ਚੰਡੀਗੜ੍ਹ: ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਵੀ ਸਿੱਧੂ ਦੇ ਕੈਪਟਨ ਵਿਚਾਲੇ ਮਤਭੇਦ ਜਾਰੀ ਹਨ। ਇਸੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 16 ਅਗਸਤ ਨੂੰ ਕੈਬਨਿਟ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਵੀਡੀਓ ਕਾਨਫਰੰਸਿੰਗ ਰਾਹੀਂ ਦੁਪਹਿਰ 3 ਵਜੇ ਹੋਵੇਗੀ। ਇਸ ਦੌਰਾਨ ਕਈ ਵੱਡੇ ਫੈਸਲੇ ਲਏ ਜਾਣ ਦੀ ਉਮੀਦ ਹੈ।
ਦੱਸਣਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੈਬਨਿਟ ਵਿੱਚ ਫੇਰਬਦਲ ਦੀ ਹਾਈਕਮਾਨ ਤੋਂ ਮਨਜ਼ੂਰੀ ਮਿਲ ਚੁੱਕੀ ਹੈ, ਜਿਸ ਤੋਂ ਬਾਅਦ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਖੇਮੇ ਵਿੱਚ ਖਲਬਲੀ ਮਚੀ ਹੋਈ ਹੈ। ਸਿੱਧੂ ਆਪਣੇ ਕਰੀਬੀਆਂ ਨਾਲ ਬੈਠਕਾਂ ਕਰ ਰਹੇ ਹਨ।
ਦੂਜੇ ਪਾਸੇ ਖਬਰ ਸਾਹਮਣੇ ਆਈ ਹੈ ਕਿ ਕਿ ਕੈਬਨਿਟ ਵਿੱਚ ਫੇਰਬਦਲ ਤੋਂ ਪਹਿਲਾਂ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਏਆਈਸੀਸੀ ਜਨਰਲ ਸਕੱਤਰ ਹਰੀਸ਼ ਰਾਵਤ ਅਗਲੇ ਹਫਤੇ ਚੰਡੀਗੜ੍ਹ ਦਾ ਦੌਰਾ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰ ਦੌਰਾਨ ਕੈਪਟਨ ਅਤੇ ਸਿੱਧੂ ਵਿਚਾਲੇ ਮਤਭੇਦਾਂ ਨੂੰ ਦੂਰ ਕਰਨ ਦੀ ਇੱਕ ਹੋਰ ਕੋਸ਼ਿਸ਼ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਕੌਮਾਂਤਰੀ ਯੁਵਾ ਦਿਵਸ ‘ਤੇ ਨੌਜਵਾਨਾਂ ਦਾ ਸਨਮਾਨ- CM ਨੇ ਕੋਰੋਨਾ ਵਾਲੰਟੀਅਰਾਂ ਨੂੰ ਵੰਡੀਆਂ ਸਪੋਰਟਸ ਕਿੱਟਾਂ
ਮੁੱਖ ਮੰਤਰੀ ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਦੌਰਾਨ ਕੈਬਨਿਟ ਵਿੱਚ ਫੇਰਬਦਲ ਕਰਨ ਲਈ ਕੁਝ ਨਾਂ ਸੁਝਾਏ ਹਨ। ਸੂਤਰਾਂ ਮੁਤਾਬਕ ਹਰੀਸ਼ ਰਾਵਤ ਇਹ ਯਕੀਨੀ ਕਰਨ ਲਈ ਵੀ ਆ ਰਹੇ ਹਨ ਕਿ ਜਿਹੜੇ ਮੰਤਰੀ ਕੈਪਟਨ ਦਾ ਵਿਰੋਧ ਕਰ ਰਹੇ ਹਨ ਉਨ੍ਹਾਂ ਨੂੰ ਮੰਤਰੀ ਮੰਡਲ ਤੋਂ ਬਾਹਰ ਨਾ ਕੱਢਿਆ ਜਾਵੇ।