ਤਰਨਤਾਰਨ ਜ਼ਿਲ੍ਹੇ ਦੇ ਪਿੰਡ ਚੰਬਾ ਖ਼ੁਰਦ ਵਿਖੇ ਬੀਤੀ ਰਾਤ ਘਰ ਵਿਚ ਰਹਿੰਦੇ ਪਤੀ-ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਅਣਪਛਾਤਿਆਂ ਵਲੋਂ ਕਤਲ ਕਰ ਦਿੱਤਾ ਗਿਆ ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਥਾਣਾ ਗੋਇੰਦਵਾਲ ਸਾਹਿਬ, ਅਤੇ ਪੁਲਿਸ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਪਾਰਟੀ ਮੌਕੇ ‘ਤੇ ਪੁੱਜ ਗਈ। ਪੁਲਿਸ ਵਲੋਂ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕਾਂ ਦੀ ਪਛਾਣ ਹਰਭਜਨ ਸਿੰਘ (60) ਅਤੇ ਉਸ ਦੀ ਪਤਨੀ ਪਰਮਜੀਤ ਕੌਰ (55)ਦੇ ਰੂਪ ਵਿਚ ਹੋਈ ਹੈ। ਜਾਣਕਾਰੀ ਦਿੰਦਿਆਂ ਦੁੱਧ ਦੇਣ ਵਾਲੇ ਨੇ ਦੱਸਿਆ ਕਿ ਜਦੋਂ ਉਹ ਦੁੱਧ ਦੇਣ ਗਿਆ ਤਾਂ ਕਿਸੇ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਇਸ ’ਤੇ ਪਿੰਡ ਦਾ ਸਰਪੰਚ ਮੌਕੇ ’ਤੇ ਪਹੁੰਚ ਗਿਆ। ਜਦੋਂ ਉਸ ਨੇ ਅੰਦਰ ਜਾ ਕੇ ਦੇਖਿਆ ਤਾਂ ਪਤੀ -ਪਤਨੀ ਦੋਵਾਂ ਦੀਆਂ ਲਾਸ਼ਾਂ ਖੂਨ ਨਾਲ ਲੱਥਪੱਥ ਪਈਆਂ ਸਨ। ਸਰਪੰਚ ਨੇ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ। ਫਿਲਹਾਲ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : BREAKING: ਚੰਡੀਗੜ੍ਹ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਦੀਪ ਛਾਬੜਾ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਲ
ਅਜੇ ਤੱਕ ਦੋਹਾਂ ਦੇ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਜੋੜੇ ਦਾ ਬੇਟਾ ਵਿਦੇਸ਼ ਮਨੀਲਾ ਵਿਖੇ ਰਹਿੰਦਾ ਹੈ ਅਤੇ ਬੇਟੀ ਵਿਆਹੀ ਹੋਈ ਹੈ। ਮੌਕੇ ‘ਤੇ ਪੁਲਿਸ ਦੇ ਉੱਚ ਅਧਿਕਾਰੀ ਵੀ ਪਹੁੰਚ ਗਏ ਹਨ ਅਤੇ ਤਕਨੀਕੀ ਮਾਹਿਰਾਂ ਦੀ ਵੀ ਮਦਦ ਲਈ ਜਾ ਰਹੀ ਹੈ।