ਜਲੰਧਰ ਵਿੱਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਣ ਜਾ ਰਿਹਾ ਹੈ। ਸੀਨੀਅਰ ਕਾਂਗਰਸੀ ਆਗੂ ਜਗਬੀਰ ਸਿੰਘ ਬਰਾੜ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਜਾ ਰਹੇ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਕੱਲ੍ਹ ਸੋਮਵਾਰ 16 ਅਗਸਤ ਨੂੰ ਉਨ੍ਹਾਂ ਦੀ ਰਿਹਾਇਸ਼ ‘ਤੇ ਪ੍ਰੋਗਰਾਮ ਦੌਰਾਨ ਇਹ ਵੱਡਾ ਐਲਾਨ ਕਰਨਗੇ। ਦੱਸਣਯੋਗ ਹੈ ਕਿ ਜਗਬੀਰ ਸਿੰਘ ਬਰਾੜ ਨੇ ਜਲੰਧਰ ਕੈਂਟ ਹਲਕੇ ਤੋਂ 2007 ਵਿੱਚ ਵਿਧਾਨ ਸਭਾ ਹਲਕੇ ਤੋਂ ਚੋਣਾਂ ਜਿੱਤੀਆਂ ਸਨ।
ਉਹ ਜਲੰਧਰ ਦੇ ਡੀਸੀਸੀ ਦੇ ਸਾਬਕਾ ਮੈਂਬਰ ਵੀ ਰਹਿ ਚੁੱਕੇ ਹਨ। ਬਰਾੜ ਸਿਆਸਤ ਵਿੱਚ ਆਉਣ ਤੋਂ ਪਹਿਲਾਂ ਬਲਾਕ ਵਿਕਾਸ ਪੰਚਾਇਤ ਅਫਸਰ ਵਜੋਂ ਵੀ ਸੇਵਾਵਾਂ ਦੇ ਚੁੱਕੇ ਹਨ। ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ 2019 ਵਿੱਚ ਪੰਜਾਬ ਵਾਟਰ ਰਿਸੋਰਸਿਜ਼ ਮੈਨੇਜਮੈਂਟ ਐਂਡ ਡਿਵੈਲਪਮੈਂਟ ਕਾਰਪੋਰੇਸ਼ਨ ਦਾ ਚੇਅਰਮੈਨ ਵੀ ਨਿਯੁਕਤ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਭਲਕੇ ਸਾਰੀਆਂ ਵਿੱਦਿਅਕ ਸੰਸਥਾਵਾਂ ਵਿੱਚ ਛੁੱਟੀ, ਪ੍ਰਸ਼ਾਸਕ ਵੀਪੀ ਬਦਨੌਰ ਨੇ ਦਿੱਤੇ ਹੁਕਮ
ਉਂਝ ਜਗਬੀਰ ਬਰਾੜ ਦਾ ਜਨਮ ਸ੍ਰੀ ਮੁਕਤਸਰ ਸਾਹਿਬ ਦਾ ਹੈ। ਪਰ ਮੌਜੂਦਾ ਉਹ ਆਪਣੇ ਪਰਿਵਾਰ ਨਾਲ ਜਲੰਧਰ ਵਿੱਚ ਹੀ ਰਹਿ ਰਹੇ ਹਨ। ਉਨ੍ਹਾਂ ਨੇ ਆਪਣੀ ਪੜ੍ਹਾਈ ਮੁਕਤਸਰ ਵਿੱਚ ਕੀਤੀ ਅਤੇ ਫਿਰ ਉੱਚ ਸਿੱਖਿਆ ਪਟਿਆਲਾ ਗਏ।