ਲੁਧਿਆਣਾ : ਭਾਵੇਂਕਿ ਬਾਲ ਮਜ਼ਦੂਰੀ ‘ਤੇ ਸਰਕਾਰ ਵੱਲੋਂ ਰੋਕ ਲਗਾਈ ਗਈ ਹੈ ਪਰ ਫਿਰ ਵੀ ਕਈ ਥਾਵਾਂ ‘ਤੇ ਅਜੇ ਵੀ ਬੱਚਿਆਂ ਦਾ ਫਾਇਦਾ ਚੁੱਕ ਕੇ ਉਨ੍ਹਾਂ ਤੋਂ ਮਜ਼ਦੂਰੀ ਕਰਵਾਉਣ ਵਾਲਿਆਂ ਦੀ ਘਾਟ ਨਹੀਂ ਹੈ। ਅੱਜ ਦਿਨ ਜ਼ਿਲ੍ਹਾ ਟਾਸਕ ਫੋਰਸ ਦੀ ਟੀਮ ਨੇ ਬਾਲ ਮਜ਼ਦੂਰਾਂ ਨੂੰ ਰਿਹਾਅ ਕਰਵਾ ਕੇ ਉਨ੍ਹਾਂ ਲਈ ਸਹੀ ਅਰਥਾਂ ਵਿੱਚ ਆਜ਼ਾਦੀ ਦਿਹਾੜੇ ਨੂੰ ਸਾਰਥਕ ਕੀਤਾ।
ਟੀਮ ਦੀ ਸ਼ਿਕਾਇਤ ‘ਤੇ ਬਸਤੀ ਜੋਧੇਵਾਲ ਥਾਣੇ ਦੀ ਪੁਲਿਸ ਨੇ ਵਿਜੇ ਨਗਰ ਦੇ ਵਸਨੀਕ ਰਾਜ ਕੁਮਾਰ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : Freedom Fighter : ਜਾਣੋ ਗਦਰੀ ਸ਼ਹੀਦ ਬਾਬਾ ਭਾਨ ਸਿੰਘ ਬਾਰੇ ਜਿਨ੍ਹਾਂ ਨੇ ਢਾਈ ਫੁੱਟ ਦੇ ਪਿੰਜਰੇ ‘ਚ ਕੱਟੀ ਸੀ ਕਾਲੇ ਪਾਣੀ ਦੀ ਸਜ਼ਾ
ਪੁਲਿਸ ਨੇ ਜਾਂਚ ਅਨੁਸਾਰ ਜ਼ਿਲ੍ਹਾ ਟਾਸਕ ਫੋਰਸ ਟੀਮ ਨੂੰ ਸੂਚਨਾ ਮਿਲੀ ਸੀ ਕਿ ਛੋਟੇ ਬੱਚਿਆਂ ਤੋਂ ਮਜ਼ਦੂਰੀ ਕਰਵਾਈ ਜਾ ਰਹੀ ਹੈ। ਟੀਮ ਨੇ ਮੌਕੇ ‘ਤੇ ਚੈਕਿੰਗ ਕੀਤੀ ਅਤੇ 9 ਬਾਲ ਮਜ਼ਦੂਰਾਂ ਨੂੰ ਉਥੋਂ ਰਿਹਾਅ ਕਰਵਾਇਆ। ਜਿਨ੍ਹਾਂ ਦੀ ਸ਼ਿਕਾਇਤ ‘ਤੇ ਪੁਲਿਸ ਨੇ ਦੋਸ਼ੀਆਂ ਨੂੰ ਨਾਮਜ਼ਦ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਏਗੀ।