ਦਿੱਲੀ ਵਿੱਚ ਇੱਕ ਦਲਿਤ ਲੜਕੀ ਨਾਲ ਸਮੂਹਿਕ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਵਿੱਚ ਕੀਤੇ ਗਏ ਟਵੀਟ ਲਈ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਖਿਲਾਫ ਸ਼ਿਕਾਇਤ ਦਰਜ ਕਰਵਾਈ ਗਈ ਹੈ।
ਇਹ ਸ਼ਿਕਾਇਤ ਭਾਜਪਾ ਦੇ ਬੁਲਾਰੇ ਨਵੀਨ ਕੁਮਾਰ ਨੇ ਨਵੀਂ ਦਿੱਲੀ ਦੇ ਬਾਰਖੰਬਾ ਥਾਣੇ ਵਿੱਚ ਦਰਜ ਕਰਵਾਈ ਹੈ। ਨਵੀਨ ਕੁਮਾਰ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਰਾਹੁਲ ਗਾਂਧੀ ਦੇ ਖਿਲਾਫ ਪੋਕਸੋ ਐਕਟ ਦੀਆਂ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ। ਰਾਹੁਲ ਨੇ ਪੋਕਸੋ ਦੀਆਂ ਧਰਾਵਾਂ ਦੀ ਅਣਦੇਖੀ ਕੀਤੀ ਹੈ। ਦਰਅਸਲ ਬੱਚੀ ਦੇ ਮਾਪਿਆਂ ਨੂੰ ਮਿਲਣ ਤੋਂ ਬਾਅਦ ਰਾਹੁਲ ਗਾਂਧੀ ਨੇ ਉਨ੍ਹਾਂ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਸੀ, ਜਿਸ ਤੋਂ ਬਾਅਦ ਹੰਗਾਮਾ ਮੱਚ ਗਿਆ। ਮਾਈਕਰੋ-ਬਲੌਗਿੰਗ ਵੈਬਸਾਈਟ ਟਵਿੱਟਰ ਨੇ ਰਾਹੁਲ ਗਾਂਧੀ ਅਤੇ ਹੋਰ ਕਾਂਗਰਸੀ ਨੇਤਾਵਾਂ ਦੇ ਖਿਲਾਫ ਤਸਵੀਰ ਸਾਂਝੀ ਕਰਨ ਲਈ ਕਾਰਵਾਈ ਕੀਤੀ ਸੀ। ਰਾਹੁਲ ਗਾਂਧੀ ਸਮੇਤ ਹੋਰ ਨੇਤਾਵਾਂ ਦੇ ਟਵਿੱਟਰ ਅਕਾਊਂਟਸ ਕਈ ਦਿਨਾਂ ਲਈ ਬੰਦ ਕਰ ਦਿੱਤੇ ਗਏ ਸਨ। ਇਸ ਦੇ ਨਾਲ ਹੀ ਕਾਂਗਰਸ ਪਾਰਟੀ ਦੇ ਖਾਤੇ ਨੂੰ ਵੀ ‘ਲੌਕ’ ਕਰ ਦਿੱਤਾ ਗਿਆ ਸੀ। ਹਾਲਾਂਕਿ ਸ਼ਨੀਵਾਰ ਨੂੰ ਟਵਿੱਟਰ ਨੇ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਸਮੇਤ ਕਈ ਨੇਤਾਵਾਂ ਦੇ ਖਾਤੇ ਬਹਾਲ ਕਰ ਦਿੱਤੇ ਹਨ।
ਇਹ ਵੀ ਪੜ੍ਹੋ : ਤਾਲਿਬਾਨ ਦੇ ਹਮਲੇ ਦੌਰਾਨ ਅਫਗਾਨਿਸਤਾਨ ਦੇ ਰਾਸ਼ਟਰਪਤੀ ਨੇ ਕਿਹਾ -‘ਸਾਡਾ ਦੇਸ਼ ਖਤਰੇ ‘ਚ ਪਰ ਵਿਅਰਥ ਨਹੀਂ ਜਾਣ ਦੇਵਾਂਗੇ 20 ਸਾਲਾਂ ਦੀਆ ਪ੍ਰਾਪਤੀਆਂ’
ਕਾਂਗਰਸ ਨੇ ਇਸ ਮਾਮਲੇ ‘ਚ ਹਮਲਾਵਰ ਹੁੰਦੇ ਹੋਏ ਟਵਿੱਟਰ ‘ਤੇ ਕੇਂਦਰ ਸਰਕਾਰ ਦੇ ਦਬਾਅ ਹੇਠ ਕੰਮ ਕਰਨ ਦਾ ਦੋਸ਼ ਲਾਇਆ ਸੀ। ਬੀਤੇ ਦਿਨ ਰਾਹੁਲ ਗਾਂਧੀ ਨੇ ਵੀ ਵੀਡੀਓ ਜਾਰੀ ਕਰਕੇ ਟਵਿੱਟਰ ‘ਤੇ ਨਿਸ਼ਾਨਾ ਸਾਧਿਆ ਸੀ । ਰਾਹੁਲ ਨੇ ਕਿਹਾ ਸੀ ਕਿ ਉਨ੍ਹਾਂ ਦੇ ਅਕਾਊਂਟ ਨੂੰ ਲੌਕ ਕੀਤਾ ਜਾਣਾ ਉਨ੍ਹਾਂ ਨੂੰ ਫਾਲੋ ਕਰਨ ਵਾਲੇ ਲੱਖਾਂ ਲੋਕਾਂ ਦਾ ਅਪਮਾਨ ਹੈ। ਬੱਚੀ ਦੇ ਮਾਪਿਆਂ ਦੀ ਤਸਵੀਰ ਸਾਂਝੀ ਕਰਨ ਤੋਂ ਬਾਅਦ ਪੀੜਤ ਦੀ ਮਾਂ ਨੇ ਵੀ ਹੰਗਾਮੇ ‘ਤੇ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਨੂੰ ਰਾਹੁਲ ਗਾਂਧੀ ਦੇ ਫੋਟੋ ਟਵੀਟ ਕਰਨ ਵਿੱਚ ਕੋਈ ਇਤਰਾਜ਼ ਨਹੀਂ ਹੈ। ਹਾਲਾਂਕਿ, ਇਸ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ ਅਤੇ ਰਾਹੁਲ ਦੇ ਖਿਲਾਫ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਇਸ ਮਾਮਲੇ ਦੀ ਸੁਣਵਾਈ 27 ਸਤੰਬਰ ਨੂੰ ਅਦਾਲਤ ਵਿੱਚ ਹੋਵੇਗੀ।
ਇਹ ਵੀ ਦੇਖੋ : ਨਵੀਂ ਗੱਡੀ ਲੈਣ ਵਾਲਿਆਂ ਦੇ ਹੁਣ ਬਚਣਗੇ ਲੱਖਾਂ, ਦੇਖੋ ਕਿਸ ਤਰ੍ਹਾਂ ਹੋਵੇਗਾ ਮੁਨਾਫਾ | Vehicle Scrappage Policy