ਚੰਡੀਗੜ੍ਹ : ਦੇਸ਼ ਦੇ ਰਾਸ਼ਟਰਪਤੀ ਵੱਲੋਂ ਡਿਵੀਜ਼ਨਲ ਕਮਾਂਡੈਂਟ (ਹੋਮ ਗਾਰਡਜ਼) ਚਰਨਜੀਤ ਸਿੰਘ ਨੂੰ ਵਿਲੱਖਣ ਸੇਵਾਵਾਂ ਲਈ ਰਾਸ਼ਟਰਪਤੀ ਹੋਮਗਾਰਡਜ਼ ਅਤੇ ਸਿਵਲ ਡਿਫੈਂਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

ਬੁਲਾਰੇ ਨੇ ਦੱਸਿਆ ਕਿ ਰਾਸ਼ਟਰਪਤੀ ਵੱਲੋਂ ਕੰਪਨੀ ਕਮਾਂਡਰ (ਹੋਮ ਗਾਰਡਜ਼) ਰਾਵੇਲ ਸਿੰਘ ਅਤੇ ਪਲਟੂਨ ਕਮਾਂਡਰ (ਹੋਮ ਗਾਰਡਜ਼) ਮਧੂ ਨੂੰ ਵੀ ਬੇਮਿਸਾਲ ਸੇਵਾਵਾਂ ਲਈ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਮੈਡਲ ਦਿੱਤਾ ਜਾਵੇਗਾ। ਇਸ ਸਬੰਧੀ ਗ੍ਰਹਿ ਮੰਤਰਾਲੇ ਵੱਲੋਂ ਅਧਿਕਾਰਤ ਸੂਚਨਾ ਜਾਰੀ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : CM ਨੇ GNDU ‘ਚ ਸੰਤ ਪ੍ਰੇਮ ਸਿੰਘ ਮੁਰਾਲੇ ਵਾਲੇ ਚੇਅਰ ਅਤੇ ਹੋਰ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ






















