾਂਧੀ ਬੁੱਤ ਦੇ ਨੇੜੇ ਕੱਢਿਆ ਗਿਆ ਹੈ ਅਤੇ ਇੱਥੇ ਮੌਨਸੂਨ ਸੈਸ਼ਨ ਨੂੰ ਸਮੇਂ ਤੋਂ ਪਹਿਲਾਂ ਖਤਮ ਕਰਨ, ਚਰਚਾ ਨਾ ਕਰਨ ਦਾ ਵਿਰੋਧ ਕੀਤਾ ਜਾਂ ਰਿਹਾ ਹੈ। ਸਾਰੀਆਂ ਵਿਰੋਧੀ ਧਿਰਾਂ ਦੇ ਨੇਤਾ ਇਸ ਤੋਂ ਬਾਅਦ ਮੀਡੀਆ ਨਾਲ ਵੀ ਗੱਲ ਕਰ ਸਕਦੇ ਹਨ।
ਇਹ ਵੀ ਪੜ੍ਹੋ : ਰਾਹੁਲ ਸਮੇਤ ਕਈ ਵੱਡੇ ਆਗੂਆਂ ਤੋਂ ਬਾਅਦ ਹੁਣ ਕਾਂਗਰਸ ਦਾ ਟਵਿੱਟਰ ਅਕਾਊਂਟ ਵੀ ਹੋਇਆ ਬੰਦ, ਪਾਰਟੀ ਨੇ ਕਿਹਾ – ‘ਅਸੀਂ ਲੜਦੇ ਰਹਾਂਗੇ’
ਦਰਅਸਲ, ਪਿਛਲੇ ਦਿਨੀਂ ਰਾਜ ਸਭਾ ਵਿੱਚ ਮਹਿਲਾ ਸੰਸਦ ਮੈਂਬਰਾਂ ਨਾਲ ਬਦਸਲੂਕੀ ਦਾ ਇਲਜ਼ਾਮ ਵੀ ਲਾਇਆ ਗਿਆ ਸੀ। ਸੁਰੱਖਿਆ ਕਰਮਚਾਰੀਆਂ ‘ਤੇ ਦੁਰਵਿਹਾਰ ਕਰਨ ਦਾ ਦੋਸ਼ ਲਗਾਉਂਦੇ ਹੋਏ ਵਿਰੋਧੀ ਨੇਤਾਵਾਂ ਦਾ ਕਹਿਣਾ ਹੈ ਕਿ ਸੰਸਦ ਦੇ ਇਤਿਹਾਸ ਵਿੱਚ ਅਜਿਹਾ ਪਹਿਲਾਂ ਕਦੇ ਨਹੀਂ ਹੋਇਆ ਸੀ। ਵਿਰੋਧੀ ਪਾਰਟੀਆਂ ਦੇ ਸਾਂਝੇ ਮਾਰਚ ਤੋਂ ਪਹਿਲਾਂ ਸਾਰੇ ਨੇਤਾਵਾਂ ਨੇ ਕਾਂਗਰਸੀ ਨੇਤਾ ਮਲਿਕਾਰਜੁਨ ਖੜਗੇ ਦੇ ਘਰ ਮੀਟਿੰਗ ਕੀਤੀ ਸੀ। ਰਾਹੁਲ ਗਾਂਧੀ, ਸੰਜੇ ਰਾਉਤ ਸਮੇਤ ਹੋਰ ਨੇਤਾਵਾਂ ਨੇ ਇਸ ਮਾਰਚ ਵਿੱਚ ਹਿੱਸਾ ਲਿਆ ਹੈ। ਮਾਰਚ ਤੋਂ ਬਾਅਦ ਸਾਰੇ ਵਿਰੋਧੀ ਨੇਤਾ ਰਾਜ ਸਭਾ ਦੇ ਚੇਅਰਮੈਨ ਵੈਂਕਈਆ ਨਾਇਡੂ ਨੂੰ ਮਿਲਣਗੇ।
ਇਹ ਵੀ ਦੇਖੋ : ਮਿੰਟਾਂ ਸਕਿੰਟਾਂ ‘ਚ ਮਲਬੇ ‘ਚ ਤਬਦੀਲ ਹੋਈ ਇਮਾਰਤ, ਦਬੇ ਕਈ ਲੋਕ, ਦਿਲ ਦਹਿਲਾਉਣ ਵਾਲੀ ਵੀਡੀਓ | Ludhiana Latest News